ਚੰਡੀਗੜ੍ਹ (ਬਿਊਰੋ) - ਪੰਜਾਬ ਦਾ ਤਖ਼ਤਾ ਪਲਟ ਜਾਣ ਤੋਂ ਬਾਅਦ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਖ਼ਾਸ ਨੌਕਰਸ਼ਾਹਾਂ ਨੇ ਵੀ ਅਸਤੀਫ਼ੇ ਦੇਣ ਦੀ ਚੜ੍ਹੀ ਲੱਗਾ ਦਿੱਤੀ ਹੈ। ਪੰਜਾਬ ਵਿੱਚ ਹੋਏ ਇਸ ਵੱਡੇ ਧਮਾਕੇ ਨਾਲ ਸਾਰਾ ਤਾਣਾ-ਬਾਣਾ ਹੀ ਪਲਟ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਨੇ ਖ਼ਾਸ ਨੌਕਰਸ਼ਾਹਾਂ (ਸਲਾਹਕਾਰ) ਸੁਰੇਸ਼ ਕੁਮਾਰ, ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਕੈਪਟਨ ਸੰਦੀਪ ਸੰਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕਾਂਗਰਸ ਵਿਧਾਇਕ ਦਲ ਦੀ ਬੈਠਕ ਟਲੀ, ਸਿੱਧਾ ਨਵੇਂ CM ਦਾ ਹੋਵੇਗਾ ਐਲਾਨ
ਜਾਣੋ ਸੁਰੇਸ਼ ਕੁਮਾਰ ਦੇ ਬਾਰੇ
ਦੱਸ ਦੇਈਏ ਕਿ ਸੁਰੇਸ਼ ਕੁਮਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਖ਼ਾਸ ਅਤੇ ਵਿਸਵਾਸ਼ ਪਾਤਰ ਅਫ਼ਸਰ ਸਨ। ਬਹੁਤ ਸਾਰੇ ਮੰਤਰੀ ਅਤੇ ਵਿਧਾਇਕਾਂ ਦੀ ਉਨ੍ਹਾਂ ਦੇ ਅੱਗੇ ਪੇਸ਼ ਨਹੀਂ ਚੱਲਦੀ ਸੀ। ਸੰਦੀਪ ਸੰਧੂ ਮਾਈਨਿੰਗ ਦੇ ਨਾਜਾਇਜ਼ ਕਾਰੋਬਾਰ ਕਰਕੇ ਲਗਾਤਾਰ ਵਿਵਾਦਾਂ ’ਚ ਰਹੇ ਹਨ ਅਤੇ ਉਨ੍ਹਾਂ ’ਤੇ ਦੋਸ਼ ਲੱਗਦੇ ਰਹੇ ਕਿ ਉਹ ਨਾਜਾਇਜ਼ ਮਾਈਨਿੰਗ ਕਰਕੇ ਵੱਡੇ ਪੱਧਰ 'ਤੇ ਆਮ ਲੋਕਾਂ ਦੀ ਲੁੱਟ-ਖਸੁਟ ਕਰ ਰਹੇ ਹਨ। ਸੁਰੇਸ਼ ਕੁਮਾਰ ਨੇ ਪਹਿਲਾਂ ਵੀ ਇਕ-ਦੋ ਵਾਰ ਅਸਤੀਫ਼ਾ ਦਿੱਤਾ ਸੀ।ਸੁਰੇਸ਼ ਕੁਮਾਰ ਨੇ ਲੰਮੇਂ ਸਮੇਂ ਤੋਂ ਦਫ਼ਤਰ ਜਾਣਾ ਬੰਦ ਕਰ ਦਿੱਤਾ ਸੀ। ਉਹ ਅੱਜ ਕੱਲ੍ਹ ਆਪਣੇ ਘਰੋਂ ਹੀ ਦਫ਼ਤਰੀ ਕੰਮ ਕਰਦੇ ਸਨ। ਸੁਰੇਸ਼ ਕੁਮਾਰ ਕਦੇ ਕਦਾਈਂ ਪੰਜਾਬ ਭਵਨ ਵਿੱਚ ਜਾ ਕੇ ਸਰਕਾਰੀ ਮੀਟਿੰਗ ਵਿਚ ਹਿੱਸਾ ਲੈਂਦੇ ਸਨ। ਕੈਪਟਨ ਪਹਿਲਾਂ ਇਕ-ਦੋ ਵਾਰ ਸੁਰੇਸ਼ ਕੁਮਾਰ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ਅਸਤੀਫ਼ੇ ’ਤੇ ਮਜੀਠੀਆ ਦੀ ਟਿੱਪਣੀ, ਕਿਹਾ- ‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦੈ’
ਜਾਣੋ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਬਾਰੇ
ਦੂਜੇ ਪਾਸੇ ਅਤੁਲ ਨੰਦਾ ਪੰਜਾਬ ਸਰਕਾਰ ਵੱਲੋਂ ਹਾਈਕੋਰਟ 'ਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲ ਰਹੇ ਸਨ, ਜਿਸ ਅਹੁਦੇ ਤੋਂ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਕਈ ਵਾਰ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦੇ ਆਏ ਹਨ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਕਈ ਵੱਡੇ ਮਾਮਲਿਆਂ ਦੀ ਪੈਰਵੀ ਕੀਤੀ ਜਾ ਰਹੀ ਸੀ। ਪਿਛਲੇ ਸਮੇਂ ਕਾਂਗਰਸ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸੁਮੇਧ ਸੈਣੀ ਮਾਮਲੇ, ਬੇਅਦਬੀ ਮਾਮਲਾ ਤੇ ਹੋਰ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਵੱਲੋਂ ਆਦਲਤ ਵਿੱਚ ਠੀਕ ਪੈਰਵਾਈ ਨਾ ਕਰਨ ਦਾ ਦੋਸ਼ ਲਗਾਕੇ ਅਸਤੀਫੇ ਦੀ ਮੰਗ ਕਰਦੇ ਆਏ ਹਨ।
ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ
ਜਾਣੋ ਕੈਪਟਨ ਸੰਦੀਪ ਸੰਧੂ ਦੇ ਬਾਰੇ
ਕੈਪਟਨ ਸੰਦੀਪ ਸੰਧੂ ਨੇ ਵੀ ਕੈਪਟਨ ਦੇ ਸਿਆਸੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਰਗਟ ਸਿੰਘ ਵੱਲੋਂ ਕੈਪਟਨ ਅਤੇ ਉਨ੍ਹਾਂ ਦੇ ਸਿਆਸੀ ਸਲਾਹਕਾਰ ’ਤੇ ਨਿਸ਼ਾਨਾ ਸਾਧੇ ਗਏ ਸਨ। ਇੰਨਾ ਹੀ ਨਹੀਂ ਪਰਗਟ ਸਿੰਘ ਵੱਲੋਂ ਸਰਕਾਰ ਉੱਤੇ ਉਨ੍ਹਾਂ ਨੂੰ ਧਮਕਾਉਣ ਦੇ ਦੋਸ਼ ਲਗਾਏ ਗਏ ਹਨ। ਪਰਗਟ ਸਿੰਘ ਨੇ ਕਿਹਾ ਕਿ ਮੈਨੂੰ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨੇ ਫੋਨ ਕਰ ਕੇ ਧਮਕੀ ਦਿੱਤੀ ਹੈ ਕਿ ਹੁਣ ਤੈਨੂੰ ਠੋਕਣਾ ਹੈ ਅਤੇ ਤੂੰ ਸਜ਼ਾ ਭੁਗਤਣ ਲਈ ਤਿਆਰ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਵੱਡੀ ਖ਼ਬਰ : ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਲੱਗੀ ਮੋਹਰ, ਬਣ ਸਕਦੇ ਹਨ ਮੁੱਖ ਮੰਤਰੀ : ਸੂਤਰ
NEXT STORY