ਚੰਡੀਗੜ੍ਹ/ਜਲੰਧਰ— ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵੀਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਸਰਦਾਰਨੀ ਹਰਮੰਦਰ ਕੌਰ ਬਾਦਲ ਜੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬੇਹੱਦ ਦੁੱਖ ਲੱਗਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਰਮੰਦਰ ਕੌਰ ਦੀ ਸਦੀਵੀ ਸ਼ਾਂਤੀ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਨ। ਦੱਸਣਯੋਗ ਹੈ ਕਿ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਸਵੇਰੇ ਦਿਹਾਂਤ ਹੋ ਗਿਆ।
ਉਹ ਆਪਣੇ ਪਿੱਛੇ ਇਕ ਪੁੱਤਰ ਇਕ ਧੀ ਨੂੰ ਛੱਡ ਗਏ ਹਨ। ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ 'ਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ।
ਕੋਰੋਨਾ 'ਤੇ ਭਾਰੀ ਪਈ ਆਸਥਾ, ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ
NEXT STORY