ਜਲੰਧਰ (ਧਵਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿਚ ਆ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਕੈਪਟਨ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਕਾਂਗਰਸ ਦੇ ਚੁਣੇ ਗਏ ਵਿਧਾਇਕਾਂ ਅਤੇ ਕਾਂਗਰਸੀ ਨੇਤਾਵਾਂ ਨੂੰ ਪੂਰਾ ਮਾਣ-ਸਨਮਾਨ ਦੇਣ। ਕੈਪਟਨ ਅੱਜ ਆਪਣੇ ਪੁਰਾਣੇ ਅੰਦਾਜ਼ ’ਚ ਆਉਂਦੇ ਹੋਏ ਨਜ਼ਰ ਆਏ। ਉਨ੍ਹਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਾਡੇ ਸਾਬਕਾ ਸੈਨਿਕਾਂ ਪ੍ਰਤੀ ਨਰਮ ਅਤੇ ਸਨਮਾਨ ਭਰਿਆ ਵਤੀਰਾ ਅਪਨਾਉਣਾ ਪਵੇਗਾ।
ਇਹ ਵੀ ਪੜ੍ਹੋ: ਪੰਜਾਬ 'ਤੇ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ
ਸਾਬਕਾ ਸੈਨਿਕਾਂ ਨੇ ਦੇਸ਼ ਦੀ ਸੇਵਾ ਕੀਤੀ ਹੈ। ਜੇ ਕੋਈ ਉਨ੍ਹਾਂ ਪ੍ਰਤੀ ਅਪਮਾਨ ਭਰੀ ਟਿੱਪਣੀ ਕਰਦਾ ਹੈ ਜਾਂ ਉਨ੍ਹਾਂ ਨਾਲ ਚੰਗਾ ਵਤੀਰਾ ਨਹੀਂ ਕਰਦਾ ਤਾਂ ਉਹ ਮੁੱਖ ਮੰਤਰੀ ਹੋਣ ਦੇ ਨਾਤੇ ਸ਼ਿਕਾਇਤ ਮਿਲਦਿਆਂ ਹੀ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਨੂੰ ਮੁਅੱਤਲ ਕਰ ਦੇਣਗੇ।
ਕੈਪਟਨ ਨੇ ਆਪਣਾ ਵੀਡੀਓ ਸੁਨੇਹਾ ਖ਼ਾਸ ਤੌਰ ’ਤੇ ਜਾਰੀ ਕੀਤਾ, ਜਿਸ ਵਿਚ ਉਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਬਕਾ ਸੈਨਿਕਾਂ ਦੇ ਮਾਮਲੇ ’ਚ ਚਿਤਾਵਨੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਨਾਲ ਇਸ ਮੌਕੇ ਉਨ੍ਹਾਂ ਦੇ ਪ੍ਰਧਾਨ ਸਲਾਹਕਾਰ ਲੈਫਟੀਨੈਂਟ ਟੀ. ਐੱਸ. ਸ਼ੇਰਗਿੱਲ ਅਤੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਗੁਰਕੀਰਤ ਸਿੰਘ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ 'ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ 'ਤੇ ਮੰਡਰਾਉਣ ਲੱਗਾ ਇਕ ਹੋਰ ਖ਼ਤਰਾ, ਪੌਂਗ ਡੈਮ ’ਚ ਪਾਣੀ ਦਾ ਪੱਧਰ ਵਧਿਆ, ਅਲਰਟ ਜਾਰੀ
NEXT STORY