ਪਟਿਆਲਾ (ਵੈੱਬ ਡੈਸਕ, ਬਲਜਿੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਸੋਮਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਭਾਜਪਾ ਆਗੂ ਭੁਪੇਸ਼ ਅਗਰਵਾਲ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਨਵਜੋਤ ਸਿੱਧੂ ਦਾ ਬੁਰਾ ਹਾਲ ਹੋਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਪਰੀਮ ਕੋਰਟ ਨੇ 'ਬਿਕਰਮ ਮਜੀਠੀਆ' ਦੀ ਗ੍ਰਿਫ਼ਤਾਰੀ 'ਤੇ ਲਾਈ ਰੋਕ
ਕੈਪਟਨ ਨੇ ਚੋਣਾਂ ਦੌਰਾਨ ਆਗੂਆਂ ਵੱਲੋਂ ਇਕ-ਦੂਜੇ ਖ਼ਿਲਾਫ਼ ਵਰਤੀ ਜਾ ਰਹੀ ਮੰਦੀ ਸ਼ਬਦਾਵਲੀ ਨੂੰ ਵੀ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਨਾਲ ਸਾਡੇ ਬੱਚੇ ਕੀ ਸਿੱਖਣਗੇ। ਜਦੋਂ ਕੈਪਟਨ ਨੂੰ ਕਿਸਾਨਾਂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਹਨ ਤਾਂ ਪਿੱਛੇ ਕੁੱਝ ਨਹੀਂ ਰਿਹ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਆਯੂਸ਼ਮਾਨ ਯੋਜਨਾ' ਤਹਿਤ ਮੁਫ਼ਤ ਇਲਾਜ ਹੋਇਆ ਬੰਦ, ਜਾਣੋ ਕੀ ਹੈ ਕਾਰਨ
ਕੈਪਟਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ ਭਾਜਪਾ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ ਅਤੇ ਵੱਡੇ ਮਾਰਜਨ ਨਾਲ ਭਾਜਪਾ ਆਪਣੀ ਸਰਕਾਰ ਬਣਾਵੇਗੀ। ਕੈਪਟਨ ਨੇ ਕਿਹਾ ਕਿ ਆਰਥਿਕਤਾ, ਸਿੱਖਿਆ ਤੇ ਸਿਹਤ ਸਹੂਲਤਾਵਾਂ ਲਈ ਫੰਡਾਂ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਚਲਾਉਣ ਵਾਸਤੇ ਕੇਂਦਰ ਦਾ ਸਹਿਯੋਗ ਚਾਹੀਦਾ ਹੈ ਤਾਂ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਛੱਤੀਸਗੜ੍ਹ ਦੇ CM ਭੁਪੇਸ਼ ਬਘੇਲ ਵੱਲੋਂ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ DC ਦਫ਼ਤਰ ਫਿਰੋਜ਼ਪੁਰ ਵਿਖੇ ਮਨਾਇਆ ਵਿਸ਼ਵਾਸਘਾਤ ਦਿਹਾੜਾ
NEXT STORY