ਜਲੰਧਰ— ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਦੇ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਇਸ ਦੀ ਜਾਣਕਾਰੀ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵਿੱਟਰ ਜ਼ਰੀਏ ਦਿੱਤੀ ਗਈ ਹੈ। ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਲਿਖਿਆ ਕਿ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਸੂਬੇ ਨੂੰ ਸੁਰੱਖਿਅਤ ਰੱਖਣ ਅਤੇ ਸਰਹੱਦ ਪਾਰ ਤੋਂ ਵੱਧਦੇ ਖਤਰੇ ਤੋਂ ਬਚਾਉਣ ਦੇ ਯੋਗ ਹੋਣਗੇ।
ਇਹ ਵੀ ਪੜ੍ਹੋ : ਕੈਪਟਨ ਦੇ ਕਾਰਨਾਮਿਆਂ ਦਾ ਖੋਲਾਂਗਾ ਚਿੱਠਾ, ਮੁਹੰਮਦ ਮੁਸਤਫ਼ਾ ਦੀ ਧਮਕੀ
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘਰੰਧਾਵਾ ਦਾ ਨਾਮ ਸਭਤੋਂ ਅੱਗੇ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਜਲੰਧਰ ’ਚ ਲੱਗੇ ‘ਬਾਬਾ ਸੋਢਲ’ ਜੀ ਦੇ ਜੈਕਾਰੇ, ਤਸਵੀਰਾਂ ’ਚ ਵੇਖੋ ਸ਼ਰਧਾਲੂਆਂ ਉਮੜਿਆ ਸੈਲਾਬ
ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿਤਾਵਨੀ ਨੂੰ ਵੀ ਦਰਕਿਨਾਰ ਕਰਨ ਦਾ ਜ਼ੋਖਮ ਨਹੀਂ ਚੁੱਕਿਆ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਹਾਈਕਮਾਨ ਭਾਵੇਂ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਦੇਵੇ ਪਰ ਸਿੱਧੂ ਨੂੰ ਉਹ ਸਵਿਕਾਰ ਨਹੀਂ ਕਰਨਗੇ। ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰਾ ਦੱਸਿਆ ਸੀ।
ਇਹ ਵੀ ਪੜ੍ਹੋ : ‘ਵਿਕੀਪੀਡੀਆ’ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਐਲਾਨਿਆ ਮੁੱਖ ਮੰਤਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਦਾ ਮਾਸਟਰ ਸਟ੍ਰਾਕ, ਪਹਿਲੀ ਵਾਰ ਦਲਿਤ ਬਣੇਗਾ ਪੰਜਾਬ ਦਾ ਮੁੱਖ ਮੰਤਰੀ
NEXT STORY