ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੇ ਕੁਝ ਦਿਨਾਂ ਵਿਚ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਾਹਮਣੇ ਉਠਾ ਸਕਦੇ ਹਨ। ਪਤਾ ਲੱਗਾ ਹੈ ਕਿ ਸਿੱਧੂ ਵੱਲੋਂ ਰੋਜ਼ਾਨਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ’ਤੇ ਮੁੱਖ ਮੰਤਰੀ ਖ਼ਿਲਾਫ਼ ਕੀਤੇ ਜਾ ਰਹੇ ਟਵੀਟ ਦੇ ਬਾਵਜੂਦ ਕੈਪਟਨ ਨੇ ਚੁੱਪ ਵੱਟੀ ਹੋਈ ਹੈ ਅਤੇ ਉਨ੍ਹਾਂ ਆਪਣਾ ਪੂਰਾ ਧਿਆਨ ਪੰਜਾਬ ਵਿਚ ਫੈਲੇ ਕੋਰੋਨਾ ਨੂੰ ਕਾਬੂ ’ਚ ਕਰਨ ਵੱਲ ਲਾਇਆ ਹੋਇਆ ਹੈ।
ਇਹ ਵੀ ਪੜ੍ਹੋ: ਪਿਮਸ ਹਸਪਤਾਲ ’ਚ 24 ਸਾਲਾ ਕੋਰੋਨਾ ਪੀੜਤ ਨੌਜਵਾਨ ਦੀ ਮੌਤ, ਮਰਨ ਤੋਂ ਪਹਿਲਾਂ ਮਾਂ ਨੂੰ ਭੇਜਿਆ ਭਾਵੁਕ ਮੈਸੇਜ
ਪੰਜਾਬ ਕਾਂਗਰਸ ਕਮੇਟੀ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਪਾਰਟੀ ਦੇ ਅੰਦਰੂਨੀ ਮਾਮਲਿਆਂ ਸਬੰਧੀ ਜਨਤਕ ਤੌਰ ’ਤੇ ਬਿਆਨਬਾਜ਼ੀ ਨਾ ਕਰਨ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਬਿਆਨਬਾਜ਼ੀ ਦਾ ਦੌਰ ਚੱਲਦਾ ਰਿਹਾ। ਦੱਸਿਆ ਜਾਂਦਾ ਹੈ ਕਿ ਕੋਰੋਨਾ ਮਹਾਮਾਰੀ ਦੇ ਦੂਜੇ ਪੜਾਅ ਦਾ ਕਹਿਰ ਘਟਦਿਆਂ ਹੀ ਕੈਪਟਨ ਦੀ ਯੋਜਨਾ ਸੋਨੀਆ ਅਤੇ ਰਾਹੁਲ ਦੋਵਾਂ ਨਾਲ ਮੁਲਾਕਾਤ ਕਰਨ ਦੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ SIT ਨੇ ਨੋਟਿਸ ਜਾਰੀ ਕਰਕੇ ਜਨਤਾ ਨੂੰ ਕੀਤੀ ਖ਼ਾਸ ਅਪੀਲ
ਕੈਪਟਨ ਸਿੱਧੂ ਦੇ ਟਵੀਟ ਅਤੇ ਵਿਧਾਇਕ ਪਰਗਟ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਤੋਂ ਬਹੁਤ ਖ਼ਫਾ ਦੱਸੇ ਜਾ ਰਹੇ ਹਨ। ਪਰਗਟ ਸਿੰਘ ਨੇ ਜਿਸ ਤਰ੍ਹਾਂ ਦੇ ਦੋਸ਼ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ’ਤੇ ਲਾਏ ਹਨ, ਉਹ ਬਹੁਤ ਗੰਭੀਰ ਮਾਮਲਾ ਹੈ, ਜਿਸ ਬਾਰੇ ਕੈਪਟਨ ਨੇ ਆਪਣੇ ਭਰੋਸੇਯੋਗ ਵਿਅਕਤੀਆਂ ਨਾਲ ਚਰਚਾ ਵੀ ਕੀਤੀ ਹੈ। ਕੈਪਟਨ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਸ ’ਤੇ ਸਾਰੇ ਕਾਂਗਰਸੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸਪਾ ਸੈਂਟਰ 'ਚ ਕੁੜੀ ਨਾਲ ਹੋਏ ਗੈਂਗਰੇਪ ਦੇ ਮਾਮਲੇ 'ਚ ਹੌਲੀ-ਹੌਲੀ ਹੋ ਰਹੇ ਨੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਜੀਲੈਂਸ ਬਿਊਰੋ ਦਾ ਰਿਸ਼ਵਤਖੋਰੀ ਵਿਰੁੱਧ ਸਖ਼ਤ ਐਕਸ਼ਨ, ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ ਪਤੀ ਸਣੇ ਕਾਬੂ
NEXT STORY