ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਖ਼ਿਲਾਫ਼ ਜੰਗ ਲੰਬੀ ਚੱਲਣੀ ਹੈ ਅਤੇ ਸਾਨੂੰ ਇਸ ਵਿਰੁੱਧ ਮਿਲ ਕੇ ਲੜਨਾ ਹੋਵੇਗਾ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੋਰੋਨਾ ਖ਼ਿਲਾਫ਼ ਚੱਲ ਰਹੀ ਜੰਗ ਨੂੰ ਦੇਖਦੇ ਹੋਏ ਲੋਕਾਂ ਨੂੰ ਆਪਣੇ ਵਰਤਾਓ 'ਚ ਬਦਲਾਅ ਲਿਆਉਣਾ ਹੋਵੇਗਾ। ਕੋਰੋਨਾ ਖ਼ਿਲਾਫ਼ ਲੜਾਈ ਨੂੰ ਦੇਖਦੇ ਹੋਏ ਸਾਰਿਆਂ ਨੂੰ ਇਕਜੁਟਤਾ ਦਿਖਾਉਣੀ ਹੋਵੇਗੀ ਅਤੇ ਲੋਕਾਂ ਨੂੰ ਮਾਸਕ ਪਹਿਨ ਕੇ ਰੱਖਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਵਾਰ-ਵਾਰ ਆਪਣੇ ਹੱਥ ਧੋਣ ਨੂੰ ਆਪਣੀ ਜੀਵਨਸ਼ੈਲੀ ਦਾ ਅੰਗ ਬਣਾਉਣਾ ਹੋਵੇਗਾ।
ਇਹ ਵੀ ਪੜ੍ਹੋ : ਜਲੰਧਰ 'ਚ ਕਹਿਰ ਵਰ੍ਹਾਅ ਰਿਹਾ ਕੋਰੋਨਾ, 8 ਹੋਰ ਪਾਜ਼ੇਟਿਵ ਮਰੀਜ਼ ਆਏ ਸਾਹਮਣੇ
ਮੁੱਖ ਮੰਤਰੀ ਨੇ ਪੰਜਾਬੀ ਕਲਾਕਾਰ ਸੋਨੂੰ ਸੂਦ ਵਲੋਂ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਦਿੱਤੇ ਗਏ ਸੰਦੇਸ਼ ਅਤੇ ਕੋਰੋਨਾ ਆਫ਼ਤ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਭੇਜਣ ਲਈ ਕੀਤੇ ਗਏ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਜਿੱਥੇ ਇਕ ਪਾਸੇ ਪੰਜਾਬ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ 'ਚ ਭੇਜਿਆ ਹੈ, ਉਥੇ ਹੀ ਸੋਨੂੰ ਸੂਦ ਨੇ ਲੋਕਾਂ ਅੰਦਰ ਕੋਰੋਨਾ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਦੌਰਾਨ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤਾ ਨਵਾਂ ਫ਼ਰਮਾਨ
ਮੁੱਖ ਮੰਤਰੀ ਨੇ ਕੋਰੋਨਾ ਵਾਇਰਸ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੂਬੇ 'ਚ ਇਸ ਸਮੇਂ ਅੰਮ੍ਰਿਤਸਰ ਪਹਿਲੇ, ਜਲੰਧਰ ਦੂਜੇ ਅਤੇ ਲੁਧਿਆਣਾ ਤੀਜੇ ਸਥਾਨ 'ਤੇ ਚੱਲ ਰਿਹਾ ਹੈ। ਉਨ੍ਹਾਂ ਇਸ ਗੱਲ 'ਤੇ ਖ਼ੁਸ਼ੀ ਪ੍ਰਗਟਾਈ ਕਿ ਕੋਰੋਨਾ ਰੋਗੀਆਂ ਦੇ ਇਲਾਜ 'ਚ ਪੰਜਾਬ ਨੇ ਪੂਰੇ ਦੇਸ਼ 'ਚੋਂ ਬਾਜ਼ੀ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੰਜਾਬੀਆਂ ਦੀ ਮਿਹਨਤ ਦੀ ਬਦੌਲਤ ਹੀ ਹੋਇਆ ਹੈ। ਮੁੱਖ ਮੰਤਰੀ ਨੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਤਾਜ਼ਾ ਸਥਿਤੀ ਦੀ ਜਾਣਕਾਰੀ ਸਬੰਧਤ ਅਧਿਕਾਰੀਆਂ ਤੋਂ ਲਈ ਅਤੇ ਨਾਲ ਹੀ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ।
ਇਹ ਵੀ ਪੜ੍ਹੋ : ਮਾਮਲਾ ਪਾਵਰਕਾਮ ਦਾ : ਮਿਆਦ ਖ਼ਤਮ ਹੋਣ 'ਚ 48 ਘੰਟੇ ਬਾਕੀ, CMD ਦੀ ਪੋਸਟ ਬਾਰੇ ਅਜੇ ਵੀ ਭਬਲਭੂਸਾ
ਪਟਿਆਲਾ : ਸਰਕਾਰੀ ਰਾਜਿੰਦਰਾ ਹਸਪਤਾਲ 'ਚ ਮਰੀਜਾਂ ਨਾਲ ਹੁੰਦੀ ਖੱਜਲ-ਖ਼ੁਆਰੀ ਤੋਂ ਰੱਬ ਹੀ ਬਚਾਏ
NEXT STORY