ਲੁਧਿਆਣਾ (ਹਿਤੇਸ਼) : ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਉਮੀਦਵਾਰਾਂ ਦੇ ਭਾਜਪਾ ਦੀ ਮੀਟਿੰਗ 'ਚ ਸ਼ਾਮਲ ਹੋਣ ਨਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਰਲੇਵਾਂ ਹੋਣ ਦੀ ਚਰਚਾ ਛਿੜ ਗਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਭਾਵੇਂ ਹੀ ਭਾਜਪਾ ਨਾਲ ਗਠਜੋੜ ਤਹਿਤ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਉਨ੍ਹਾਂ 'ਚੋਂ ਕੁੱਝ ਉਮੀਦਵਾਰਾਂ ਨੂੰ ਭਾਜਪਾ ਦਾ ਚੋਣ ਚਿੰਨ੍ਹ ਦਿੱਤਾ ਗਿਆ। ਇਨ੍ਹਾਂ 'ਚ ਸਭ ਤੋਂ ਜ਼ਿਆਦਾ ਗਿਣਤੀ ਲੁਧਿਆਣਾ 'ਚ ਸੀ। ਇਨ੍ਹਾਂ ਸੀਟਾਂ 'ਤੇ ਭਾਜਪਾ ਦੇ ਵਰਕਰ ਤੋਂ ਲੈ ਕੇ ਦਿੱਗਜ ਆਗੂਆਂ ਨੇ ਵੀ ਕੈਪਟਨ ਦੇ ਉਮੀਦਵਾਰਾਂ ਲਈ ਜ਼ੋਰ ਲਾਇਆ।
ਇਹ ਵੀ ਪੜ੍ਹੋ : ਫਾਜ਼ਿਲਕਾ ਤੋਂ ਵੱਡੀ ਖ਼ਬਰ : EVM ਸਟਰਾਂਗ ਰੂਮ ਸੈਂਟਰ 'ਚ ਚੱਲੀ ਗੋਲੀ, ਗਾਰਦ ਇੰਚਾਰਜ ਦੀ ਮੌਤ
ਇਸ ਦਾ ਨਤੀਜਾ ਕੁੱਝ ਸੀਟਾਂ 'ਤੇ ਕੈਪਟਨ ਦੇ ਉਮੀਦਵਾਰਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਂ 'ਤੇ ਚੱਲ ਰਹੀ ਲਹਿਰ ਨੂੰ ਕੈਸ਼ ਕਰਨ ਲਈ ਹੋਰਡਿੰਗ 'ਤੇ ਉਨ੍ਹਾਂ ਦੀ ਵੱਡੀ ਫੋਟੋ ਲਾਉਣ ਦੇ ਰੂਪ 'ਚ ਸਾਹਮਣੇ ਆਇਆ। ਇਸ ਦਾ ਅਸਰ ਹੁਣ ਵੋਟਿੰਗ ਤੋਂ ਬਾਅਦ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਤਹਿਤ ਭਾਜਪਾ ਵੱਲੋਂ ਚੋਣਾਂ ਨੂੰ ਲੈ ਕੇ ਚਰਚਾ ਲਈ ਬੁਲਾਈ ਗਈ ਮੀਟਿੰਗ 'ਚ ਕੈਪਟਨ ਦੀ ਪਾਰਟੀ ਦੇ ਉਮੀਦਵਾਰ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਾਉਣ ਵਾਲੀ ਕੁੜੀ ਦੇ ਪਰਿਵਾਰ ਨੇ ਮੁੰਡੇ ਨੂੰ ਕੀਤਾ ਅਗਵਾ, ਘਰ 'ਚ ਬੰਨ੍ਹ ਕੇ ਕੀਤੀ ਕੁੱਟਮਾਰ
ਇਸ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਦੀ ਪਾਰਟੀ ਦਾ ਭਾਜਪਾ 'ਚ ਰਲੇਵਾਂ ਹੋ ਸਕਦਾ ਹੈ। ਇਸ ਨਾਲ ਕਾਂਗਰਸ ਨੂੰ ਛੱਡਣ ਵਾਲੇ ਕੈਪਟਨ ਦੀ ਪਾਰਟੀ ਦੇ ਆਗੂਆਂ ਲਈ ਨਵੀਂ ਸਿਆਸੀ ਪਾਰੀ ਖੇਡਣ ਦਾ ਰਾਹ ਸਾਫ਼ ਹੋ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ’ਚ ਫਿਰ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 1 ਹਜ਼ਾਰ ਤੋਂ 1500 ਰੁਪਏ ’ਚ ਤੈਅ ਹੁੰਦੇ ਸੀ ਰੇਟ
NEXT STORY