ਚੰਡੀਗ਼ੜ੍ਹ (ਮਨਮੋਹਨ) : ਭਾਰਤੀ ਫੌਜ ਵਲੋਂ ਸਤੰਬਰ, 2016 'ਚ ਪਾਕਿਸਤਾਨ ਅਧੀਨ ਕਸ਼ਮੀਰ 'ਚ ਕੀਤੀ ਗਈ ਸਰਜੀਕਲ ਸਟ੍ਰਾਈਲ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਨੇ ਇਹ ਵੀਡੀਓ ਨਹੀਂ ਦੇਖੀ ਹੈ। ਉਨ੍ਹਾਂ ਕਿਹਾ ਕਿ ਸਰਜੀਕਲ ਸਟ੍ਰਾਈਕ ਦੌਰਾਨ ਫੌਜ ਨੇ ਆਪਣਾ ਕੰਮ ਕੀਤਾ ਅਤੇ ਇਸ 'ਤੇ ਕਿਸੇ ਤਰ੍ਹਾਂ ਦੀ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਉੱਥੇ ਹੀ ਦੂਜੇ ਪਾਸੇ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਸਰਜੀਕਲ ਸਟ੍ਰਾਈਕ ਤਾਂ ਡਾ. ਮਨਮੋਹਨ ਸਿੰਘ ਦੇ ਸਮੇਂ ਵੀ ਹੋਈ ਸੀ, ਪਰ ਭਾਜਪਾ ਇਸ ਸਰਜੀਕਲ ਸਟ੍ਰਾਈਕ ਨਾਲ ਸਿਰਫ ਵੋਟਾਂ ਖਾਤਰ ਲੋਕਾਂ ਨੂੰ ਲੁਭਾਉਣਾ ਚਾਹੁੰਦੀ ਹੈ।
ਨਗਰ ਕੌਂਸਲ ਦੀ ਪ੍ਰਧਾਨਗੀ ਬਣੀ ਤਮਾਸ਼ਾ
NEXT STORY