ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਟਵਿੱਟਰ ਅਕਾਊਂਟ ਤੋਂ 'ਕਾਂਗਰਸ' ਸ਼ਬਦ ਹਟਾ ਦਿੱਤਾ ਗਿਆ ਹੈ। ਕੈਪਟਨ ਨੇ ਟਵਿੱਟਰ 'ਤੇ ਖ਼ੁਦ ਨੂੰ ਸਾਬਕਾ ਫ਼ੌਜੀ ਅਤੇ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਦੱਸਦੇ ਹੋਏ ਲਿਖਿਆ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, 'ਹੁਣ ਕਾਂਗਰਸ 'ਚ ਨਹੀਂ ਰਹਾਂਗਾ'
ਦੱਸਣਯੋਗ ਹੈ ਕਿ ਹਾਲ ਹੀ 'ਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਨਿੱਜੀ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਹ ਹੁਣ ਕਾਂਗਰਸ ਪਾਰਟੀ 'ਚ ਨਹੀਂ ਰਹਿਣਗੇ ਕਿਉਂਕਿ ਹੁਣ ਪਾਰਟੀ ਦਾ ਅਜਿਹਾ ਵਰਤਾਓ ਉਨ੍ਹਾਂ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ : 'ਪੰਜਾਬ ਕਾਂਗਰਸ' ਦੀ ਮੌਜੂਦਾ ਹਾਲਤ 'ਤੇ ਵਾਇਰਲ ਹੋ ਰਹੇ 'ਮੀਮਜ਼', ਇੰਝ ਵੀ ਸੋਚਦੀ ਹੈ ਪਬਲਿਕ (ਤਸਵੀਰਾਂ)
ਕੈਪਟਨ ਨੇ ਕਿਹਾ ਸੀ ਜੇਕਰ ਇੰਨੇ ਸਾਲ ਪਾਰਟੀ 'ਚ ਰਹਿਣ ਦੇ ਬਾਵਜੂਦ ਵੀ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਗਿਆ ਤਾਂ ਫਿਰ ਪਿੱਛੇ ਕੀ ਰਹਿ ਗਿਆ।
ਇਹ ਵੀ ਪੜ੍ਹੋ : ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ
ਕੈਪਟਨ ਨੇ ਕਿਹਾ ਸੀ ਕਿ ਜੇਕਰ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ 'ਤੇ ਭਰੋਸਾ ਹੀ ਨਹੀਂ ਰਿਹਾ ਤਾਂ ਫਿਰ ਉਨ੍ਹਾਂ ਨੂੰ ਕਾਂਗਰਸ 'ਚ ਰਹਿਣ ਦਾ ਕੋਈ ਫ਼ਾਇਦਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਭਵਨ ਪੁੱਜੇ 'ਨਵਜੋਤ ਸਿੱਧੂ', ਮੁੱਖ ਮੰਤਰੀ ਚੰਨੀ ਨਾਲ ਕਰਨਗੇ ਮੁਲਾਕਾਤ
NEXT STORY