ਚੰਡੀਗੜ੍ਹ (ਅਸ਼ਵਨੀ) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੋਡ ਆਫ਼ ਕੰਡਕਟ ਲੱਗਣ ’ਤੇ ਪੰਜਾਬ ਦੇ ਕਈ ਕਾਂਗਰਸੀ ਵਿਧਾਇਕ ਖੇਮਾ ਬਦਲ ਲੈਣਗੇ। ਇਹ ਭਵਿੱਖਵਾਣੀ ਹੈ, ਕੈਪਟਨ ਅਮਰਿੰਦਰ ਸਿੰਘ ਦੀ। ਉਨ੍ਹਾਂ ਚੰਡੀਗੜ੍ਹ ’ਚ ਇਕ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਕਈ ਕਾਂਗਰਸੀ ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹਨ ਪਰ ਅਸਲ ਤਸਵੀਰ ਮਾਡਲ ਕੋਡ ਆਫ਼ ਕੰਡਕਟ ਲੱਗਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਅਜਿਹਾ ਇਸ ਲਈ ਹੈ ਕਿ ਜੇਕਰ ਉਹ ਅਜੇ ਖੁੱਲ੍ਹ ਕੇ ਸਾਹਮਣੇ ਆ ਗਏ ਤਾਂ ਕਾਂਗਰਸ ਹਾਈਕਮਾਨ ਉਨ੍ਹਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਇਸ ਦੀ ਉਦਾਹਰਣ ਦਿੰਦਿਆਂ ਕੈਪਟਨ ਨੇ ਪਟਿਆਲਾ ਡੇਅਰੀ ਕੰਪਲੈਕਸ ਪ੍ਰਾਜੈਕਟ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਅਹੁਦਾ ਛੱਡਦਿਆਂ ਹੀ ਪਟਿਆਲਾ ਦੀ ਇਕ ਬਹੁ-ਮੰਤਵੀ ਡੇਅਰੀ ਕੰਪਲੈਕਸ ਦੇ ਪ੍ਰਾਜੈਕਟ ਨੂੰ ਰੋਕ ਦਿੱਤਾ ਗਿਆ। ਇਹ ਉਨ੍ਹਾਂ ਦਾ ਨੁਕਸਾਨ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੈ। ਇਸ ਲਈ ਵਿਧਾਇਕ ਅਜੇ ਖੁੱਲ੍ਹ ਕੇ ਸਾਹਮਣੇ ਨਹੀਂ ਆ ਰਹੇ ਹਨ। ਸਮਾਂ ਆਉਣ ’ਤੇ ਉਨ੍ਹਾਂ ਦੇ ਸਾਰੇ ਸਾਥੀ ਅਤੇ ਸਮਰਥਕ ਖੁੱਲ੍ਹ ਕੇ ਸਾਹਮਣੇ ਆਉਣਗੇ। ਸੰਸਦ ਮੈਂਬਰਾਂ ਦੇ ਸਮਰਥਨ ’ਤੇ ਕੈਪਟਨ ਨੇ ਕਿਹਾ ਕਿ 2022 ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਇਸ ਲਈ ਉਹ ਸਿਰਫ਼ ਵਿਧਾਇਕਾਂ ਨਾਲ ਗੱਲ ਕਰ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜੇ ਤਸਵੀਰ ਸਾਫ਼ ਹੋਣੀ ਬਾਕੀ ਹੈ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਦੇ ਚੋਣਾਂ ਲੜਨ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਨਵਜੋਤ ਸਿੱਧੂ 'ਤੇ ਕੱਸਿਆ ਤੰਜ
ਮੁੱਖ ਮੰਤਰੀ ਚੰਨੀ ਦੀ ਕਥਨੀ ਅਤੇ ਕਰਨੀ ’ਚ ਅੰਤਰ
ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਰਨੀ ਅਤੇ ਕਥਨੀ ’ਚ ਅੰਤਰ ਹੈ। ਉਹ ਵੱਡੇ-ਵੱਡੇ ਦਾਅਵੇ ਤਾਂ ਕਰ ਰਹੇ ਹਨ ਪਰ ਇਨ੍ਹਾਂ ਦਾਅਵਿਆਂ ਨੂੰ ਹਕੀਕਤ ’ਚ ਬਦਲਣ ਲਈ ਪੈਸਾ ਚਾਹੀਦਾ ਹੈ, ਜੋ ਸਰਕਾਰ ਕੋਲ ਨਹੀਂ ਹੈ। ਦਾਅਵੇ ਤਾਂ ਕੋਈ ਵੀ ਕਰ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਮਾਮਲੇ 'ਚ 'ਸਿਮਰਜੀਤ ਬੈਂਸ' ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
ਮੇਰੀ ਜੀ-24 ’ਚ ਬਣੇ ਰਹਿਣ ਦੀ ਕੋਈ ਇੱਛਾ ਨਹੀਂ
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ’ਚ ਹੀ ਬਣੇ ਰਹਿਣ ਦੀ ਗੱਲ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੀ ਇੱਛਾ ਜੀ-24 ’ਚ ਆਉਣ ਦੀ ਨਹੀਂ ਹੈ, ਇਸ ਲਈ ਉਨ੍ਹਾਂ ਨੇ ਕਾਂਗਰਸ ਛੱਡ ਕੇ ਆਪਣੀ ਵੱਖਰੀ ਪਾਰਟੀ ਬਣਾਉਣ ਦੀ ਪਹਿਲ ਕੀਤੀ ਹੈ।
ਇਹ ਵੀ ਪੜ੍ਹੋ : 18 ਸਾਲਾ ਕੁੜੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਭੂਆ ਨੇ ਪੁਲਸ ਬੁਲਾ ਕੇ ਰੁਕਵਾਇਆ ਅੰਤਿਮ ਸੰਸਕਾਰ
ਸਿੱਧੂ ਸਵੇਰੇ ਕੁੱਝ ਕਹਿੰਦੇ ਹਨ, ਸ਼ਾਮ ਨੂੰ ਕੁੱਝ
ਕੈਪਟਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ’ਤੇ ਵੀ ਤੰਜ ਕਸਿਆ। ਕੈਪਟਨ ਨੇ ਕਿਹਾ ਕਿ ਸਿੱਧੂ ਸਵੇਰੇ ਕੁੱਝ ਕਹਿੰਦੇ ਹਨ, ਸ਼ਾਮ ਨੂੰ ਕੁੱਝ ਕਹਿੰਦੇ ਹਨ। ਕੈਪਟਨ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਸਮੱਸਿਆ ਨਹੀਂ, ਸਗੋਂ ਇਹ ਕਾਂਗਰਸ ਪਾਰਟੀ ਸਮੱਸਿਆ ਹੈ। ਵਰਨਾ ਸਿੱਧੂ ਕੀ ਚੀਜ਼ ਹੈ। ਉਹ 15 ਸਾਲ ਭਾਜਪਾ ’ਚ ਡਰਾਮਾ ਕਰਦੇ ਰਹੇ। ਹੁਣ ਉਨ੍ਹਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਕਿਸ ਮਕਸਦ ਨਾਲ ਬਣਾਇਆ ਗਿਆ, ਪਤਾ ਨਹੀਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਅੱਜ 5 ਮੰਤਰੀਆਂ ਸਣੇ 12 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਿਵਾਉਣਗੇ ਸੀਸ
NEXT STORY