ਜਲੰਧਰ (ਧਵਨ) : ਭਾਰਤ ਅਤੇ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਖੋਲ੍ਹੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਤੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਆਉਣ 'ਤੇ ਲਾਏ ਗਏ 20 ਡਾਲਰਾਂ ਦੇ ਜਜ਼ੀਏ ਨੂੰ ਹਟਾਏ ਜਾਣ ਦੀ ਮੰਗ ਮੁੜ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਪਾਕਿਸਤਾਨ ਸਰਕਾਰ ਨੂੰ ਸਦਭਾਵਨਾ ਦਿਖਾਉਂਦੇ ਹੋਏ 20 ਡਾਲਰ ਦੇ ਟੈਕਸ ਨੂੰ ਹਟਾ ਲੈਣਾ ਚਾਹੀਦਾ ਹੈ। ਇਸ ਨਾਲ ਸਾਂਝੀਵਾਲਤਾ ਦਾ ਸੁਨੇਹਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਪਾਕਿਸਤਾਨ ਨਾਲ ਮੀਟਿੰਗ ਦੌਰਾਨ ਜ਼ਰੂਰ ਚੁੱਕਣਾ ਚਾਹੀਦਾ ਹੈ ਕਿਉਂਕਿ ਸਿੱਖ ਸ਼ਰਧਾਲੂਆਂ ਅੰਦਰ ਇਸ ਗੱਲ ਨੂੰ ਲੈ ਕੇ ਰੋਸ ਹੈ ਕਿ ਸ੍ਰੀ ਕਰਤਾਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਉਨ੍ਹਾਂ 'ਤੇ 20 ਡਾਲਰ ਦਾ ਸਰਵਿਸ ਚਾਰਜ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਸ ਮਾਮਲੇ ਨੂੰ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਕੋਲ ਚੁੱਕ ਚੁੱਕੇ ਹਨ ਕਿਉਂਕਿ ਇਹ ਮਾਮਲਾ ਦੂਜੇ ਦੇਸ਼ ਦੀ ਸਰਕਾਰ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਸਬੰਧ 'ਚ ਸਿਰਫ਼ ਭਾਰਤ ਸਰਕਾਰ ਹੀ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਚੁੱਕ ਸਕਦੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਦਰਮਿਆਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਹੋਣ ਵਾਲੀ ਮੀਟਿੰਗ 'ਚ 20 ਡਾਲਰ ਜਜ਼ੀਏ ਬਾਰੇ ਗੱਲਬਾਤ ਹੋਣੀ ਚਾਹੀਦੀ ਹੈ ਅਤੇ ਇਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।
ਅਸਤੀਫੇ ਦੇ ਕਾਰਨਾਂ 'ਚ ਉਲਝੇ ਸੁਖਪਾਲ ਖਹਿਰਾ (ਵੀਡੀਓ)
NEXT STORY