ਨਵੀਂ ਦਿੱਲੀ\ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਵਸੇ ਪੰਜਾਬੀ ਮੂਲ ਦੇ ਨੌਜਵਾਨ ਲੜਕੇ-ਲੜਕੀਆਂ ਲਈ 'ਆਪਣੀਆਂ ਜੜ੍ਹਾਂ ਨਾਲ ਜੁੜੋ' (ਸੀ.ਵਾਈ.ਆਰ) ਪ੍ਰੋਗਰਾਮ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਤੋਂ ਸਮਰਥਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਕ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਪ੍ਰਸਤਾਵਿਤ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਹੇਠ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿਚ ਵਸੇ ਨੌਜਵਾਨਾਂ ਨੂੰ ਉਨ੍ਹਾਂ ਥਾਵਾਂ ਦਾ ਦੌਰਾ ਕਰਨ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦਾ ਸਬੰਧ ਹੈ ਜਾਂ ਉਨ੍ਹਾਂ ਦੇ ਦਾਦਾ-ਦਾਦੀ, ਨਾਨਾ-ਨਾਨੀ ਦਾ ਜਨਮ ਹੋਇਆ ਸੀ ਜਾਂ ਉਨ੍ਹਾਂ ਨੇ ਖੁਦ ਆਪਣੇ ਜੀਵਨ ਦੇ ਮੁੱਢਲੇ ਸਾਲ ਗੁਜ਼ਾਰੇ ਹਨ।
ਇਹ ਸਕੀਮ 16 ਤੋਂ 22 ਸਾਲ ਦੀ ਉਮਰ ਵਾਲੇ ਨੌਜਵਾਨ ਲੜਕੇ-ਲੜਕੀਆਂ ਲਈ ਸ਼ੁਰੂ ਕੀਤੀ ਜਾ ਸਕੇਗੀ। ਉਨ੍ਹਾਂ ਸੁਝਾਅ ਦਿੱਤਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਮੁੜ ਜੁੜਣ ਲਈ ਮੰਚ ਮੁਹੱਈਆ ਕਰਵਾਏਗਾ। ਇਸ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਪਿਛੋਕੜ ਅਤੇ ਸੱਭਿਆਚਾਰ ਬਾਰੇ ਵੀ ਸਿੱਖਣ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿਚ ਵਸੇ ਭਾਰਤੀ ਮੂਲ ਦੇ ਨੌਜਵਾਨਾਂ ਵਿਚ ਆਪਣੇ ਜੱਦੀ ਘਰਾਂ ਬਾਰੇ ਜਾਣਨ ਲਈ ਬਹੁਤ ਜ਼ਿਆਦਾ ਉਕਸੁਕਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਐਨ.ਆਰ.ਆਈਜ਼ ਜਾਂ ਪੰਜਾਬੀ ਮੂਲ ਦੇ ਲੋਕਾਂ ਲਈ 'ਫਰੈਂਡਜ਼ ਆਫ ਪੰਜਾਬ' ਸਕੀਮ ਸ਼ੁਰੂ ਕੀਤੀ ਹੈ ਜਿਸ ਦੇ ਹੇਠ ਉਹ ਸੂਬੇ ਦੇ ਵਿਕਾਸ ਅਤੇ ਵਾਧੇ ਵਿਚ ਸ਼ਮੂਲੀਅਤ ਕਰਨਗੇ। ਇਹ ਨਵਾਂ ਪ੍ਰੋਗਰਾਮ ਨੌਜਵਾਨਾਂ ਵਿਚ ਐਨ.ਆਰ.ਆਈ ਸਰਗਰਮੀਆਂ ਨੂੰ ਵਧਾਏਗਾ ਜੋ ਕਿ ਸੂਬੇ ਦੇ ਪ੍ਰੋਗਰਾਮ ਦਾ ਅਹਿਮ ਵਸੀਲਾ ਹੋ ਸਕਦੇ ਹਨ।
ਨਹਿਰ 'ਚ ਖੂਨ ਨਾਲ ਲਥਪਥ ਮਿਲੀ ਸੀ ਨੌਜਵਾਨ ਦੀ ਲਾਸ਼, 2 ਨਾਬਾਲਗਾਂ ਨੇ ਖੋਲ੍ਹਿਆ ਹੱਤਿਆ ਦਾ ਰਾਜ਼
NEXT STORY