ਜਲੰਧਰ/ਚੰਡੀਗੜ੍ਹ— ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਗੁਰਜੰਟ ਸਿੰਘ ਅਤੇ ਗੁਰਬਚਨ ਸਿੰਘ ਦੀ ਮੌਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵੇਂ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਵਿੱਤੀ ਸਹਾਇਤਾ ਸਣੇ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: ਮੰਡੀਓਂ ਪਰਤ ਰਹੇ ਰੇਹੜੀ ਚਾਲਕ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ
ਫੇਸਬੁੱਕ ਜ਼ਰੀਏ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਲਿਖਿਆ ਕਿ ਦਿੱਲੀ ਧਰਨੇ 'ਚ ਸ਼ਾਮਲ ਮਾਨਸਾ ਤੋਂ ਗੁਰਜੰਟ ਸਿੰਘ ਜੀ ਅਤੇ ਮੋਗਾ ਤੋਂ ਗੁਰਬਚਨ ਸਿੰਘ ਜੀ ਦੇ ਦਿਹਾਂਤ ਦੀ ਖ਼ਬਰ ਨਾਲ ਮਨ ਨੂੰ ਦੁੱਖ ਪਹੁੰਚਿਆ ਹੈ। ਸਰਕਾਰ ਵੱਲੋਂ ਇਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਅਤੇ ਹੋਰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਮੇਰੀਆਂ ਅਰਦਾਸਾਂ ਵਿਛੜੀਆਂ ਰੂਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ।
ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਗੁਰਜੰਟ ਸਿੰਘ ਦੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਦਿੱਲੀ 'ਚ ਮੌਤ ਹੋ ਗਈ ਸੀ ਜਦਕਿ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦੇ ਕਿਸਾਨ ਗੁਰਬਚਨ ਸਿੰਘ (85) ਬੁੱਧਵਾਰ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫੌਤ ਹੋ ਗਿਆ ਸੀ।
ਇਹ ਵੀ ਪੜ੍ਹੋ: ਬੁਰੀ ਫਸੀ ਅਦਾਕਾਰਾ ਕੰਗਨਾ ਰਣੌਤ, ਬੀਬੀਆਂ ਦੇ ਕਮਿਸ਼ਨ ਪੰਜਾਬ ਨੇ ਲਿਆ ਸਖ਼ਤ ਐਕਸ਼ਨ
ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ 'ਤੇ ਨੇਤਾਵਾਂ ਨਾਲ ਅੱਜ ਕੇਂਦਰ ਦੀ ਅਗਲੇ ਦੌਰ ਦੀ ਗੱਲਬਾਤ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਸੂਤਰਾਂ ਮੁਤਾਬਕ ਕੈਪਟਨ ਗਤੀਰੋਧ ਦਾ ਹੱਲ ਲੱਭਣ ਲਈ ਦਿੱਲੀ 'ਚ ਸ਼ਾਹ ਨਾਲ ਚਰਚਾ ਕੀਤੀ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਕਾਂਗਰਸ ਪਾਰਟੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀ ਹੈ ਅਤੇ ਪੰਜਾਬ ਵਿਧਾਨ ਸਭਾ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਬੇਅਸਰ ਬਣਾਉਣ ਲਈ ਬਿੱਲ ਵੀ ਪਾਸ ਕੀਤੇ ਹਨ। ਉਂਝ ਕੈਪਟਨ ਨੇ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਸਾਰਿਆਂ ਦੇ ਸਮੂਹਿਕ ਹਿੱਤ 'ਚ ਕੇਂਦਰ ਅਤੇ ਕਿਸਾਨਾਂ ਵਿਚਾਲੇ ਵਿਚੋਲਗੀ ਲਈ ਤਿਆਰ ਹੈ।
ਨੋਟ: ਕੈਪਟਨ ਦੇ ਇਸ ਐਲਾਨ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦੱਸੋ
ਦੁਖਦਾਇਕ ਖ਼ਬਰ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਦੀ ਮੌਤ
NEXT STORY