ਚੰਡੀਗੜ੍ਹ : ਲੋਕ ਸਭਾ ਚੋਣਾਂ ਦੌਰਾਨ ਹਾਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੀ ਕੁਰਸੀ ਜਾਣ ਦੇ ਬਿਆਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਪਾਸਿਓਂ ਬੁਰੇ ਫਸ ਗਏ ਹਨ। ਕੈਪਟਨ ਦੇ ਇਸ ਬਿਆਨ ਦੀ ਆਲੋਚਨਾ ਕਰਦੇ ਵਿਰੋਧੀਆਂ ਨੇ ਉਨ੍ਹਾਂ 'ਤੇ ਖੂਬ ਰਗੜੇ ਲਾਏ ਹਨ। ਦੂਜੇ ਪਾਸੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਕੈਪਟਨ ਨੂੰ ਲਪੇਟੇ 'ਚ ਲੈ ਲਿਆ ਹੈ। ਬਾਜਵਾ ਨੇ ਟਵਿੱਟਰ 'ਤੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਇਸ ਦੇ ਲਈ ਸੂਬੇ ਦੀ ਲੀਡਰਸ਼ਿਪ ਵੀ ਉਂਨੀ ਹੀ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕੈਪਟਨ ਦੀ ਅਗਵਾਈ 'ਤੇ ਵੀ ਸਵਾਲ ਚੁੱਕੇ ਹਨ।
ਕੈਪਟਨ ਵੀ ਕੁਰਸੀ ਛੱਡਣ ਲਈ ਰਹਿਣ ਤਿਆਰ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਹੁਣ ਤਾਂ ਕੈਪਟਨ ਨੂੰ ਵੀ ਕੁਰਸੀ ਛੱਡਣੀ ਪਵੇਗੀ ਕਿਉਂਕਿ ਪਟਿਆਲਾ ਤੋਂ ਉਨ੍ਹਾਂ ਦੀ ਪਤਨੀ ਵੀ ਹਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਆਪਣੇ ਬਿਆਨ 'ਤੇ ਕਾਇਮ ਰਹਿਣ ਕਿ ਜਿਸ ਹਲਕੇ ਤੋਂ ਵੋਟ ਘੱਟ ਹੋਵੇਗੀ, ਉਸ ਕੈਬਨਿਟ ਮੰਤਰੀ ਦੀ ਛੁੱਟੀ ਹੋਵੇਗੀ।
ਵਾਅਦੇ ਨਿਭਾਉਂਦੇ ਤਾਂ ਨਾ ਦੇਣੀ ਪੈਂਦੀ ਧਮਕੀ : ਅਮਨ ਅਰੋੜਾ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੈਪਟਨ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਜੇਕਰ ਕੈਪਟਨ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਨਾਲ ਕੀਤੇ ਵਾਅਦੇ ਨਿਭਾਏ ਹੁੰਦੇ ਤਾਂ ਉਨ੍ਹਾਂ ਨੂੰ ਇਹ ਧਮਕੀ ਨਾ ਦੇਣੀ ਪੈਂਦੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਬੁਰੀ ਤਰ੍ਹਾਂ ਫਲਾਪ ਹੋਈ ਹੈ।
ਨਤੀਜਿਆਂ ਤੋਂ ਪਹਿਲਾਂ ਹੀ ਮੰਨੀ ਹਾਰ : ਭਗਵੰਤ ਮਾਨ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਆਪਣੀ ਰੜਕ ਕੱਢਦਿਆਂ ਕਿਹਾ ਹੈ ਕਿ ਕੈਪਟਨ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸਿਆਸੀ ਹਾਰ ਕਬੂਲ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਦੀ ਪਤਨੀ ਪਰਨੀਤ ਕੌਰ ਸੋਨੀਆ ਅਤੇ ਰਾਹੁਲ ਗਾਂਧੀ ਦੇ ਕੋਟੇ ਨਾਲ ਚੋਣ ਮੈਦਾਨ 'ਚ ਆਈ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੇ ਕੋਟੇ ਨਾਲ ਉਮੀਦਵਾਰ ਲੱਭ ਕੇ ਚੋਣ ਮੈਦਾਨ 'ਚ ਉਤਾਰੇ ਹਨ।
Election Diary : ਆਈ. ਕੇ. ਗੁਜਰਾਲ ਨੇ ਵੀ ਪਾਕਿਸਤਾਨ 'ਚ ਬੰਦ ਕੀਤੇ ਸਨ ਰਾਅ ਦੇ ਆਪਰੇਸ਼ਨ
NEXT STORY