Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:19:51 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • october 1 these vehicles will not get petrol and diesel 775 anpr cameras

    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਾਂਸ਼ਹਿਰ ਨੂੰ ਕੈਪਟਨ ਵੱਲੋਂ ਤੋਹਫ਼ਾ, ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ

PUNJAB News Punjabi(ਪੰਜਾਬ)

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਾਂਸ਼ਹਿਰ ਨੂੰ ਕੈਪਟਨ ਵੱਲੋਂ ਤੋਹਫ਼ਾ, ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ

  • Edited By Shivani Attri,
  • Updated: 13 Sep, 2021 12:56 PM
Nawanshahr
captain amarinder singh punjab congress
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨੀਂ ਦਿਨੀਂ ਇਲੈਕਸ਼ਨ ਮੂਡ ’ਚ ਨਜ਼ਰ ਆ ਰਹੇ ਹਨ। ਇਸੇ ਤਹਿਤ ਅੱਜ ਕੈਪਟਨ ਅਮਰਿੰਦਰ ਸਿੰਘ ਨਵਾਂਸ਼ਹਿਰ ਦਾ ਦੌਰਾ ਕਰਨ ਪਹੁੰਚੇ। ਕੈਪਟਨ ਅਮਰਿੰਦਰ ਸਿੰਘ ਨਵਾਂਸ਼ਹਿਰ ਦੇ ਪਿੰਡ ਬੱਲੇਵਾਲ ਸੌਂਖੜੀ ਪਹੁੰਚੇ, ਜਿੱਥੇ ਨਵਾਂਸ਼ਹਿਰ ਵਾਸੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਇਥੇ ਪੀ. ਏ. ਯੂ. ਕਾਲਜ ਆਫ਼ ਐਗਰੀਕਲਚਰ ਦਾ ਨੀਂਹ ਪੱਥਰ ਰੱਖਿਆ। ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਬੇਜ਼ਮੀਨੇ ਕਿਸਾਨਾਂ ਦੇ ਕਰਜ਼ਾ ਮੁਆਫ਼ ਵੀ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ 25 ਮਜ਼ਦੂਰ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਹਨ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂਸ਼ਹਿਰ ’ਚ ਖੇਤੀਬਾੜੀ ਰਿਸਰਚ ਸੈਂਟਰ ਬਣਾਉਣ ਦਾ ਵੀ ਐਲਾਨ ਕੀਤਾ। ਇਸ ਦੇ ਇਲਾਵਾ ਨਵਾਂਸ਼ਹਿਰ ਦੀਆਂ ਸੜਕਾਂ ਲਈ 80 ਕਰੋੜ ਦੇਣ ਜਾ ਵੀ ਐਲਾਨ ਕੀਤਾ।  ਇਥੇ ਦੱਸ ਦੇਈਏ ਕਿ ਨਵਾਂਸ਼ਹਿਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਦੇ ਪਿੰਡ ਮੁਖਲਿਆਣਾ ਵਿਖੇ ਸਰਕਾਰੀ ਕਾਲਜ ਦਾ ਵੀ ਨੀਂਹ ਪੱਥਰ ਰੱਖਣਗੇ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡਣਗੇ। 

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਰੱਖੀ ਗੱਡੀ ਦੀ ਡਿਮਾਂਡ ਤੇ ਮੰਗੀਆਂ ਸਨ ਸੋਨੇ ਦੀਆਂ ਅੰਗੂਠੀਆਂ, ਹੁਣ 3 ਸਾਲ ਬਾਅਦ ਮੰਗੇਤਰ 'ਤੇ ਹੋਈ ਇਹ ਕਾਰਵਾਈ

PunjabKesari

ਇਹ ਵੀ ਪੜ੍ਹੋ: ਨੂਰਮਹਿਲ: ਨੂੰਹ-ਪੁੱਤਰ ਹੀ ਨਿਕਲੇ ਵਿਧਵਾ ਮਾਂ ਦੇ ਕਾਤਲ, ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਦਿੱਤੀ ਦਰਦਨਾਕ ਮੌਤ

ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀਆਂ ’ਤੇ ਵਰ੍ਹੇ ਕੈਪਟਨ 
ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦਾ ਵੀ ਮੁੱਦਾ ਚੁੱਕਿਆ। ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਅਕਾਲੀਆਂ ’ਤੇ ਵਰ੍ਹਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਪਾਰਟੀ ਖੇਤੀ ਕਾਨੂੰਨਾਂ ਦਾ ਸ਼ੁਰੂ ਤੋਂ ਹੀ ਵਿਰੋਧ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਸਰਵ ਪਾਰਟੀ ਮੀਟਿੰਗ ਸੱਦੀ ਅਤੇ ਉਸ ਤੋਂ ਪਿੱਛੋਂ ਕਿਸਾਨ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ। ਇਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪਾਸ ਕੀਤੇ। ਬਾਦਲ ਪਰਿਵਾਰ 'ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਪਰ ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋਇਆ ਤਾਂ ਅਕਾਲੀ ਦਲ ਨੇ ਸੁਰ ਬਦਲ ਲਈ। ਜਦੋਂ ਕਿਸਾਨਾਂ ਨੂੰ ਲੋੜ ਪਈ ਤਾਂ ਅਕਾਲੀਆਂ ਨੇ ਪਲਟੀ ਮਾਰ ਲਈ। ਉਨ੍ਹਾਂ ਕਿਹਾ ਕਿ ਸਾਲ ਹੋਣ ਲੱਗਾ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ। ਕਈ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੇ ਹੋਏ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਣਾਏ ਗਏ ਤਿੰਨੇ ਖੇਤੀ ਕਾਨੂੰਨ ਅਕਾਲੀਆਂ ਦੀ ਮਰਜ਼ੀ ਨਾਲ ਹੀ ਬਣਾਏ ਗਏ ਹਨ ਅਤੇ ਬਾਅਦ ’ਚ ਰੌਲਾ ਪੈਣ ਤੋਂ ਬਾਅਦ ਅਕਾਲੀ ਪਲਟੀ ਮਾਰ ਗਏ। 
ਕੇਂਦਰ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ, ''ਤਾਂ ਫੇਰ ਕਿਉਂ ਨਹੀਂ, ਇਕ ਵਾਰ ਹੋਰ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਕਾਨੂੰਨ ਰੱਦ ਕੀਤੇ ਜਾਣ ਜੋ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਉਤੇ ਧਰਨਾ ਦੇ ਰਹੇ ਹਨ।'' ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਪਰਿਵਾਰ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ: ਕਤਲ ਕੀਤੇ ਨਾਬਾਲਗ ਮੁੰਡੇ ਦੇ ਕੇਸ 'ਚ ਹੈਰਾਨੀਜਨਕ ਖ਼ੁਲਾਸਾ, ਚਾਚੇ ਨੇ ਦਿੱਤੀ ਸੀ ਭਤੀਜੇ ਦੀ ਸੁਪਾਰੀ

ਇਸ ਮੌਕੇ ਉਨ੍ਹਾਂ ਇਸ ਕਾਲਜ ਦੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ 1 ਅਕਤੂਬਰ, 2021 ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਬੀ. ਐੱਸ. ਸੀ. (ਖੇਤੀਬਾੜੀ) ਵਿੱਚ 60 ਸੀਟਾਂ ਭਰੀਆਂ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੈਂਪਸ ਤੋਂ ਬਾਹਰ ਖੇਤੀਬਾੜੀ ਦਾ ਕੋਈ ਕਾਲਜ ਸਥਾਪਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਦੋ ਨਵੇਂ ਮੈਗਾ ਫੂਡ ਪਾਰਕ ਸਥਾਪਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਮੰਡੀਕਰਨ ਨਵਾਂ ਉਦਮ, ਖੋਜ ਅਤੇ ਚੌਕਸੀ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਉਤਪਾਦਨ ਵਿੱਚ ਮੱਦਦ ਮਿਲ ਸਕੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੰਗ ਅਤੇ ਕੀਮਤਾਂ ਨੂੰ ਵੇਖਦੇ ਹੋਏ ਬਜ਼ਾਰੀ ਯੋਜਨਾਬੰਦੀ ਦੀ ਵਿਉਂਤ ਬਣਾਈ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ

ਹੋਰ ਮਾਮਲਿਆਂ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੀਆਂ ਨਿਵੇਸ਼ਕਾਂ ਅਤੇ ਉਦਯੋਗ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਹਾਸਲ ਹੋਈਆਂ ਹਨ। ਇਸ ਮੌਕੇ ਮੁੱਖ ਮੰਤਰੀ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤੀ ਕਾਮਿਆਂ ਲਈ ਲਿਆਂਦੀ ਕਰਜ਼ਾ ਮੁਆਫੀ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 31,066 ਲਾਭਪਾਤਰੀਆਂ ਵਿੱਚੋਂ 25 ਨੂੰ ਸੰਕੇਤਕ ਤੌਰ 'ਤੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ। ਜ਼ਿਲੇ ਦੇ ਕੁੱਲ ਲਾਭਪਾਤਰੀਆਂ ਦਾ ਕੁੱਲ 64.61 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਅਤੇ ਜੀ.ਐਸ.ਟੀ. ਮੁਆਵਜ਼ਾ ਰੋਕ ਕੇ ਸੂਬੇ ਦੇ ਵਿਕਾਸ ਦੀ ਬੇੜੀ ਵਿੱਚ ਵੱਟੇ ਪਾਏ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਸੂਬੇ ਦੀ ਅਗਵਾਈ ਕੀਤੀ ਹੈ ਅਤੇ ਖਾਸ ਕਰਕੇ ਕੋਵਿਡ-19 ਦੇ ਦਿਨਾਂ ਦੌਰਾਨ ਉਨ੍ਹਾਂ ਦੀ ਅਗਵਾਈ ਸ਼ਲਾਘਾਯੋਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਹੱਦੀ ਖੇਤਰ ਵਿਖੇ ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਤੇ ਇਨ੍ਹਾਂ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕੰਢੀ ਕੈਨਾਲ ਦੇ ਦੂਜੇ ਫੇਜ਼ ਦੀ ਮੁੜ ਉਸਾਰੀ ਅਤੇ ਮੁੜ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਇਕ ਵੁੱਡ ਪਾਰਕ ਅਤੇ ਕੌਫੀ ਪਲਾਂਟੇਸ਼ਨ ਦੀਆਂ ਸੰਭਾਵਨਾਵਾਂ ਵੀ ਤਲਾਸ਼ ਕੀਤੀਆਂ ਜਾਣ।

ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਵਿੱਚ ਕਿਸਾਨੀ ਪ੍ਰਤੀ ਦਰਦ ਹੈ ਜੋ ਕਿ ਇਸੇ ਗੱਲ ਤੋਂ ਸਾਫ ਜ਼ਾਹਰ ਹੋ ਜਾਂਦਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਬੀ.ਟੀ. ਕਾਟਨ ਦੇ ਬੀਜ ਲਿਆ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਹੰਭਲਾ ਮਾਰਿਆ ਸੀ।

ਇਹ ਵੀ ਪੜ੍ਹੋ: ਸਾਰੀਆਂ ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਉਗਰਾਹਾਂ ਨੇ ਦੱਸਿਆ ਗਲਤ, ਆਖੀ ਵੱਡੀ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • captain amarinder singh
  • punjab congress
  • nawanshahr
  • ਕੈਪਟਨ ਅਮਰਿੰਦਰ ਸਿੰਘ
  • ਨਵਾਂਸ਼ਹਿਰ
  • ਨੀਂਹ ਪੱਥਰ

ਰੁੱਸ ਕੇ ਗਈ ਪਤਨੀ ਤਾਂ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ, ਨੋਟ ’ਚ ਲਿਖਿਆ ਮੋਬਾਇਲ ’ਚ ਹਨ 2 ਵੀਡੀਓ, ਪੂਰੀਆਂ ਵੇਖਣਾ

NEXT STORY

Stories You May Like

  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • government holiday declared on friday in nawanshahr district
    ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ...
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +