ਪਟਿਆਲਾ/ਜਲੰਧਰ/ਚੰਡੀਗੜ੍ਹ (ਰਾਜੇਸ਼ ਪੰਜੌਲਾ, ਵਿਸ਼ੇਸ਼) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਖੰਡ ਬੱਲਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਡੇਰੇ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਦੇਖ ਕੇ ਪ੍ਰਸੰਨ ਨਜ਼ਰ ਆਏ। ਦੋਵਾਂ ਆਗੂਆਂ ਵਿਚਾਲੇ ਕੁੱਝ ਸਮੇਂ ਤੱਕ ਸੁਖਾਵੇਂ ਮਾਹੌਲ ’ਚ ਗੱਲਬਾਤ ਹੋਈ, ਜਿਸ ’ਚ ਪੰਜਾਬ ਨਾਲ ਜੁੜੇ ਕਈ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਹੁਣ ਸਲਫ਼ਾਸ ਨਾਲ ਨਹੀਂ ਹੋਵੇਗੀ ਮੌਤ! PGI ਨੇ ਲੱਭ ਲਿਆ ਤੋੜ, ਬਚੇਗੀ ਹਜ਼ਾਰਾਂ ਮਰੀਜ਼ਾਂ ਦੀ ਜਾਨ
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਆਦਮਪੁਰ ਏਅਰਪੋਰਟ ਦਾ ਨਾਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ, ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪਦਮਸ਼੍ਰੀ ਸਨਮਾਨ ਦੇਣਾ ਅਤੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ ਕਰਨਾ ਪੰਜਾਬ ਖ਼ਾਸ ਕਰ ਕੇ ਦੋਆਬਾ ਖੇਤਰ ਲਈ ਇਤਿਹਾਸਕ ਅਤੇ ਸਨਮਾਨਿਤ ਕਦਮ ਹਨ।
ਇਹ ਵੀ ਪੜ੍ਹੋ : PM ਮੋਦੀ ਦੇ ਡੇਰਾ ਬੱਲਾਂ ਆਉਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਆਖੀ ਵੱਡੀ ਗੱਲ, ਪੜ੍ਹੋ ਕੀ ਕਿਹਾ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਨਾ ਸਿਰਫ਼ ਸੰਤ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੋਇਆ ਹੈ, ਸਗੋਂ ਪੰਜਾਬ ਦੀ ਸਮਾਜਿਕ ਅਤੇ ਸੱਭਿਆਚਾਰਕ ਪਛਾਣ ਨੂੰ ਵੀ ਰਾਸ਼ਟਰੀ ਪੱਧਰ ’ਤੇ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਧਾਰਮਿਕ ਅਤੇ ਵਿਕਾਸਾਤਮਕ ਮੁੱਦਿਆਂ ਨੂੰ ਤਰਜ਼ੀਹ ਦੇਣੀ ਸ਼ਲਾਘਾਯੋਗ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ ਹਸਪਤਾਲ, ਤੜਫ਼ਦਿਆਂ ਦਾ ਨਹੀਂ ਦੇਖ ਹੁੰਦਾ ਹਾਲ
NEXT STORY