ਚੰਡੀਗੜ੍ਹ : ਪੰਜਾਬ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ 'ਕਾਲੇ ਤਿੱਤਰ' ਨੇ ਪਾਇਆ ਹੈ। ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁਨ ਨੇ ਸਿੱਧੂ ਖਿਲਾਫ਼ ਮਰੇ ਹੋਏ ਕਾਲੇ ਤਿੱਤਰ (ਜਿਸ 'ਚ ਫੂਸ ਭਰਿਆ ਹੋਇਆ ਹੈ) ਲਿਆਉਣ 'ਤੇ ਜੰਗਲੀ ਜੀਵ ਸੁਰੱਖਿਆ ਐਕਟ 1972 ਦੀ ਕਥਿਤ ਉਲੰਘਣਾ ਦੇ ਦੋਸ਼ ਲਗਾਉਂਦਿਆਂ ਜੰਗਲੀ ਜੀਵ ਸੁਰੱਖਿਆ ਬਿਊਰੋ ਨੂੰ ਸ਼ਿਕਾਇਤ ਕੀਤੀ ਹੈ। ਜੰਗਲੀ ਜੀਵ ਸੁਰੱਖਿਆ ਐਕਟ ਤਹਿਤ ਕਾਲੇ ਤਿੱਤਰ ਨੂੰ ਮਾਰਨਾ ਅਪਰਾਧ ਹੈ। ਹਰਿਆਣਾ ਦੇ ਵਾਲੰਟੀਅਰ ਨਰੇਸ਼ ਕਾਦਿਆਨ ਨੇ ਬਿਊਰੋ ਵਿਚ ਸ਼ਿਕਾਇਤ ਦੇ ਕੇ ਮੰਤਰੀ ਖ਼ਿਲਾਫ਼ ਜੰਗਲੀ ਜੀਵ ਸੁਰੱਖਿਆ ਐਕਟ ਦੀ ਧਾਰਾ 39 ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਤੋਂ ਲਿਆਂਦੇ ਕਾਲੇ ਤਿੱਤਰ ਦਾ ਮਾਡਲ ਭੇਟ ਕੀਤਾ ਸੀ।
ਵਿਧਾਇਕਾਂ ਦੀਆਂ ਤਨਖਾਹਾਂ ਵਧਾਉਣ ਦੇ ਮੁੱਦੇ 'ਤੇ ਡਾ. ਗਾਂਧੀ ਨੇ ਘੇਰੀ ਸਰਕਾਰ
NEXT STORY