ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ 'ਚ ਸ਼ਹਿਰੀ ਸੀਟਾਂ ਤੋਂ ਉਹ ਭਾਜਪਾ ਦੇ ਨਿਸ਼ਾਨ 'ਤੇ ਚੋਣਾਂ ਲੜਨਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : 5 ਹਜ਼ਾਰ ਦਾ ‘ਫੇਰ’, ਕਈ ਦਿੱਗਜ ਹੋਏ ਢੇਰ
ਇਸ ਦੇ ਸੰਕੇਤ ਹਲਕਾ ਆਤਮ ਨਗਰ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਪ੍ਰੇਮ ਮਿੱਤਲ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ਨਾਲ ਪ੍ਰਚਾਰ ਸ਼ੁਰੂ ਕਰਨ ਤੋਂ ਮਿਲਦੇ ਹਨ। ਮਿੱਤਲ ਦਾ ਕਹਿਣਾ ਹੈ ਕਿ ਕੈਪਟਨ ਦੀ ਇਸ ਨੂੰ ਲੈ ਕੇ ਭਾਜਪਾ ਲੀਡਰਸ਼ਿਪ ਨਾਲ ਗੱਲਬਾਤ ਹੋ ਗਈ ਹੈ। ਪਾਰਟੀ ਦੀ ਸਹਿਮਤੀ ਤੋਂ ਬਾਅਦ ਹੀ ਉਹ ਕਮਲ ਦੇ ਫੁੱਲ ਦਾ ਨਿਸ਼ਾਨ ਲਗਾ ਰਹੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਕੇਜਰੀਵਾਲ 'ਤੇ ਵੱਡਾ ਸਿਆਸੀ ਹਮਲਾ, 'CM ਚਿਹਰੇ ਦਾ ਐਲਾਨ ਇਕ ਵੱਡਾ ਸਕੈਮ'
ਇਸ ਸਬੰਧੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਦਾ ਕਹਿਣਾ ਹੈ ਕਿ ਕੈਪਟਨ ਵੱਲੋਂ ਜਿਸ ਉਮੀਦਵਾਰ ਲਈ ਪ੍ਰਸਤਾਵ ਭੇਜਿਆ ਜਾਵੇਗਾ, ਉਸ ਨੂੰ ਭਾਜਪਾ ਦਾ ਚੋਣ ਨਿਸ਼ਾਨ ਦੇਣ 'ਚ ਪਾਰਟੀ ਨੂੰ ਕੋਈ ਇਤਰਾਜ਼ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਈ. ਡੀ. ਰਾਹੀਂ ਗ੍ਰਿਫਤਾਰ ਕਰਨ ਵਾਲੀ ਹੈ ਭਾਜਪਾ: ਕੇਜਰੀਵਾਲ
NEXT STORY