Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:40:30 AM

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

  • ludhiana cp swapna sharma summoned by ed

    ਈ.ਡੀ. ਵੱਲੋਂ ਲੁਧਿਆਣਾ ਦੇ CP ਸਵਪਨ ਸ਼ਰਮਾ ਨੂੰ ਸੰਮਨ...

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਪੰਜਾਬ ਦੇ ਪਾਣੀਆਂ ਦਾ ਰੁਤਬਾ ਬਹਾਲ ਰੱਖਣ ਹਿੱਤ ਮੁੱਖ ਮੰਤਰੀ ਅੱਗੇ ਦੋ ਅਹਿਮ ਚੁਣੌਤੀਆਂ

PUNJAB News Punjabi(ਪੰਜਾਬ)

ਪੰਜਾਬ ਦੇ ਪਾਣੀਆਂ ਦਾ ਰੁਤਬਾ ਬਹਾਲ ਰੱਖਣ ਹਿੱਤ ਮੁੱਖ ਮੰਤਰੀ ਅੱਗੇ ਦੋ ਅਹਿਮ ਚੁਣੌਤੀਆਂ

  • Edited By Anuradha,
  • Updated: 20 Jan, 2020 02:55 PM
Rupnagar
captain amarinder singh
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਸ਼ਮਸ਼ੇਰ ਸਿੰਘ) : ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਲੰਬੇ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਭਰ 'ਚ ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਸਰਬ ਪਾਰਟੀਆਂ ਦੀ ਸਾਂਝੀ ਮੀਟਿੰਗ ਸੱਦਣ ਦਾ ਐਲਾਨ ਕੀਤਾ ਹੈ। ਕੁਦਰਤੀ ਆਫਤ ਦੇ ਮੱਦੇਨਜ਼ਰ ਸੂਬੇ ਦੇ ਹਿੱਤ 'ਚ ਇਹ ਦੇਰੀ ਨਾਲ ਲਿਆ ਦਰੁਸਤ ਫੈਸਲਾ ਹੈ। ਮੁੱਖ ਮੰਤਰੀ ਨੇ ਇਕ ਦਹਾਕਾ ਪਹਿਲਾਂ ਬੀਤੇ ਸ਼ਾਸਨਕਾਲ ਦੌਰਾਨ ਪੰਜਾਬ ਵਿਧਾਨ ਸਭਾ ਅੰਦਰ ਇਕ ਮਹੱਤਵਪੂਰਨ ਬਿੱਲ ਪੇਸ਼ ਕਰ ਕੇ ਸੂਬੇ ਦਾ ਪਾਣੀ ਬਾਕੀ ਰਾਜਾਂ ਨੂੰ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਸੀ। ਇਸ ਅਹਿਮ ਫੈਸਲੇ ਨੇ ਜਿੱਥੇ ਮੁੱਖ ਮੰਤਰੀ ਦਾ ਕੱਦ ਸੂਬੇ ਦੀ ਰਾਜਨੀਤੀ 'ਚ ਉੱਚਾ ਕੀਤਾ ਸੀ, ਉਥੇ ਉਨ੍ਹਾਂ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਹੋਣ ਦਾ ਮਾਣ ਵੀ ਲੋਕਾਂ ਵਲੋਂ ਦਿੱਤਾ ਗਿਆ ਸੀ। ਉਦੋਂ ਤੋਂ ਅੱਜ ਤੱਕ ਪੂਰਾ ਇਕ ਦਹਾਕਾ ਬੀਤਣ ਉਪਰੰਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੜ ਲੋਕਾਂ ਦੀ ਪਰਖ ਦੀ ਕਸਵੱਟੀ 'ਤੇ ਹਨ। ਪੰਜਾਬ ਦੇ ਪਾਣੀਆਂ ਦਾ ਰੁਤਬਾ ਬਹਾਲ ਰੱਖਣ ਹਿੱਤ ਮੁੱਖ ਮੰਤਰੀ ਅੱਗੇ ਦੋ ਅਹਿਮ ਚੁਣੌਤੀਆਂ ਬਰਕਰਾਰ ਹਨ। ਉਹ ਉਕਤ ਦੋਵਾਂ ਚੁਣੌਤੀਆਂ ਨੂੰ ਜੇਕਰ ਪੂਰਨ ਰੂਪ ਅਤੇ ਸਥਾਈ ਰੂਪ 'ਚ ਹੱਲ ਕਰਨ ਦੇ ਸਮਰੱਥ ਹੋ ਨਿੱਬੜਦੇ ਹਨ ਤਾਂ ਕੋਈ ਵੀ ਸ਼ਕਤੀ ਉਨ੍ਹਾਂ ਤੋਂ ਇਹ ਇਤਿਹਾਸਕ ਰੁਤਬਾ ਨਹੀਂ ਖੋਹ ਸਕਦੀ।

ਖੇਤੀ ਪ੍ਰਧਾਨ ਸੂਬੇ ਪੰਜਾਬ 'ਚ ਝੋਨੇ ਦੀ ਕਾਸ਼ਤ ਜ਼ਮੀਨਦੋਜ਼ ਪਾਣੀ ਨੂੰ ਖ਼ਤਮ ਕਰਨ 'ਚ ਵੱ ਡੀ ਭੂਮਿਕਾ ਨਿਭਾ ਰਹੀ ਹੈ। ਸਾਉਣੀ ਦੀ ਫਸਲ ਦਾ ਹਰ ਸੀਜ਼ਨ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਲਿਜਾਣ ਦਾ ਜ਼ਰੀਆ ਬਣ ਰਿਹਾ ਹੈ। ਲੰਬੇ ਅਰਸੇ ਤੋਂ ਵਿਦਵਾਨ ਅਤੇ ਅਰਥ ਸ਼ਾਸਤਰੀ ਵਰਗ ਝੋਨੇ ਦੇ ਚੱਕਰਵਿਊ 'ਚੋਂ ਕਿਸਾਨ ਨੂੰ ਕੱਢ ਕੇ ਫਸਲੀ ਵਿਭਿੰਨਤਾ ਰਾਹੀਂ ਇਸ ਦਾ ਫਸਲੀ ਬਦਲ ਦੇਣ 'ਤੇ ਜ਼ੋਰ ਦੇ ਰਿਹਾ ਹੈ ਪਰ ਸਰਕਾਰਾਂ ਵੋਟ ਬੈਂਕ ਬਟੋਰਨ ਦੀ ਨੀਤੀ ਅਧੀਨ ਇਸ 'ਤੇ ਅਮਲ ਕਰਨ ਦੀ ਥਾਂ ਅਜਿਹੀਆਂ ਸਬਸਿਡੀਆਂ, ਕਿਸਾਨਾਂ ਨੂੰ ਮੁਹੱਈਆ ਕਰਦੀਆਂ ਰਹੀਆਂ ਹਨ, ਜੋ ਜ਼ਮੀਨਦੋਜ਼ ਪਾਣੀ ਨੂੰ ਖਤਮ ਕਰਨ ਦਾ ਸਬੱਬ ਬਣ ਰਹੀਆਂ ਹਨ। ਜੌਹਲ ਕਮੇਟੀ ਦੀ ਰਿਪੋਰਟ ਲਾਗੂ ਕਰਨ ਦਾ ਵਿਚਾਰ ਕਿਸੇ ਵੀ ਸਰਕਾਰ ਨੇ ਅਮਲ 'ਚ ਨਹੀਂ ਲਿਆਂਦਾ।

ਐਗਰੀਕਲਚਰ ਵਿਭਾਗ ਖੁਦ ਮੁੱਖ ਮੰਤਰੀ ਦੇ ਕੋਲ ਹੈ ਅਤੇ ਪਾਣੀ ਦੀ ਸਮੱਸਿਆ ਤੋਂ ਭਲੀ-ਭਾਂਤ ਜਾਣੂ ਅਤੇ ਚਿੰਤਤ ਮੁੱਖ ਮੰਤਰੀ ਇਸ ਦੇ ਸਥਾਈ ਹੱਲ ਲਈ ਰਾਜ ਦਾ ਅੱਧਾ ਅਰਸਾ ਬੀਤਣ ਦੇ ਬਾਵਜੂਦ ਕੋਈ ਸੰਕਲਪ ਅਖਤਿਆਰ ਨਹੀਂ ਕਰ ਸਕੇ। ਨਾ ਹੀ ਖੇਤੀ ਦਾ ਕੋਈ ਫਸਲੀ ਬਦਲ ਕਿਸਾਨਾਂ ਨੂੰ ਦੇਣ ਦੇ ਸਮਰੱਥ ਹੋ ਸਕੇ। ਮੱਕੀ ਅਤੇ ਹੋਰ ਫਸਲਾਂ ਦੇ ਸਮਰਥਨ ਮੁੱਲ 'ਤੇ ਸਰਕਾਰੀ ਖਰੀਦ ਪਾਣੀ ਦੇ ਵਹਾਅ ਦਾ ਕੋਈ ਯੋਗ ਹੱਲ ਲੱਭ ਸਕਦੇ ਸਨ ਪਰ ਮੁੱਖ ਮੰਤਰੀ ਨੇ ਖੇਤੀ ਨੀਤੀ ਦੇ ਬਦਲਾਅ ਹਿੱਤ ਆਪਣੇ ਤਿੰਨ ਵਰ੍ਹਿਆਂ ਦੇ ਅਰਸੇ 'ਚ ਇਕ ਵੀ ਮੀਟਿੰਗ ਨਹੀਂ ਕੀਤੀ, ਜੋ ਪੰਜਾਬ ਦੇ ਪਾਣੀਆਂ ਦੇ ਰਾਖੇ ਲਈ ਇਕ ਵੱਡੀ ਚੁਣੌਤੀ ਹੈ।

ਪੰਜਾਬ ਸਰਕਾਰ ਦੇ ਅੱਗੇ ਦੂਜਾ ਮਸਲਾ ਐੱਸ. ਵਾਈ. ਐੱਲ. ਦਾ ਹੈ, ਜਿਸ ਨੂੰ ਆਪਸਦਾਰੀ ਨਾਲ ਹੱਲ ਕਰਨ ਦੇ ਹੁਕਮ ਮਾਣਯੋਗ ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕੇਂਦਰ ਨੂੰ ਇਸ ਵਿਚ ਸਾਂਝੀ ਤੇ ਨਿਰਪੱਖ ਭੂਮਿਕਾ ਨਿਭਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰੰਤੂ ਸੂਬਾ ਸਰਕਾਰ ਇਸ ਮੁੱਦੇ 'ਤੇ ਚਿੰਤਤ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਢੁੱਕਵਾਂ ਰਾਹ ਨਹੀਂ ਲੱਭ ਸਕੀ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਦਾ ਢੁਕਵਾਂ ਹੱਲ ਕੱਢਣ ਦਾ ਦਾਅਵਾ ਕਰ ਚੁੱਕੇ ਹਨ।

ਸੂਬੇ ਦੀ ਰਾਜਨੀਤੀ 'ਚ ਸਮੁੱਚੀਆਂ ਧਿਰਾਂ ਆਪਸੀ ਵਖਰੇਵਿਆਂ ਤੋਂ ਉਤੇ ਉਠ ਕੇ ਇਸ ਮੁੱਦੇ 'ਤੇ ਬੇਸ਼ੱਕ ਕੈਪਟਨ ਸਰਕਾਰ ਨੂੰ ਸਹਿਯੋਗ ਦੇਣ ਦਾ ਐਲਾਨ ਕਰ ਚੁੱਕੀਆਂ ਹਨ ਪਰ ਇਹ ਮੁੱਦਾ ਫਿਲਹਾਲ ਕੈਪਟਨ ਸਰਕਾਰ ਲਈ ਇਕ ਵੱਡੀ ਸਿਰਦਰਦੀ ਦਾ ਸਬੱਬ ਬਣਿਆ ਹੋਇਆ ਹੈ। ਦੂਜੇ ਪਾਸੇ ਬੈਂਸ ਭਰਾਵਾਂ ਵਲੋਂ ਹੋਰਨਾਂ ਰਾਜਾਂ ਨੂੰ ਦਿੱਤੇ ਜਾ ਰਹੇ ਪਾਣੀ ਦੀ ਰਿਆਲਟੀ ਵਸੂਲਣ ਲਈ ਸਰਕਾਰ ਤੋਂ ਮੰਗ ਉਠਾਈ ਜਾ ਰਹੀ ਹੈ ਜੋ ਸੂਬੇ ਦੇ ਬੁਨਿਆਦੀ ਹੱਕਾਂ ਦੇ ਮੱਦੇਨਜ਼ਰ ਕਿਸੇ ਵੀ ਪੱਖੋਂ ਹਕੀਕੀ ਤੌਰ 'ਤੇ ਨਜ਼ਰਅੰਦਾਜ਼ ਨਹੀਂ ਕੀਤੀ ਜਾ ਸਕਦੀ।

  • punjab
  • captain amarinder singh
  • vidhan sabha
  • water
  • agriculture department
  • ਪੰਜਾਬ
  • ਵਿਧਾਨ ਸਭਾ
  • ਕੈਪਟਨ ਅਮਰਿੰਦਰ ਸਿੰਘ
  • ਐਗਰੀਕਲਚਰ ਵਿਭਾਗ

ਚੰਡੀਗੜ੍ਹ ਪ੍ਰਸ਼ਾਸਨ ਨੂੰ ਸਸਤੀ ਜ਼ਮੀਨ ਮੁੱਹਈਆ ਕਰਵਾਏਗਾ ਕੇਂਦਰ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • tense situation in violence hit areas of manipur
    ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਤਣਾਅਪੂਰਨ ਹਾਲਾਤ, ਮੁੱਖ ਮੰਤਰੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • ailway line resumes
    ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
  • assam cm expresses grief over nana patekar  s demise
    ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf action at attari border
      ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +