ਪਟਿਆਲਾ (ਪਰਮੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਹਿਲੀ ਵਾਰ ਪਟਿਆਲਾ ਪਹੁੰਚ ਗਏ ਹਨ। ਉਨ੍ਹਾਂ ਦੇ ਇੱਥੇ ਨਗਰ ਨਿਗਮ ਦੇ ਜਨਰਲ ਇਜਲਾਸ ਵਿਚ ਹਿੱਸਾ ਲੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਜਨਰਲ ਇਜਲਾਸ ਮੇਅਰ ਸੰਜੀਵ ਸ਼ਰਮਾ ਖ਼ਿਲਾਫ਼ ਕੌਂਸਲਰਾਂ ਵੱਲੋਂ ਪੇਸ਼ ਕੀਤੇ ਬੇਵਿਸ਼ਵਾਸੀ ਮਤੇ ਦੇ ਕਾਰਨ ਸੱਦਿਆ ਗਿਆ ਹੈ। ਜਨਰਲ ਹਾਊਸ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਨੂੰ ਜਾਣ ਵਾਲੀ ਸੜਕ ਬੈਰੀਕੇਡ ਲਾ ਕੇ ਬੰਦ ਕਰ ਦਿੱਤੀ ਗਈ ਹੈ ਅਤੇ ਪੁਲਸ ਦਾ ਸਖ਼ਤ ਪਹਿਰਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕੇਬਲ ਟੀ. ਵੀ. ਨੂੰ ਲੈ ਕੇ ਕੀਤਾ ਟਵੀਟ, ਹੁਣ ਕਹੀ ਇਹ ਗੱਲ
ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰ ਤੋਂ ਵਿਧਾਇਕ ਬਣੇ ਹਨ, ਇਹ ਪਹਿਲੀ ਵਾਰ ਹੋਵੇਗਾ ਕਿ ਉਹ ਜਨਰਲ ਇਜਲਾਸ ਵਿਚ ਹਿੱਸਾ ਲੈਣਗੇ। ਦੱਸਣਯੋਗ ਹੈ ਕਿ ਕਾਂਗਰਸ 'ਚੋਂ ਅਸਤੀਫ਼ਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਪੰਜਾਬ ਲੋਕ ਕਾਂਗਰਸ' ਨਾਂ ਦੀ ਨਵੀਂ ਪਾਰਟੀ ਬਣਾ ਲਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫ਼ਰੀਦਕੋਟ ਦੀ ਮਾਡਰਨ ਜੇਲ੍ਹ ’ਚ ਕਰਾਇਆ ਗਿਆ ਜੇਲ੍ਹ ਓਲੰਪਿਕ, ਵੇਖੋ ਤਸਵੀਰਾਂ
NEXT STORY