ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ੁਰੂ ਹੋਈ ਸੀਤ ਜੰਗ ਨੂੰ ਦੇਖਦਿਆਂ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਸਿੱਧੂ ਤੋਂ ਦੂਰੀ ਬਣਾ ਲਈ ਹੈ। ਕਾਂਗਰਸੀ ਸੂਤਰਾਂ ਅਨੁਸਾਰ ਕੈਪਟਨ ਨੇ ਸਿੱਧੂ ਵਲੋਂ ਬਰਗਾੜੀ ਤੇ ਬਹਿਬਲਕਲਾਂ ਪੁਲਸ ਫਾਇਰਿੰਗ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਦੇਖਦਿਆਂ ਉਨ੍ਹਾਂ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਜਵਾਬੀ ਸਿਆਸੀ ਵਾਰ ਕੀਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦਰਮਿਆਨ ਵੱਡੀ ਖ਼ਬਰ, ਕੈਪਟਨ ਅਮਰਿੰਦਰ ਸਿੰਘ ਦੀ ਲੋਕਾਂ ਨੂੰ ਸਖ਼ਤ ਚਿਤਾਵਨੀ
ਸਿੱਧੂ ਨਾਲ ਇਸ ਵੇਲੇ ਵਿਧਾਇਕ ਪਰਗਟ ਸਿੰਘ ਹੀ ਖੁੱਲ੍ਹ ਕੇ ਸਾਹਮਣੇ ਆਏ ਹਨ। ਕੈਪਟਨ ਦਾ ਖੇਮਾ ਵੀ ਪੂਰੀ ਤਰ੍ਹਾਂ ਸਿੱਧੂ ਨੂੰ ਮਿਲਣ ਵਾਲਿਆਂ ’ਤੇ ਨਜ਼ਰ ਰੱਖ ਰਿਹਾ ਹੈ। ਹੁਣ ਕਿਉਂਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਇਸ ਲਈ ਮੁੱਖ ਮੰਤਰੀ ਵਲੋਂ ਅਗਲੇ ਕੁਝ ਦਿਨਾਂ ਵਿਚ ਸਿੱਧੂ ਦੀ ਬਿਆਨਬਾਜ਼ੀ ਦਾ ਮਾਮਲਾ ਕਾਂਗਰਸੀ ਲੀਡਰਸ਼ਿਪ ਸਾਹਮਣੇ ਚੁੱਕਿਆ ਜਾ ਸਕਦਾ ਹੈ। ਅਜੇ ਤਕ ਕੇਂਦਰੀ ਲੀਡਰਸ਼ਿਪ ਨੇ ਇਸ ਮਾਮਲੇ ਵਿਚ ਕੋਈ ਦਖ਼ਲ ਨਹੀਂ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ’ਚ ਹੁਣ ਅਮਰਿੰਦਰ ਹੀ ਹੋਣਗੇ ‘ਕੈਪਟਨ’, ਸਿੱਧੂ ’ਤੇ ਗਾਜ ਡਿੱਗਣੀ ਤੈਅ !
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਚੁੱਪ ਵੱਟੀ ਹੋਈ ਹੈ ਪਰ ਇਸ ਵਾਰ ਕੈਪਟਨ ਸਿੱਧੂ ਨਾਲ ਆਰ-ਪਾਰ ਦੀ ਲੜਾਈ ਲੜਨ ਦੇ ਰੋਹ ਵਿਚ ਆ ਚੁੱਕੇ ਹਨ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਕਾਂਗਰਸੀ ਮੰਤਰੀਆਂ ਨੇ ਵੀ ਸਿੱਧੂ ਦੇ ਮਾਮਲੇ ’ਚ ਮੁੱਖ ਮੰਤਰੀ ਨੂੰ ਪੂਰਾ ਸਮਰਥਨ ਦਿੱਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਔਖੇ ਸਮੇਂ ਵਿਚ ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
‘12ਵੀਂ ਦੇ ਵਿਦਿਆਰਥੀਆਂ ਨੂੰ ਮਾਨਸਿਕ ਪੀੜਾ ’ਚੋਂ ਬਾਹਰ ਕੱਢਿਆ ਜਾਵੇ, ਰੱਦ ਹੋਈਆਂ ਪ੍ਰੀਖਿਆਵਾਂ ਦੀ ਫੀਸ ਰਿਫੰਡ ਕਰਨ’
NEXT STORY