ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦਿਆਂ ਕੋਵਿਡ ਰੋਗੀਆਂ ਲਈ 1 ਲੱਖ ਬੈਗ ਤਿਆਰ ਕਰਵਾਏ ਹਨ, ਜਿਨ੍ਹਾਂ ਨੂੰ ਕੁਝ ਦਿਨਾਂ ’ਚ ਘਰਾਂ ’ਚ ਇਕਾਂਤਵਾਸ ਬੈਠੇ ਕੋਵਿਡ ਰੋਗੀਆਂ ਨੂੰ ਵੰਡਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਰਾਸ਼ਨ ਸਮੱਗਰੀ ਦੇ 1 ਲੱਖ ਬੈਗ ਤਿਆਰ ਹੋ ਚੁੱਕੇ ਹਨ, ਜੋ ਗਰੀਬਾਂ ਨੂੰ ਵੰਡੇ ਜਾਣੇ ਹਨ। ਬੈਗਾਂ ਵਿਚ 10 ਕਿਲੋ ਆਟਾ, 2 ਕਿਲੋ ਖੰਡ ਅਤੇ 2 ਕਿਲੋ ਛੋਲੇ ਸ਼ਾਮਲ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਕੋਵਿਡ ਲਾਗ ਦੀ ਬੀਮਾਰੀ ਵਧਦੀ ਜਾ ਰਹੀ ਹੈ, ਉਸ ਨੂੰ ਵੇਖਦਿਆਂ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਲੋਕਾਂ ਲਈ ਹੋਰ ਬੈਗ ਤਿਆਰ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਹ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਭਰੋਸੇ ਵਿਚ ਲੈ ਕੇ ਇਹ ਬੈਗ ਗਰੀਬ ਲੋਕਾਂ ਨੂੰ ਵੰਡਣ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਮੱਦੇਨਜ਼ਰ ਲੋਕ ਆਪਣਾ ਧਿਆਨ ਰੱਖਣ ਅਤੇ ਘਰਾਂ ਵਿਚ ਹੀ ਰਹਿਣ।
ਇਹ ਵੀ ਪੜ੍ਹੋ : ਜਲੰਧਰ ਸਿਵਲ ਸਰਜਨ ਦੇ ਹੁਕਮ, ਘਰਾਂ ’ਚ ਰੋਗੀਆਂ ਦੀ ਦੇਖਭਾਲ ਕਰ ਰਹੀਆਂ ਸੰਸਥਾਵਾਂ ਨੂੰ ਕਰਨਾ ਹੋਵੇਗਾ ਇਹ ਜ਼ਰੂਰੀ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਿਰਮਾਣ ਗਤੀਵਿਧੀਆਂ ’ਚ ਲੱਗੇ ਮਜ਼ਦੂਰਾਂ ਨੂੰ ਕੰਮ ਕਰਨ ’ਚ ਛੋਟ ਦਿੱਤੀ ਹੈ। ਸਿਹਤ ਮਹਿਕਮੇ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕੋਵਿਡ ਸਬੰਧੀ ਵੱਧ ਤੋਂ ਵੱਧ ਟੈਸਟ ਕਰੇ ਕਿਉਂਕਿ ਇਸ ਰਾਹੀਂ ਹੀ ਅਸੀਂ ਜਿੱਥੇ ਇਕ ਪਾਸੇ ਬੀਮਾਰੀ ਨੂੰ ਖ਼ਤਮ ਕਰਨ ’ਚ ਕਾਮਯਾਬ ਹੋਵਾਂਗੇ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਵੀ ਸਖ਼ਤੀ ਨਾਲ ਕਰਨੀ ਪਵੇਗੀ।
ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਨ ਸਬੰਧੀ ਸਰਕਾਰ ਗੰਭੀਰ ਹੈ ਕਿਉਂਕਿ ਟੀਕੇ ਲੱਗਣ ਨਾਲ ਹੀ ਇਸ ਲਾਗ ਦੀ ਬੀਮਾਰੀ ’ਤੇ ਕਾਬੂ ਪਾਇਆ ਜਾ ਸਕੇਗਾ। ਅਜੇ ਇਹ ਕਹਿਣਾ ਮੁਸ਼ਕਿਲ ਹੈ ਕਿ ਮਹਾਮਾਰੀ ਦੇ ਹੋਰ ਕਿੰਨੇ ਪੜਾਅ ਆਉਣਗੇ। ਸਰਕਾਰ ਸਿਹਤ ਮੁੱਢਲਾ ਢਾਂਚਾ ਵਿਕਸਿਤ ਕਰਨ ’ਚ ਲੱਗੀ ਹੋਈ ਹੈ ਤਾਂ ਕਿ ਭਵਿੱਖ ਵਿਚ ਜੇਕਰ ਮਹਾਮਾਰੀ ਦੇ ਹੋਰ ਪੜਾਅ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਫਵਾਹਾਂ ’ਤੇ ਵਿਸ਼ਵਾਸ ਨਾ ਕਰੋ, ਮੈਂ ਧਰਮਕੋਟ ਤੋਂ ਹੀ 2022 ਦੀ ਚੋਣ ਲੜਾਂਗਾ : ਜਥੇ. ਤੋਤਾ ਸਿੰਘ
NEXT STORY