ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ ਈ. ਡੀ. ਦੀ ਛਾਪੇਮਾਰੀ ਦੌਰਾਨ ਕਰੋੜਾਂ ਦੀ ਬਰਾਮਦਗੀ ਹੋਣ ਤੋਂ ਬਾਅਦ ਚੋਣਾਵੀ ਮਾਹੌਲ ਦੌਰਾਨ ਗੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਨੂੰ ਲੈ ਕੇ ਜਿੱਥੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਰਾਘਵ ਚੱਢਾ ਤੋਂ ਲੈ ਕੇ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ ਕਿ ਗੈਰ ਕਾਨੂੰਨੀ ਮਾਈਨਿੰਗ 'ਚ ਸ਼ਾਮਲ ਕਾਂਗਰਸੀਆਂ ਦੀ ਰਿਪੋਰਟ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲ ਵੀ ਸੀ।
ਇਹ ਵੀ ਪੜ੍ਹੋ : 'ਕੈਪਟਨ' ਨੇ ਪਹਿਲੀ ਸੂਚੀ ’ਚ ਦਿਖਾਇਆ ਸਿਆਸੀ ਤਜਰਬਾ, ਸਾਰੇ ਵਰਗਾਂ ਨੂੰ ਦਿੱਤੀ ਤਰਜ਼ਮਾਨੀ
ਇਕ ਇੰਟਰਵਿਊ ਦੌਰਾਨ ਕੈਪਟਨ ਨੇ ਦੱਸਿਆ ਕਿ ਸੋਨੀਆ ਗਾਂਧੀ ਨੇ ਉਨ੍ਹਾਂ ਤੋਂ ਮੁੱਖ ਮੰਤਰੀ ਰਹਿੰਦੇ ਹੋਏ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਸੀ, ਜਿਸ 'ਤੇ ਉਨ੍ਹਾਂ ਨੇ ਗੈਰ ਕਾਨੂੰਨੀ ਮਾਈਨਿੰਗ 'ਚ ਸ਼ਾਮਲ ਕਾਂਗਰਸੀਆਂ ਦੀ ਰਿਪੋਰਟ ਦੇ ਦਿੱਤੀ ਸੀ। ਹਾਲਾਂਕਿ ਸੋਨੀਆ ਗਾਂਧੀ ਨੇ ਐਕਸ਼ਨ ਲੈਣ ਦੀ ਹਰੀ ਝੰਡੀ ਦੇ ਦਿੱਤੀ ਸੀ ਪਰ ਉਨ੍ਹਾਂ ਨੇ ਕਿਹਾ ਕਿ ਉਹ ਕਿਸ-ਕਿਸ 'ਤੇ ਐਕਸ਼ਨ ਲੈਂਦੇ। ਕੈਪਟਨ ਨੇ ਇਹ ਵੀ ਕਿਹਾ ਕਿ ਜਿਸ ਮਾਮਲੇ 'ਚ ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰ 'ਤੇ ਈ. ਡੀ. ਦੀ ਛਾਪੇਮਾਰੀ ਹੋਈ ਹੈ, ਉਹ ਮਾਮਲਾ ਉਨ੍ਹਾਂ ਵੱਲੋਂ ਹਵਾਈ ਸਫ਼ਰ ਦੌਰਾਨ ਸਤਲੁਜ 'ਚ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਨੂੰ ਦੇਖ ਕੇ ਦਿੱਤੇ ਨਿਰਦੇਸ਼ 'ਤੇ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 'ਕੈਪਟਨ' ਦੇ ਉਮੀਦਵਾਰ ਸ਼ਹਿਰੀ ਸੀਟਾਂ ਤੋਂ 'ਭਾਜਪਾ' ਦੇ ਨਿਸ਼ਾਨ 'ਤੇ ਲੜਨਗੇ ਚੋਣਾਂ
ਖਜ਼ਾਨਾ ਖ਼ਾਲੀ ਹੋਣ ਦਾ ਰਾਗ ਅਲਾਪਣ ਨੂੰ ਲੈ ਕੇ ਮਨਪ੍ਰੀਤ ਬਾਦਲ 'ਤੇ ਕੱਢੀ ਭੜਾਸ
ਕੈਪਟਨ ਨੇ ਖ਼ਜ਼ਾਨਾ ਖ਼ਾਲੀ ਹੋਣ ਦਾ ਰਾਗ ਅਲਾਪਣ ਨੂੰ ਲੈ ਕੇ ਮਨਪ੍ਰੀਤ ਬਾਦਲ 'ਤੇ ਭੜਾਸ ਕੱਢੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਰਹਿੰਦੇ ਜਦੋਂ ਉਨ੍ਹਾਂ ਨੇ ਮਨਪ੍ਰੀਤ ਬਾਦਲ ਨੂੰ ਫੰਡ ਰਿਲੀਜ਼ ਕਰਨ ਦੀ ਗੱਲ ਕਹੀ ਤਾਂ ਉਨ੍ਹਾਂ ਨੇ ਅਸਮਰੱਥਤਾ ਜਤਾਈ, ਜਦੋਂ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਫੰਡ ਲਈ ਕਰੋੜਾਂ ਦੇ ਦਿੱਤੇ। ਕੈਪਟਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਤੋਂ ਉਨ੍ਹਾਂ ਨੂੰ ਇਸ ਤਰ੍ਹਾਂ ਗੁੰਮਰਾਹ ਕਰਨ ਦੀ ਉਮੀਦ ਨਹੀਂ ਸੀ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਕੇਜਰੀਵਾਲ 'ਤੇ ਵੱਡਾ ਸਿਆਸੀ ਹਮਲਾ, 'CM ਚਿਹਰੇ ਦਾ ਐਲਾਨ ਇਕ ਵੱਡਾ ਸਕੈਮ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
NEXT STORY