ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੋਈ ਵਿਅਕਤੀ ਸਹੀ ਹੈ, ਉਸ ਨੂੰ ਉਹ ਸਹੀ ਹੀ ਕਹਿੰਦੇ ਹਨ।ਨਵਜੋਤ ਸਿੱਧੂ ਸਦਨ ’ਚ ਬੀ. ਐੱਸ. ਐੱਫ਼. ਦੇ ਅਧਿਕਾਰ ਖੇਤਰ ਸਬੰਧੀ ਮਤੇ ’ਤੇ ਬੋਲ ਰਹੇ ਸਨ। ਇਸ ਦੌਰਾਨ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬੱਬਰ ਸ਼ੇਰ ਦੱਸਿਆ।
ਇਹ ਵੀ ਪੜ੍ਹੋ : ਕੈਨੇਡਾ ਰਹਿੰਦੀ ਭਰਜਾਈ ਤੋਂ ਦੁਖੀ ਹੋ ਕੇ ਦਿਓਰ ਨੇ ਕੀਤੀ ਖ਼ੁਦਕੁਸ਼ੀ, 25 ਲੱਖ ਖਰਚ ਕੇ ਭੇਜੀ ਸੀ ਵਿਦੇਸ਼
ਸਿੱਧੂ ਨੇ ਕਿਹਾ ਕਿ ਕੁਝ ਵਿਧਾਇਕਾਂ ਵਲੋਂ ਕਿਹਾ ਗਿਆ ਹੈ ਕਿ ਕੇਂਦਰ ਦੇ ਕਾਨੂੰਨਾਂ ਨੂੰ ਰੱਦ ਕਰਨਾ ਪੰਜਾਬ ਦਾ ਅਧਿਕਾਰ ਖੇਤਰ ਨਹੀਂ ਹੈ। ਸਿੱਧੂ ਨੇ ਕਿਹਾ ਕਿ ਇਸ ਦੀ ਸਭ ਤੋਂ ਵੱਡੀ ਉਦਾਹਰਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਕੀਤਾ ਗਿਆ ਟਰਮੀਨੇਸ਼ਨ ਆਫ਼ ਵਾਟਰ ਐਗਰੀਮੈਂਟ ਐਕਟ ਹੈ। ਉਨ੍ਹਾਂ ਕਿਹਾ ਕਿ ਉਹ ਵੀ ਅਧਿਕਾਰ ਖੇਤਰ ਦਾ ਮਾਮਲਾ ਸੀ ਪਰ ਕੈਪਟਨ ਨੇ ਬੱਬਰ ਸ਼ੇਰ ਦੀ ਤਰ੍ਹਾਂ ਉਨ੍ਹਾਂ ਸਮਝੌਤਿਆਂ ਨੂੰ ਰੱਦ ਕੀਤਾ ਸੀ।
ਇਹ ਵੀ ਪੜ੍ਹੋ : ਅਕਾਲੀ ਦਲ ਦੇ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ’ਤੇ ਹਮਲਾ, ਚੱਲੀਆਂ ਗੋਲ਼ੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਕਾਲੀ ਦਲ ਦਾ ਚੰਨੀ ਸਰਕਾਰ ’ਤੇ ਵੱਡਾ ਇਲਜ਼ਾਮ, ਸੁਖਬੀਰ ਬਾਦਲ ਨੂੰ ਫਸਾਉਣ ਦੀ ਹੋ ਰਹੀ ਹੈ ਸਾਜ਼ਿਸ਼
NEXT STORY