ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਤੋਂ ਬਾਅਦ ਆਖਿਰਕਾਰ ਸ਼ਾਮ ਹੁੰਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਆਪਣੇ ਸਮਰਥਕਾਂ ਸਮੇਤ ਰਾਜਭਵਨ ਪਹੁੰਚੇ ਅਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਅਸਤੀਫ਼ਾ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਤੀਫ਼ਾ ਦੇਣ ਦਾ ਮੇਰਾ ਫ਼ੈਸਲਾ ਸਵੇਰੇ ਹੀ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕਰਕੇ ਅਸਤੀਫ਼ੇ ਬਾਰੇ ਸਵੇਰੇ ਹੀ ਜਾਣਕਾਰੀ ਦੇ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
ਕੈਪਟਨ ਨੇ ਕਿਹਾ ਕਿ ਦੋ ਮਹੀਨਿਆਂ ਵਿਚ ਤਿੰਨ ਵਾਰ ਅਜਿਹੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਦੋ ਵਾਰ ਦਿੱਲੀ ਬੁਲਾਇਆ ਗਿਆ ਅਤੇ ਹੁਣ ਉਨ੍ਹਾਂ ਨੂੰ ਬਿਨਾਂ ਭਰੋਸੇ ਵਿਚ ਲਏ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਉਹ ਬੇਇੱਜ਼ਤ ਮਹਿਸੂਸ ਕਰ ਰਹੇ ਹਨ। ਕੈਪਟਨ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਜੇਕਰ ਹਾਈਕਮਾਨ ਨੂੰ ਲੱਗਦਾ ਹੈ ਕਿ ਮੈਂ ਕੰਮ ਸਹੀ ਨਹੀਂ ਕੀਤਾ ਜਾਂ ਮੈਂ ਸਰਕਾਰ ਸਹੀ ਤਰ੍ਹਾਂ ਨਹੀਂ ਚਲਾ ਸਕਿਆ ਤਾਂ ਮੈਂ ਮੁੱਖ ਮੰਤਰੀ ਦਾ ਅਹੁਦਾ ਛੱਡ ਰਿਹਾ ਹਾਂ। ਜਿਸ ’ਤੇ ਵੀ ਕਾਂਗਰਸ ਹਾਈਕਮਾਨ ਨੂੰ ਭਰੋਸਾ ਹੋਵੇ, ਉਹ ਉਸ ਨੂੰ ਮੁੱਖ ਮੰਤਰੀ ਬਣਾ ਦੇਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਅਗਲਾ ਮੁੱਖ ਮੰਤਰੀ !
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਆਖਿਆ ਹੈ ਕਿ ਉਨ੍ਹਾਂ ਦੇ ਸਿਆਸੀ ਬਦਲ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਮੈਂ ਹੀ ਦਿੱਤਾ ਹੈ। ਅਗਲੀ ਰਣਨੀਤੀ ਬਾਰੇ ਪੁੱਛੇ ਗਏ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਫਿਲਹਾਲ ਉਨ੍ਹਾਂ ਨੇ ਕੋਈ ਫ਼ੈਸਲਾ ਨਹੀਂ ਕੀਤਾ ਹੈ, ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਗੱਲਬਾਤ ਕਰਨਗੇ ਅਤੇ ਇਸ ਤੋਂ ਬਾਅਦ ਹੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀਆਂ ਅਟਕਲਾਂ ਦੌਰਾਨ ਸੁਨੀਲ ਜਾਖੜ ਦਾ ਟਵੀਟ, ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
2 ਬੱਚਿਆਂ ਦੇ ਪਿਓ ਦੀ ਸੜਕ ਤੋਂ ਮਿਲੀ ਗਲੀ-ਸੜੀ ਲਾਸ਼, ਇਕ ਹਫ਼ਤੇ ਤੋਂ ਸੀ ਲਾਪਤਾ
NEXT STORY