ਜਲੰਧਰ/ਨਵੀਂ ਦਿੱਲੀ (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੀਤੇ ਦਿਨ ਦਿੱਲੀ 'ਚ ਕੇਂਦਰੀ ਵਿਦੇਸ਼ ਮੰਤਰੀ ਡਾ. ਐੈੱਸ. ਜੈਸ਼ੰਕਰ ਨਾਲ ਮੁਲਾਕਾਤ ਹੋਈ, ਜਿਸ 'ਚ ਮੁੱਖ ਮੰਤਰੀ ਨੇ ਕਿਹਾ ਕਿ ਇਕ ਪ੍ਰੋਫੈਸ਼ਨਲ ਵਿਅਕਤੀ ਦੇ ਦੇਸ਼ ਦਾ ਵਿਦੇਸ਼ ਮੰਤਰੀ ਬਣਨ ਨਾਲ ਜਨਤਾ ਨੂੰ ਭਾਰੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਜੈਸ਼ੰਕਰ ਨੂੰ ਵਿਦੇਸ਼ ਮਾਮਲਿਆਂ ਦਾ ਭਾਰੀ ਤਜ਼ਰਬਾ ਪ੍ਰਾਪਤ ਹੈ, ਜੋ ਦੇਸ਼ ਲਈ ਸਹਾਇਕ ਸਿੱਧ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੇ ਪਿਤਾ ਕੇ. ਸੁਬਰਾਮਣੀਅਮ ਨੂੰ ਯਾਦ ਕਰਦੇ ਹੋਏ ਕਿਹਾ ਕਿ ਸੁਬਰਾਮਣੀਅਮ ਕਾਰਗਿਲ ਰੀਵਿਊ ਕਮੇਟੀ ਦੇ ਚੇਅਰਮੈਨ ਸਨ ਅਤੇ ਉਹ ਐੱਨ. ਐੱਸ. ਸੀ. ਸਲਾਹਕਾਰ ਬੋਰਡ ਦੇ ਵੀ ਪ੍ਰਧਾਨ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵਿਦੇਸ਼ ਮੰਤਰੀ ਦੇ ਰੂਪ 'ਚ ਜੈਸ਼ੰਕਰ ਨੂੰ ਉਨ੍ਹਾਂ ਦਾ ਪੁਰਾਣਾ ਤਜਰਬਾ ਕੰਮ ਆਵੇਗਾ।
ਉਨ੍ਹਾਂ ਇਸ ਮੌਕੇ ਵਿਦੇਸ਼ਾਂ 'ਚ ਫਸੇ ਪੰਜਾਬੀ ਨੌਜਵਾਨਾਂ ਦੇ ਮੁੱਦੇ 'ਤੇ ਵੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ ਪੰਜਾਬੀ ਨੌਜਵਾਨ ਏਜੰਟਾਂ ਦੇ ਹੱਥੋਂ ਗੁੰਮਰਾਹ ਹੋ ਕੇ ਵਿਦੇਸ਼ ਚਲੇ ਜਾਂਦੇ ਹਨ ਪਰ ਉਥੇ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਹੈ। ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ਾਂ ਤੋਂ ਸਵਦੇਸ਼ ਲਿਆਉਣ ਲਈ ਭਾਰਤ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ। ਵਿਦੇਸ਼ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਇਸ ਸਬੰਧ ਵਿਚ ਪੰਜਾਬ ਸਰਕਾਰ ਨੂੰ ਆਪਣੇ ਵੱਲੋਂ ਪੂਰਾ ਸਹਿਯੋਗ ਦੇਵੇਗੀ।
ਮਾਲਕ ਦੀ ਮੌਤ ਅੱਗੇ ਢਾਲ ਬਣ ਖੜ੍ਹਿਆ 'ਕੁੱਤਾ' ਨਿਭਾਅ ਗਿਆ ਵਫਾਦਾਰੀ
NEXT STORY