Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:08:27 PM

  • cold hits punjab  weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੇਂਦਰ ਵੱਲੋਂ ਟਰੇਨਾਂ ਰੋਕੇ ਜਾਣ 'ਤੇ ਕੈਪਟਨ ਨੇ ਜੇ. ਪੀ. ਨੱਢਾ ਦੇ ਨਾਂ 'ਤੇ ਲਿਖੀ ਖੁੱਲ੍ਹੀ ਚਿੱਠੀ

PUNJAB News Punjabi(ਪੰਜਾਬ)

ਕੇਂਦਰ ਵੱਲੋਂ ਟਰੇਨਾਂ ਰੋਕੇ ਜਾਣ 'ਤੇ ਕੈਪਟਨ ਨੇ ਜੇ. ਪੀ. ਨੱਢਾ ਦੇ ਨਾਂ 'ਤੇ ਲਿਖੀ ਖੁੱਲ੍ਹੀ ਚਿੱਠੀ

  • Edited By Shivani Attri,
  • Updated: 01 Nov, 2020 07:54 PM
Jalandhar
captain amarinder singh open letter to jp nadda
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕੇਂਦਰ ਸਰਕਾਰ ਵੱਲੋਂ ਟਰੇਨਾਂ ਰੋਕੇ ਜਾਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੇ ਨਾਂ 'ਤੇ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਦੀ ਪੁਸ਼ਟੀ ਮੁੱਖ ਮੰਤਰੀ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਵੱਲੋਂ ਟਵਿੱਟਰ ਜ਼ਰੀਏ ਕੀਤੀ ਗਈ ਹੈ। ਇਸ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ,”ਇਸ ਨਾਜੁਕ ਪਲ ਵਿੱਚ ਸਾਨੂੰ ਸਾਰਿਆਂ ਨੂੰ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਦੀ ਬਜਾਏ ਅਜਿਹੀ ਕਿਸੇ ਵੀ ਲਾਲਸਾ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ।“ ਉਹਨਾਂ ਕਿਹਾ ਕਿ ਇਹ ਵੇਲਾ ਆਪਣੇ ਸਿਆਸੀ ਵਖਰੇਵਿਆਂ ਤੋਂ ਉਪਰ ਉਠਣ ਦਾ ਹੈ ਅਤੇ ਮੌਜੂਦਾ ਸਥਿਤੀ ਨੂੰ ਪ੍ਰਤੀ ਸੂਝ ਅਤੇ ਸਿਆਣਪ ਨਾਲ ਨਜਿੱਠਣ ਦਾ ਹੈ ਕਿਉਂ ਜੋ ਜੇਕਰ ਤੁਰੰਤ ਕਦਮ ਨਾ ਚੁੱਕੇ ਤਾਂ ਨਿਸ਼ਚਿਤ ਤੌਰ ਉਤੇ ਹਾਲਾਤ ਕਾਬੂ ਤੋਂ ਬਾਹਰ ਹੋਣ ਦੇ ਖਤਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਜਲੰਧਰ 'ਚ ਖ਼ੂਨ ਦਾ ਪਿਆਸਾ ਹੋਇਆ ਭਰਾ, ਭਾਬੀ ਨਾਲ ਮਿਲ ਕੇ ਸਕੇ ਭਰਾ ਨੂੰ ਸਾੜਿਆ ਜਿਊਂਦਾ

PunjabKesari

ਲਿਖੀ ਚਿੱਠੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਟਰੇਨਾਂ ਦੇ ਰੁੱਕਣ ਨਾਲ ਕਸ਼ਮੀਰ ਅਤੇ ਲੱਦਾਖ 'ਚ ਤਾਇਨਾਤ ਫ਼ੌਜੀਆਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ਦੀ ਮੁਅੱਤਲੀ ਨੂੰ ਲੈ ਕੇ ਪਾਰਟੀ ਦੇ ਕੌਮੀ ਅਤੇ ਪੰਜਾਬ ਨੇਤਾਵਾਂ ਦੇ ਤਾਜ਼ਾ ਬਿਆਨਾਂ 'ਤੇ ਦੁੱਖ ਜ਼ਾਹਰ ਕੀਤਾ ਹੈ।

ਇਹ ਵੀ ਪੜ੍ਹੋ: ਸਿਰਫਿਰੇ ਆਸ਼ਿਕ ਦਾ ਸ਼ਰਮਨਾਕ ਕਾਰਾ, ਵਿਆਹ ਲਈ ਮਨ੍ਹਾ ਕਰਨ 'ਤੇ ਥਾਪੀ ਨਾਲ ਪਾੜਿਆ ਵਿਆਹੁਤਾ ਦਾ ਸਿਰ

ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀਆਂ ਸੇਵਾਵਾਂ ਲਗਾਤਾਰ ਮੁਅੱਤਲ ਰਹਿਣ ਨਾਲ ਕੌਮੀ ਸੁਰੱਖਿਆ ਉਪਰ ਪੈਣ ਵਾਲੇ ਪ੍ਰਭਾਵ ਦਾ ਜਿਕਰ ਕਰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਨੂੰ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਨੂੰ ਵੱਡੀ ਕਮੀ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਨੇ ਚਿਤਾਵਨੀ ਦਿੱਤੀ ਕਿ ਠੰਡ ਸ਼ੁਰੂ ਹੋਣ ਨਾਲ ਹਥਿਆਰਬੰਦ ਸੈਨਾਵਾਂ ਉਪਰ ਬਹੁਤ ਬੁਰਾ ਅਸਰ ਪੈਣਾ ਦੀ ਸੰਭਾਵਨਾ ਹੈ ਕਿਉਂ ਜੋ ਲੱਦਾਖ ਅਤੇ ਵਾਦੀ ਨੂੰ ਜਾਂਦੇ ਮਾਰਗਾਂ ਉਤੇ ਬਰਫਬਾਰੀ ਹੋਣ ਨਾਲ ਸਪਲਾਈ ਅਤੇ ਹੋਰ ਵਸਤਾਂ ਦੀ ਕਮੀ ਪੈਦਾ ਹੋ ਸਕਦੀ ਹੈ। ਉਹਨਾਂ ਕਿਹਾ,”ਇਹਨਾਂ ਖਤਰਿਆਂ ਨੂੰ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਭਾਜਪਾ ਸਮੇਤ ਕੋਈ ਸਿਆਸੀ ਪਾਰਟੀ ਦਰਕਿਨਾਰ ਕਰ ਸਕਦੀ ਹੈ। ਦੇਸ਼ ਦੇ ਹਿੱਤ ਵਿੱਚ ਇਸ ਪੇਚੀਦਾ ਮਸਲੇ ਨੂੰ ਸੁਲਝਾਉਣ ਲਈ ਸਾਂਝੇ ਟੀਚੇ ਨਾਲ ਸਾਨੂੰ ਆਪਸੀ ਤਾਲਮੇਲ ਕਰਨਾ ਚਾਹੀਦਾ ਹੈ।“

ਰੇਲ ਆਵਾਜਾਈ ਦੇ ਲੰਮਾ ਸਮਾਂ ਬੰਦ ਰਹਿਣ ਨਾਲ ਪੰਜਾਬ ਨੂੰ ਪਏ ਘਾਟੇ ਦਾ ਹਵਾਲਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀਆਂ ਸੇਵਾਵਾਂ ਹਰੇਕ ਦਿਨ ਮੁਅੱਤਲ ਰਹਿਣ ਦਾ ਮਤਲਬ ਸੂਬੇ ਵਿੱਚ ਬਿਜਲੀ (ਕੋਲਾ), ਯੂਰੀਆ ਅਤੇ ਡੀ.ਏ.ਪੀ.ਦੇ ਸਟਾਕ ਦੀ ਕਮੀ ਦੇ ਮੱਦੇਨਜ਼ਰ ਉਦਯੋਗ, ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਨੂੰ ਵੱਡਾ ਘਾਟਾ ਪੈਂਦਾ ਹੈ। ਰਾਸ਼ਟਰੀ ਸੁਰੱਖਿਆ ਦੇ ਲਿਹਾਜ ਤੋਂ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਚੀਨ ਅਤੇ ਪਾਕਿਸਤਾਨ ਦੇ  ਰੁਖ਼ ਦਰਮਿਆਨ ਹਥਿਆਰਬੰਦ ਫੌਜਾਂ ਦਾ ਜ਼ਰੂਰੀ ਵਸਤਾਂ ਦੀ ਸਪਲਾਈ  ਤੋਂ ਵਾਂਝਾ ਰਹਿਣਾ ਦੇਸ਼ ਲਈ ਵਧੇਰੇ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਥੋਂ ਤੱਕ ਕਿ ਜੇਕਰ ਕਿਸਾਨਾਂ `ਤੇ ਮੰਡਰਾ ਰਹੇ ਮੌਜੂਦਾ ਸੰਕਟ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੁਰੱਖਿਆ ਦੇ ਲਿਹਾਜ਼ ਤੋਂ ਪੰਜਾਬ ਨੂੰ ਪਾਕਿਸਤਾਨ ਤੋਂ ਕਾਫ਼ੀ ਖ਼ਤਰਾ ਹੋ ਸਕਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਆਈਐਸਆਈ ਤੋਂ ਸਮਰਥਨ ਪ੍ਰਾਪਤ ਅੱਤਵਾਦੀ ਸਮੂਹ ਹਮੇਸ਼ਾ ਹੀ ਪੰਜਾਬ ਵਿੱਚ ਗੜਬੜੀ ਪੈਦਾ ਕਰਨ ਦੀ ਤਾਕ ਵਿੱਚ ਰਹਿੰਦੇ ਹਨ।

ਮੁੱਖ ਮੰਤਰੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਦੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦਾ ਸੰਕਟ ਦੀ ਸਥਿਤੀ ਵਿੱਚ ਵੱਖ-ਵੱਖ ਭਾਜਪਾ ਆਗੂਆਂ/ਮੈਂਬਰਾਂ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ “ਮੇਰੀ ਸਰਕਾਰ ਦੇ ‘ਨਕਸਲਵਾਦੀ ਤਾਕਤਾਂ’ ਨਾਲ ਮਿਲੀਭੁਗਤ ਹੋਣ ਦੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾਉਣਾ ਇਨ੍ਹਾਂ ਵਿੱਚ ਪ੍ਰਪੱਕਤਾ ਦੀ ਅਤੇ ਮੌਜੂਦਾ ਸਥਿਤੀ ਨੂੰ ਸਮਝਣ ਦੀ ਘਾਟ ਨੂੰ ਦਰਸਾਉਂਦਾ ਹੈ।” ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕੌਮੀ ਖੁਰਾਕ ਸੁਰੱਖਿਆ ਵਿੱਚ ਯੋਗਦਾਨ ਨੂੰ ਵੇਖਦਿਆਂ ‘ਨਕਸਲੀਆਂ’ ਨਾਲ ਉਨ੍ਹਾਂ ਦੀ ਤੁਲਨਾ ਕਰਨਾ ਬੇਹੱਦ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਕਿਹਾ, ਪੂਰਾ ਦੇਸ਼ ਸਾਡੇ ਕਿਸਾਨਾਂ ਨੂੰ ਅੰਨਦਾਤਾ ਵਜੋਂ ਜਾਣਦਾ ਹੈ ਅਤੇ ਉਨ੍ਹਾਂ ਦੇ ਅੰਦੋਲਨ ਦੀ `ਨਕਸਲਵਾਦ` ਨਾਲ ਤੁਲਨਾ ਕਰਕੇ ਭਾਜਪਾ ਦੇ ਇਨ੍ਹਾਂ ਆਗੂਆਂ ਨੇ ਦੇਸ਼ ਦੇ ਅੰਨਦਾਤਾ ਦਾ ਅਪਮਾਨ ਕੀਤਾ ਹੈ ਅਤੇ ਹਰ ਉਸ ਭਾਰਤੀ ਦੀ ਬੇਇਜ਼ਤੀ ਕੀਤੀ ਹੈ ਜਿਸਦਾ ਕਿਸਾਨਾਂ ਢਿੱਲ ਪਾਲਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਚਲਾਉਣ ਦੇ ਉਨ੍ਹਾਂ ਦੀ ਸਰਕਾਰ ਦੇ ਨੈਤਿਕ ਅਧਿਕਾਰ `ਤੇ ਸਵਾਲ ਉਠਾਉਣ ਲਈ ਭਾਜਪਾ ਆਗੂਆਂ ਵੱਲੋਂ ਪੰਜਾਬ ਹਾਈ ਕੋਰਟ ਦੇ ਕੁਝ ਵਿਚਾਰਾਂ ਦੀ ਵਰਤੋਂ ਦਾ ਗੰਭੀਰ ਨੋਟਿਸ ਲਿਆ ਹੈ। ਅਦਾਲਤ ਨੇ ਸਿਰਫ ਇੱਕ ਰਿਪੋਰਟ ਮੰਗੀ ਸੀ ਅਤੇ ਸੂਬਾ ਸਰਕਾਰ ਦੁਆਰਾ ਕਿਸਾਨਾਂ ਦੀ ਨਾਕਾਬੰਦੀ ਦੇ ਮਾਮਲੇ ਨੂੰ ਸੁਲਝਾਉਣ ਲਈ ਕਦਮ ਚੁੱਕੇ ਜਾਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਨਾਲ ਰਾਜਨੀਤਿਕ ਮਨੋਰਥ ਨੂੰ ਜੋੜਨਾ “ਅਦਾਲਤ ਦੇ ਅਪਮਾਨ ਤੋਂ ਘੱਟ” ਨਹੀਂ ਹੈ। ਮੁੱਖ ਮੰਤਰੀ ਨੇ  ਦੱਸਿਆ ਕਿ ਇੱਥੋਂ ਤਕ ਕਿ ਹਾਈ ਕੋਰਟ ਨੇ ਵੀ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਦੀ "ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ "ਵਿਆਪਕ ਵਿਚਾਰ ਵਟਾਂਦਰੇ" ਜ਼ਰੀਏ ਕਿਸੇ ਨਤੀਜੇ ਤੇ ਪਹੁੰਚੇ ਜੋ ਕਿ ਸਮੇਂ ਦੀ ਜ਼ਰੂਰਤ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਮੱਸਿਆ ਦੀ ਜੜ੍ਹ ਇਹ ਹੈ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ `ਤੇ ਬਣੀ ਉਲਝਣ ਬਾਰੇ ਕੋਈ ਹੱਲ ਲੱਭਣ ਦੀ ਥਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਨੂੰ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਦੁਆਰਾ ਰੇਲ ਲਾਈਨਾਂ ਉਤੇ ਧਰਨਿਆਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦੇਣ ਦੇ ਰੇਲਵੇ ਵੱਲੋਂ ਰੇਲ ਕਾਰਜਾਂ ਦੀ ਸੁਰੱਖਿਆ ਅਤੇ ਅਨਿਸ਼ਚਤਿਤਾ ਦੇ  ਦਿੱਤੇ ਹਵਾਲੇ `ਤੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਰੇਲਵੇ ਦੇ ਫੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਦੇ ਵਿੱਚ ਵਿਸ਼ਵਾਸ ਦੀ ਘਾਟ ਦਾ ਮਾਮਲਾ ਦੱਸਿਆ ਜਦਕਿ ਕਿਸਾਨਾਂ ਨੇ ਅਸਲ ਵਿਚ ਰਾਸ਼ਟਰ ਨੂੰ ਨੁਕਸਾਨ ਪਹੁੰਚਾਉਣ ਲਈ ਕਦੇ ਵੀ ਕੁਝ ਨਹੀਂ ਕੀਤਾ”। 1966 ਵਿੱਚ ਹਰੀ ਕ੍ਰਾਂਤੀ ਦੀ ਸ਼ੁਰੂਆਤ ਤੋਂ ਬਾਅਦ ਕਿਸਾਨ ਸਾਡੇ ਦੇਸ਼ ਦੇ ਮੁਕਤੀਦਾਤਾਵਾਂ ਤੋਂ ਘੱਟ ਨਹੀਂ ਸੀ ਜਿਹਨਾਂ ਨੇ ਸਾਨੂੰ ਅਮਰੀਕਾ ਨਾਲ ਆਪਣੇ ਪੀ.ਐਲ. 480 ਸਮਝੌਤੇ ਦੇ ਚੁੰਗਲ ਵਿਚੋਂ ਬਾਹਰ ਕੱਢ ਲਿਆ। ਇਸ ਕੋਵਿਡ ਮਹਾਂਮਾਰੀ ਦੁਆਰਾ ਵੀ ਕਿਸਾਨ ਅਜਿਹੀ ਹੀ ਭੂਮਿਕਾ ਨਿਭਾਅ ਰਹੇ ਹਨ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਨਾਕਾਬੰਦੀ ਦੇ ਮਸਲੇ ਦੇ ਹੱਲ ਲਈ ਅਗਵਾਈ ਕਰਨ ਦੀ ਅਪੀਲ ਕੀਤੀ ਜੋ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੇ ਤਰੀਕੇ ਲੱਭਣ ਅਤੇ ਵਿਵਾਦਪੂਰਨ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਟਕਰਾਅ ਦਾ ਸਥਾਈ ਹੱਲ ਲੱਭਣ ਦਾ ਪਹਿਲਾ ਕਦਮ ਸਾਬਤ ਹੋ ਸਕਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸ੍ਰੀ ਨੱਢਾ ਕੇਂਦਰ ਵਿੱਚ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਇਸ ਮਾਮਲੇ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਉਨ੍ਹਾਂ ਨੇ ਭਾਜਪਾ ਨੂੰ ਲਿਖੇ ਆਪਣੇ ਖੁੱਲੇ ਪੱਤਰ ਵਿੱਚ ਲਿਖਿਆ, “ਆਓ ਆਪਾਂ ਮਿਲ ਕੇ ਅਜਿਹਾ ਹੱਲ ਲੱਭੀਏ ਜੋ ਸਾਡੀ ਆਰਥਿਕਤਾ ਦੀ ਜੀਵਨ ਰੇਖਾ ਨੂੰ ਬਰਬਾਦ ਨਾ ਕਰੇ ਸਗੋਂ ਮੌਜੂਦਾ ਹਾਲਾਤਾਂ ਤੋਂ ਪ੍ਰਭਾਵਿਤ ਹੋ ਰਹੇ ਹਰ ਵਰਗ ਨੂੰ ਲਾਭ ਪਹੁੰਚਾਏ।“

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

  • Captain Amarinder Singh
  • open letter
  • jp nadda
  • ਕੈਪਟਨ ਅਮਰਿੰਦਰ ਸਿੰਘ
  • ਖੁੱਲ੍ਹੀ ਚਿੱਠੀ
  • ਜੇ ਪੀ ਨੱਢਾ
  • ਟਵਿੱਟਰ

ਵਿਦਿਆਰਥੀਆਂ ਦੀ ਪੜ੍ਹਾਈ 'ਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਦੋ ਅਤੇ ਤਿੰਨ ਨਵੰਬਰ ਨੂੰ

NEXT STORY

Stories You May Like

  • supreme court  central government  metro  trains  passengers
    'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • alert for travelers going to delhi
    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ ਸਣੇ 29 ਟਰੇਨਾਂ ਰੱਦ, ਪੜ੍ਹੋ ਰਿਫੰਡ ਬਾਰੇ ਅਪਡੇਟ
  • cjp rahul gandhi
    ਸੀ. ਜੇ. ਪੀ. ਲਈ ਰਾਹੁਲ ਗਾਂਧੀ ਦੀ ਰਣਨੀਤੀ ’ਚ ਬਦਲਾਅ!
  • mallikarjun kharge  narendra modi  congress  letter
    ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ ! ਕਰਨਾਟਕ 'ਚ ਪੈ ਰਹੇ ਸੋਕੇ ਦੇ ਮਾਮਲੇ 'ਚ ਦਖ਼ਲ ਦੇਣ ਦੀ ਕੀਤੀ ਅਪੀਲ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • jp nadda  himachal pradesh  highway project  kishau project
    JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • cold hits punjab  weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +