ਚੰਡੀਗੜ੍ਹ (ਅਸ਼ਵਨੀ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਕੈਪਟਨ ਨੇ ਚੰਨੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਿਹਾ ਕਿ ਚੰਨੀ ਨੇ ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿਚ ਆਪਣੇ ਭਰਾ ਨੂੰ ਬਚਾਉਣ ਲਈ ਬਾਦਲਾਂ ਸਾਹਮਣੇ ਆਤਮ ਸਮਰਪਣ ਕੀਤਾ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਨ੍ਹਾਂ ਦੋਸ਼ਾਂ ਦੇ ਜਵਾਬ ਵਿਚ ਬੋਲ ਰਹੇ ਸਨ, ਜਿਨ੍ਹਾਂ ਵਿਚ ਚੰਨੀ ਨੇ ਕੈਪਟਨ ’ਤੇ ਦੋਸ਼ ਲਗਾਇਆ ਸੀ ਕਿ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮਿਲ ਕੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਲਾਈ ਰੋਕ
ਕੈਪਟਨ ਨੇ ਇਸ ’ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਇਹ ਮੈਂ ਨਹੀਂ, ਸਗੋਂ ਚੰਨੀ ਹਨ, ਜਿਨ੍ਹਾਂ ਨੇ ਆਪਣੇ ਭਰਾ ਨੂੰ ਬਚਾਉਣ ਲਈ ਬਾਦਲ ਨੂੰ ਆਪਣਾ ਸਮਰਥਨ ਅਤੇ ਵਿਵੇਕ ਦਿੱਤਾ ਸੀ। ਕੈਪਟਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਤੂਲ ਨਹੀਂ ਦੇਣਾ ਚਾਹੁੰਦੇ ਸਨ ਪਰ ਚੰਨੀ ਵੱਲੋਂ ਲਗਾਏ ਜਾ ਰਹੇ ਲਗਾਤਾਰ ਝੂਠੇ ਦੋਸ਼ਾਂ ਨੇ ਉਨ੍ਹਾਂ ਨੂੰ ਇਸ ਗੱਲ ਨੂੰ ਉਜਾਗਰ ਕਰਨ ਲਈ ਮਜਬੂਰ ਕੀਤਾ ਹੈ। ਕੈਪਟਨ ਨੇ ਕਿਹਾ ਕਿ 2007 ਵਿਚ ਚੰਨੀ ਨੇ ਸੁਖਬੀਰ ਸਿੰਘ ਬਾਦਲ ਸਾਹਮਣੇ ਆਪਣੇ ਉਸ ਭਰਾ ਨੂੰ ਬਚਾਉਣ ਲਈ ਆਤਮ ਸਮਰਣ ਕੀਤਾ, ਜੋ ਭਰਾ ਲੁਧਿਆਣਾ ਸਿਟੀ ਸੈਂਟਰ ਮਾਮਲੇ ਵਿਚ ਇਕ ਮੁਲਜ਼ਮ ਸੀ।
ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ 'ਡੇਂਗੂ' ਸਬੰਧੀ ਛੋਟੇ ਹਸਪਤਾਲਾਂ ਤੇ ਪ੍ਰਾਈਵੇਟ ਲੈਬਾਰਟਰੀਆਂ ਨੂੰ ਖ਼ਾਸ਼ ਨਿਰਦੇਸ਼ ਜਾਰੀ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ 2002 ਵਿਚ ਬਾਦਲ ਨੂੰ ਸਲਾਖ਼ਾਂ ਪਿੱਛੇ ਪਾ ਦਿੱਤਾ ਸੀ ਅਤੇ ਬਦਲੇ ਵਿਚ ਬਾਦਲਾਂ ਨੇ ਉਨ੍ਹਾਂ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ 13 ਸਾਲ ਤੱਕ ਅਦਾਲਤਾਂ ਵਿਚ ਲੜਿਆ। ਉੱਥੇ ਹੀ ਚੰਨੀ ਨੇ ਖ਼ੁਦ ਆਪਣੇ ਭਰਾ ਨੂੰ ਬਚਾਉਣ ਲਈ ਸਮਝੌਤੇ ਕੀਤੇ ਅਤੇ ਵਿਧਾਨ ਸਭਾ ਵਿਚ ਬਾਦਲਾਂ ਨੂੰ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ, ਚੰਨੀ, ਜੋ ਉਸ ਸਮੇਂ ਆਜ਼ਾਦ ਵਿਧਾਇਕ ਸਨ, ਨੇ ਆਪਣੇ ਭਰਾ ਨੂੰ ਬਚਾਉਣ ਲਈ ਬਾਦਲ ਨਾਲ ਗਠਜੋੜ ਕੀਤਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਆਉਣਗੇ ਚਰਨਜੀਤ ਸਿੰਘ ਚੰਨੀ
ਉਨ੍ਹਾਂ ਨੇ ਚੰਨੀ ਨੂੰ ਕਿਹਾ, ਇਹ ਮੈਂ ਨਹੀਂ ਹਾਂ, ਜਿਸ ਦੀ ਬਾਦਲ ਨਾਲ ਕੋਈ ਸਮਝ ਸੀ, ਸਗੋਂ ਤੁਸੀਂ ਆਪਣੇ ਭਰਾ ਨੂੰ ਬਚਾਉਣ ਲਈ ਉਨ੍ਹਾਂ ਨਾਲ ਸ਼ਾਮਲ ਹੋਏ ਸਨ, ਜਿਸ ਵਿਚ ਮੈਂ ਵੀ ਇਕ ਮੁਲਜ਼ਮ ਸੀ। ਕੈਪਟਨ ਨੇ ਚੰਨੀ ’ਤੇ ਟਿੱਪਣੀ ਕਰਦੇ ਹੋਏ ਇਹ ਵੀ ਕਿਹਾ ਕਿ ਸ਼ੀਸ਼ੇ ਦੇ ਘਰਾਂ ਵਿਚ ਰਹਿਣ ਵਾਲਿਆਂ ਨੂੰ ਦੂਜਿਆਂ ਦੇ ਘਰਾਂ ’ਤੇ ਪੱਥਰ ਨਹੀਂ ਸੁੱਟਣੇ ਚਾਹੀਦੇ । ਕੈਪਟਨ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਇਸ ਗੱਲ ਤੋਂ ਇਨਕਾਰ ਕਰਨ ਕਿ ਉਨ੍ਹਾਂ ਨੇ ਸੁਖਬੀਰ ਸਾਹਮਣੇ ਆਤਮ ਸਮਰਪਣ ਨਹੀਂ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ਦੇ ਲਾਂਬੜਾ ਨੇੜੇ ਵਾਪਰਿਆ ਭਿਆਨਕ ਹਾਦਸਾ, ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼
NEXT STORY