ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬੇ ’ਚ ਲੋਕਾਂ ਨੂੰ ਵਧੀਆ ਸਰਕਾਰੀ ਸੇਵਾਵਾਂ ਦੇਣ ਦੇ ਇਰਾਦੇ ਨਾਲ ਅਗਲੇ 6 ਮਹੀਨਿਆਂ ਅੰਦਰ 516 ਸੇਵਾ ਕੇਂਦਰਾਂ ਦੇ ਨਾਲ 192 ਹੋਰ ਸੇਵਾਵਾਂ ਨੂੰ ਜੋੜਿਆ ਜਾਵੇਗਾ।
ਇਹ ਵੀ ਪੜ੍ਹੋ: ਕਾਂਗਰਸੀ ਸੰਸਦ ’ਚ ਬੋਲਦੇ ਨਹੀਂ, ਬਾਹਰ ਕਿਸਾਨਾਂ ਦੇ ਹਮਾਇਤੀ ਹੋਣ ਦਾ ਕਰਦੇ ਨੇ ਡਰਾਮਾ: ਹਰਸਿਮਰਤ ਬਾਦਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ 516 ਸੇਵਾ ਕੇਂਦਰ ਸਥਾਪਤ ਕਰ ਚੁੱਕੀ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ 6 ਮਹੀਨਿਆਂ ਅੰਦਰ 192 ਹੋਰ ਸੇਵਾਵਾਂ ਜੋੜ ਦਿੱਤੀਆਂ ਜਾਣ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕਟਣੇ ਪੈਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਨਾਲ ਸਰਕਾਰੀ ਸੇਵਾਵਾਂ ਨੂੰ ਜੋੜੇ ਜਾਣ ਕਾਰਨ ਸਮੇਂ ਦੀ ਬਚਤ ਤਾਂ ਹੋ ਰਹੀ ਹੈ, ਨਾਲ ਹੀ ਭ੍ਰਿਸ਼ਟਾਚਾਰ ’ਤੇ ਵੀ ਰੋਕ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਪ੍ਰਸ਼ਾਸਨਿਕ ਸੁਧਾਰਾ ਦੇ ਕੰਮ ਜਾਰੀ ਰੱਖੇਗੀ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵਿਧਾਇਕ ਭਲਾਈਪੁਰ ਦਾ ਘਿਰਾਓ ਕਰ ਰਹੇ ਕਿਸਾਨਾਂ ਦੀ ਪੁਲਸ ਨਾਲ ਹੋਈ ਤਕਰਾਰ, ਲੱਥੀਆਂ ਪੱਗਾਂ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਬੋਹਰ ਵਿਖੇ ਆਂਗਣਵਾੜੀ ਵਰਕਰ ਨੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਲਿਖੇ 18 ਲੋਕਾਂ ਦੇ ਨਾਂ
NEXT STORY