ਜਲੰਧਰ (ਧਵਨ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਦੇਰ ਸ਼ਾਮ 2 ਸਿੱਖ ਰੈਜ਼ੀਮੈਂਟ ਦੇ ਜਵਾਨਾਂ ਨਾਲ 175ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਮੁੱਖ ਮੰਤਰੀ ਜਵਾਨਾਂ ਨਾਲ ਭੰਗੜਾ ਪਾਉਂਦੇ ਹੋਏ ਵਿਖਾਏ ਦੇ ਰਹੇ ਸਨ। ਭਾਰਤੀ ਫ਼ੌਜ ਦੇ ਜਵਾਨਾਂ ਨੇ ਇਸ ਮੌਕੇ ਦੇਸ਼ ਭਗਤੀ ਦੇ ਨਾਅਰੇ ਲਗਾਏ ਅਤੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਇਆ। ਮੁੱਖ ਮੰਤਰੀ ਇਸ ਮੌਕੇ ’ਤੇ ਕਾਫ਼ੀ ਖ਼ੁਸ਼ ਵਿਖਾਈ ਦੇ ਰਹੇ ਸਨ।
ਇਹ ਵੀ ਪੜ੍ਹੋ: ਕੈਪਟਨ ਨੇ ਬਦਲੀ ਰਣਨੀਤੀ, ਹੁਣ ਵਿਧਾਇਕਾਂ ਦੇ ਨਾਲ-ਨਾਲ ਕਾਂਗਰਸੀ ਨੇਤਾਵਾਂ ਨੂੰ ਵੀ ਲਿਆਉਣਗੇ ਨੇੜੇ

ਉਨ੍ਹਾਂ ਨੇ ਜਵਾਨਾਂ ਨਾਲ ਹੱਥ ਮਿਲਾਉਂਦੇ ਹੋਏ ਉਨ੍ਹਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੂਜੀ ਸਿੱਖ ਰੈਜ਼ੀਮੈਂਟ, ਮੇਰੀ ਪਲਟਨ ਦੇ ਜਵਾਨਾਂ ਦੇ ਨਾਲ 175ਵੇਂ ਸਥਾਪਨਾ ਦਿਵਸ ਮੌਕੇ। ਜੈ ਹਿੰਦ। ਇਸ ਮੌਕੇ ਜਵਾਨਾਂ ਨੂੰ ਉਨ੍ਹਾਂ ਕਿਹਾ ਕਿ 2 ਸਿੱਖ ਰੈਜੀਮੈਂਟ ’ਤੇ ਸਮੁੱਚੇ ਦੇਸ਼ ਨੂੰ ਮਾਣ ਹੈ।

ਕੈਪਟਨ ਅਮਰਿੰਦਰ ਸਿੰਘ ਖ਼ੁਦ 2 ਸਿੱਖ ਰੈਜੀਮੈਂਟ ’ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ’ਚ 2 ਸਿੱਖ ਰੈਜੀਮੈਂਟ ਦਾ ਅਹਿਮ ਯੋਗਦਾਨ ਰਿਹਾ ਹੈ। ਪਾਕਿਸਤਾਨ ਨਾਲ ਜੰਗ ’ਚ ਵੀ 2 ਸਿੱਖਾਂ ਨੇ ਅਹਿਮ ਯੋਗਦਾਨ ਪਾਇਆ ਸੀ। ਇਥੇ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਜਵਾਨਾਂ ਦੇ ਨਾਲ ਹਰ ਸਾਲ ਸਥਾਪਨਾ ਦਿਵਸ ਮੌਕੇ ਇਕ ਹੁੰਦੇ ਹਨ।
ਇਹ ਵੀ ਪੜ੍ਹੋ: ਜਲੰਧਰ: ਸਚਿਨ ਜੈਨ ਦੇ ਕਤਲ ਮਾਮਲੇ 'ਚ ਬਦਮਾਸ਼ ਦੀਪਕ ਗ੍ਰਿਫ਼ਤਾਰ, ਕੀਤੇ ਵੱਡੇ ਖ਼ੁਲਾਸੇ


ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦੀ ਫੇਸਬੁੱਕ ’ਤੇ ਵੀ ‘ਸਰਦਾਰੀ’, ਕੈਪਟਨ ਨਾਲੋਂ 2 ਲੱਖ ਤੋਂ ਵੱਧ ਪ੍ਰਸ਼ੰਸਕਾਂ ਦੀ ਗਿਣਤੀ
NEXT STORY