ਜਲੰਧਰ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਮੀਂਹ ਅਤੇ ਤੂਫਾਨ ਨਾਲ ਕਣਕ ਦੀ ਫਸਲ ਨੂੰ ਪਹੁੰਚੇ ਨੁਕਸਾਨ ਨੂੰ ਦੇਖਦਿਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਫਸਲਾਂ ਨੂੰ ਪਹੁੰਚੇ ਨੁਕਸਾਨ 'ਤੇ ਕਿਸਾਨਾਂ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਇਸ ਕੰਮ ਨੂੰ ਬਿਨਾਂ ਕਿਸੇ ਦੇਰ ਦੇ ਕਰਨ। ਖਰਾਬ ਮੌਸਮ ਕਾਰਨ ਕਈ ਹਿੱਸਿਆਂ 'ਚ ਕਣਕ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਹਨ।
ਕਾਂਗਰਸ ਭਵਨ 'ਚ ਦੂਜੇ ਦਿਨ ਵੀ ਮੁੱਖ ਮੰਤਰੀ ਦੀਆਂ ਜਾਰੀ ਰਹੀਆਂ ਮੀਟਿੰਗਾਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ 'ਤੇ ਉਨ੍ਹਾਂ ਦੇ ਰਾਜ 'ਚ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਨੂੰ ਲੈ ਕੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਲਗਾਤਾਰ ਚੰਡੀਗੜ੍ਹ 'ਚ ਕਾਂਗਰਸ ਭਵਨ 'ਚ ਪੰਜਾਬ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰੱਖਿਆ। ਕੈਪਟਨ ਨੇ ਚੋਣ ਸਰਗਰਮੀਆਂ ਨੂੰ ਦੇਖਦਿਆਂ ਇਸ ਦੀ ਕਮਾਨ ਆਪਣੇ ਹੱਥਾਂ 'ਚ ਸੰਭਾਲ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੇ ਸਰਕਾਰ ਦੇ ਰਾਜ 'ਚ ਬੇਅਦਬੀ ਦੀਆਂ ਸਭ ਤੋਂ ਵੱਧ ਘਟਨਾਵਾਂ ਹੋਈਆਂ ਅਤੇ ਸਾਬਕਾ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਮੀਟਿੰਗ 'ਚ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਰਾਣਾ ਕੇ. ਪੀ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਵਿਧਾਇਕ ਜਗਮੋਹਨ ਸਿੰਘ ਕੰਗ, ਵਿਧਾਇਕ ਅੰਗਦ ਸਿੰਘ, ਸਾਬਕਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ, ਮਹਿਲਾ ਕਾਂਗਰਸ ਆਗੂ ਨਿਮਿਸ਼ਾ ਮਹਿਤਾ ਅਤੇ ਹੋਰਨਾਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸੀ ਆਗੂਆਂ ਨੂੰ ਤਿਵਾੜੀ ਦੇ ਪੱਖ 'ਚ ਇਕਮੁੱਠ ਕੀਤਾ।
ਇਨੈਲੋ ਨੇ 6 ਲੋਕ ਸਭਾ ਉਮੀਦਵਾਰ ਐਲਾਨੇ
NEXT STORY