ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਹਲਕੇ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਮੰਗ ਪ੍ਰਵਾਨ ਕਰਦੇ ਹੋਏ ਸਰਕਾਰ ਵੱਲੋਂ ਸੁਪਰ ਸ਼ਪੈਸ਼ਲਿਟੀ ਹਸਪਤਾਲ ਖੋਲ੍ਹਿਆ ਜਾਵੇਗਾ। ਇਹ ਐਲਾਨ ਇਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਅਤੇ 30 ਸਤੰਬਰ ਸਾਰੇ ਕਾਰਜ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਨਤਮਸਤਕ ਹੋਏ ਸਨ।
ਦੱਸਣਯੋਗ ਹੈ ਕਿ ਅੱਜ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਜ਼ਾਰਤ ਦੀ ਮੀਟਿੰਗ ਰੱਖੀ ਗਈ ਹੈ, ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਹੁਣ ਤੱਕ ਪੰਜਾਬ ਕੈਬਨਿਟ ਦੀ ਕੋਈ ਵੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਕਦੇ ਨਹੀਂ ਹੋਈ।ਸੁਲਤਾਨਪੁਰ ਲੋਧੀ 'ਚ ਵਜ਼ਾਰਤ ਦੀ ਮੀਟਿੰਗ ਕਰਕੇ ਨਵਾਂ ਇਤਿਹਾਸ ਰਚਣ ਦਾ ਯਤਨ ਕੀਤਾ ਗਿਆ ਹੈ।
ਵਿਧਾਇਕਾਂ ਨੂੰ ਕੈਬਨਿਟ ਰੈਂਕ ਦੇਣ 'ਤੇ ਚੰਦੂਮਾਜਰਾ ਦਾ ਕੈਪਟਨ 'ਤੇ ਤੰਜ
NEXT STORY