ਜਲੰਧਰ—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ 7 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਅੱਜ ਆਨਲਾਈਨ ਬੈਠਕ ਕੀਤੀ।ਇਸ ਮੌਕੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਪੰਜਾਬ ਦੇ ਕੋਰੋਨਾ ਦੇ ਹਾਲਾਤ ਬਾਰੇ ਜਾਣੂੰ ਕਰਵਾਇਆ, ਉਥੇ ਹੀ ਉਨ੍ਹਾਂ ਨੇ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ 'ਤੇ ਚਿੰਤਾ ਵੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ: ਕਲਯੁੱਗੀ ਪੁੱਤ ਤੇ ਨੂੰਹ ਦਾ ਸ਼ਰਮਨਾਕ ਕਾਰਾ, ਬਜ਼ੁਰਗ ਮਾਂ ਦੀ ਕੁੱਟਮਾਰ ਕਰਕੇ ਰਾਤ ਦੇ ਹਨ੍ਹੇਰੇ ’ਚ ਹਾਈਵੇਅ ’ਤੇ ਸੁੱਟਿਆ
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੀ. ਐੱਸ. ਟੀ. ਦੇ ਬਕਾਏ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੇ ਆਰਥਿਕ ਮਦਦ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੋਈ ਵੀ ਮਦਦ ਨਹੀਂ ਦਿੱਤੀ ਜਾ ਰਹੀ ਹੈ, ਜਿਸ ਕਰਕੇ ਅਸੀਂ ਆਰਥਿਕ ਪੱਖੋ ਪਿੱਛੜ ਰਹੇ ਹਾਂ। ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਨੂੰ ਲੈ ਕੇ ਬੋਲਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਵਾਇਰਸ ਪੀਕ 'ਤੇ ਜਾ ਰਿਹਾ ਹੈ ਅਤੇ ਕੋਰੋਨਾ ਦੇ ਪੀਕ 'ਚ ਪੁੱਜਣ ਦੌਰਾਨ ਵਿੱਦਿਅਕ ਅਦਾਰਿਆਂ ਨੂੰ ਨਹੀਂ ਖੋਲ੍ਹ ਸਕਦੇ।
ਇਹ ਵੀ ਪੜ੍ਹੋ: ਹੁਣ ਬੱਸ ਅੱਡੇ 'ਚ ਮਾਸਕ ਨਾ ਪਾਉਣ ਵਾਲਿਆਂ ਦੀ ਖੈਰ ਨਹੀਂ, ਰੋਡਵੇਜ਼ ਕਰ ਰਿਹੈ ਨਵੀਂ ਯੋਜਨਾ ਤਿਆਰ
ਨਹੀਂ ਦੇ ਰਹੀ ਕੇਂਦਰ ਸਰਕਾਰ ਸਕਾਲਰਸ਼ਿਪ ਦਾ ਪੈਸਾ
ਸਕਾਲਰਸ਼ਿਪ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤੰਜ ਕੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ 'ਚ ਸਭ ਤੋਂ ਵੱਧ ਐੱਸ. ਸੀ. ਵਿਦਿਆਰਥੀ ਹਨ ਅਤੇ ਕੇਂਦਰ ਸਰਕਾਰ ਸਕਾਲਰਸ਼ਿਪ ਦਾ ਪੈਸਾ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪਾਲਿਸੀ 'ਤੇ ਵੀ ਉਨ੍ਹਾਂ ਨਾਲ ਕੋਈ ਸਲਾਹ ਨਹੀਂ ਕੀਤੀ ਗਈ ਹੈ। ਪ੍ਰੀਖਿਆ ਮੁੱਦੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਇਸ ਦੇ ਇਲਾਵਾ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ 28 ਤਰੀਕ ਨੂੰ ਹੋਣ ਵਾਲੇ ਇਕ ਦਿਨ ਦੇ ਇਜਲਾਸ ਬਾਰੇ ਵੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਭਿਆਨਕ ਸਥਿਤੀ 'ਚ ਪਹੁੰਚਿਆ ਕੋਰੋਨਾ, 61 ਨਵੇਂ ਮਾਮਲਿਆਂ ਦੀ ਪੁਸ਼ਟੀ
ਭਵਾਨੀਗੜ੍ਹ: ਕੋਰੋਨਾ ਨਾਲ 55 ਸਾਲਾ ਵਿਅਕਤੀ ਦੀ ਮੌਤ
NEXT STORY