ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਭੇਜੀ ਗਈ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਜੋ ਇਸ ਸਮੇਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਹਨ, ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਸਕੂਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਆਇਆ ਵੱਡਾ ਬਿਆਨ
ਮੁੱਖ ਮੰਤਰੀ ਨੇ ਕਿਹਾ ਕਿ ਕੁੰਵਰ ਪ੍ਰਤਾਪ ਦੀਆਂ ਸੇਵਾਵਾਂ ਸਰਹੱਦੀ ਸੂਬੇ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ ।ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫ਼ੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਬੁਰਜ ਜਵਾਹਰ ਸਿੰਘ ਵਾਲਾ ਪਹੁੰਚੇ ਨਵਜੋਤ ਸਿੱਧੂ, ਕੈਪਟਨ ਕੋਲੋਂ ਕੀਤੀ ਵੱਡੀ ਮੰਗ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਫਸਰ ਅਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਵਿਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਨੂੰ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ 'ਤੇ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ
NEXT STORY