ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ। ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਸਕਦੇ ਹਨ। ਅਸਲ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਨਿੱਜੀ ਟੀ. ਵੀ. ਚੈਨਲ ਨੂੰ ਦਿੱਤੇ ਗਏ ਇੰਟਰਵਿਊ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਆਪਣੇ ਕੁੱਝ ਸਿਧਾਂਤ ਹਨ, ਜਿਨ੍ਹਾਂ 'ਤੇ ਉਹ ਹਮੇਸ਼ਾ ਚੱਲਦੇ ਰਹਿਣਗੇ।
ਇਹ ਵੀ ਪੜ੍ਹੋ : ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ
ਕੈਪਟਨ ਅਮਰਿੰਦਰ ਸਿੰਘ ਮੁਤਾਬਕ ਉਹ ਕਾਂਗਰਸ ਛੱਡ ਰਹੇ ਹਨ ਕਿਉਂਕਿ ਹੁਣ ਪਾਰਟੀ 'ਚ ਅਜਿਹਾ ਵਰਤਾਓ ਉਨ੍ਹਾਂ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ। ਕੈਪਟਨ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਜਦੋਂ ਵਿਧਾਇਕ ਦਲ ਦੀ ਬੈਠਕ ਰੱਖੀ ਗਈ ਸੀ ਤਾਂ ਸਾਫ਼ ਤੌਰ 'ਤੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਘਰ (ਕੈਪਟਨ) ਕੋਈ ਨਹੀਂ ਜਾਵੇਗਾ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ਦੀ ਮੌਜੂਦਾ ਹਾਲਤ 'ਤੇ ਵਾਇਰਲ ਹੋ ਰਹੇ 'ਮੀਮਜ਼', ਇੰਝ ਵੀ ਸੋਚਦੀ ਹੈ ਪਬਲਿਕ (ਤਸਵੀਰਾਂ)
ਉਨ੍ਹਾਂ ਕਿਹਾ ਕਿ ਜੇਕਰ ਇੰਨੇ ਸਾਲ ਪਾਰਟੀ 'ਚ ਰਹਿਣ ਦੇ ਬਾਵਜੂਦ ਵੀ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਗਿਆ ਤਾਂ ਫਿਰ ਪਿੱਛੇ ਕੀ ਰਹਿ ਗਿਆ ਕੈਪਟਨ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ 'ਤੇ ਭਰੋਸਾ ਹੀ ਨਹੀਂ ਰਿਹਾ ਤਾਂ ਫਿਰ ਉਨ੍ਹਾਂ ਨੂੰ ਕਾਂਗਰਸ 'ਚ ਰਹਿਣ ਦਾ ਕੋਈ ਫ਼ਾਇਦਾ ਨਹੀਂ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਖੰਡਨ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ
ਦੱਸਣਯੋਗ ਹੈ ਕਿ ਬੀਤੇ ਦਿਨ ਕੈਪਟਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਕਿਆਸ ਲਾਏ ਜਾ ਰਹੇ ਸਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ 'ਚ ਜਾਣਗੇ। ਹੁਣ ਇਸ ਮੁਲਾਕਾਤ ਮਗਰੋਂ ਕੈਪਟਨ ਵੱਲੋਂ ਕਾਂਗਰਸ ਛੱਡਣ ਦੀ ਗੱਲ ਕਹੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਸੁਨੀਲ ਜਾਖੜ ਦਾ ਸਿੱਧੂ ’ਤੇ ਤਿੱਖਾ ਟਵੀਟ
NEXT STORY