ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਮਾਂ ਹੀਰਬੇਨ ਮੋਦੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਜੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਮਾਤਾ ਹੀਰਾਬੇਨ ਮੋਦੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਸ਼ੁੱਕਰਵਾਰ ਤੜਕੇ ਸਵੇਰੇ ਹਸਪਤਾਲ 'ਚ ਦਿਹਾਂਤ ਹੋ ਗਿਆ। ਹੀਰਾਬੇਨ ਨੂੰ ਕੁੱਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ਯੂ. ਐੱਨ. ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਤੜਕੇ ਸਵੇਰੇ ਆਖ਼ਰੀ ਸਾਹ ਲਏ।
ਇਹ ਵੀ ਪੜ੍ਹੋ : ਪੋਤੇ-ਪੋਤੀਆਂ ਵਾਲੇ ਪ੍ਰੇਮੀ ਜੋੜੇ ਦੀਆਂ ਨਗਨ ਹਾਲਾਤ 'ਚ ਮਿਲੀਆਂ ਲਾਸ਼ਾਂ, ਕਮਰੇ ਦਾ ਸੀਨ ਦੇਖ ਪੁਲਸ ਵੀ ਹੈਰਾਨ (ਤਸਵੀਰਾਂ)
ਮਾਂ ਦੇ ਜਾਣ ਮਗਰੋਂ ਪੈਦਾ ਹੋਏ ਖਲਾਅ ਨੂੰ ਭਰਿਆ ਨਹੀਂ ਜਾ ਸਕਦਾ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਜੇ ਦੀ ਮਾਤਾ ਹੀਰਾਬੇਨ ਮੋਦੀ ਜੀ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਸੰਸਾਰ 'ਚ ਅਜਿਹਾ ਕੁੱਝ ਵੀ ਨਹੀਂ ਹੈ, ਜੋ ਮਾਂ ਦੇ ਜਾਣ ਬਾਅਦ ਪੈਦਾ ਹੋਏ ਖਲਾਅ ਨੂੰ ਭਰ ਸਕਦਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਮੋਦੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਦੁੱਖ ਝੱਲਣ ਦੀ ਤਾਕਤ ਬਖ਼ਸ਼ਣ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਹਜ਼ਾਰਾਂ ਟਰੱਕ ਆਪਰੇਟਰ ਅੱਜ ਜਾਮ ਕਰਨਗੇ 'ਸ਼ੰਭੂ ਬਾਰਡਰ'
ਹਰਸਿਮਰਤ ਬਾਦਲ ਨੇ ਪ੍ਰਗਟਾਇਆ ਦੁੱਖ
ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਉਨ੍ਹਾਂ ਦੇ ਮਾਤਾ ਹੀਰਾਬੇਨ ਮੋਦੀ ਜੀ ਦੇ ਦਿਹਾਂਤ 'ਤੇ ਡੂੰਘੀ ਸੰਵੇਦਨਾ ਜ਼ਾਹਰ ਕਰਦੀ ਹਾਂ। ਅਰਦਾਸ ਕਰਦੀ ਹਾਂ ਕਿ ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਮੋਦੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
CM ਮਾਨ ਵੱਲੋਂ PM ਮੋਦੀ ਦੇ ਮਾਤਾ ਹੀਰਾਬੇਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ, ਦੱਸਿਆ ਕਦੇ ਨਾ ਪੂਰਾ ਹੋਣ ਵਾਲਾ ਘਾਟਾ
NEXT STORY