ਜਲੰਧਰ— ਟਿਕਰੀ ਬਾਰਡਰ ’ਤੇ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਤਿੰਨ ਔਰਤਾਂ ਦੀ ਮੌਤ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੁੱਖ਼ ਦਾ ਪ੍ਰਗਟਾਵਾ ਕਰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਰੀ ਬਾਰਡਰ ’ਤੇ ਤੇਜ਼ ਰਫ਼ਤਾਰ ਦੀ ਲਪੇਟ ’ਚ ਆਉਣ ਨਾਲ ਮਾਨਸਾ ਦੀਆਂ 3 ਕਿਸਾਨ ਔਰਤਾਂ ਦਰਦਨਾਕ ਮੌਤ ਹੋਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ਼ ਲੱਗਾ ਹੈ।
ਇਹ ਵੀ ਪੜ੍ਹੋ: ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ
ਘਟਨਾ ’ਚ ਗੰਭੀਰ ਰੂਪ ਨਾਲ ਤਿੰਨ ਔਰਤਾਂ ਵੀ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਉਥੇ ਹੀ ਕੈਪਟਨ ਨੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਵੀ ਕਿਹਾ ਹੈ ਅਤੇ ਜ਼ਖ਼ਮੀਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਦੀ ਗੱਲ ਕੀਤੀ ਹੈ।
ਹਰਿਆਣਾ ਦੇ ਬਹਾਦੁਰਗੜ੍ਹ 'ਚ ਤੇਜ਼ ਰਫ਼ਤਾਰ ਟਰੱਕ ਵੱਲੋਂ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਦਰੜ ਦਿੱਤਾ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ 'ਤੇ ਵਾਪਰੀ, ਜਿੱਥੇ ਡਿਵਾਈਡਰ 'ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬੀਬੀਆਂ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀਆਂ ਸਨ। ਇਸ ਦੌਰਾਨ ਮੌਕੇ 'ਤੇ 2 ਕਿਸਾਨ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੇ ਹਸਪਤਾਲ 'ਚ ਦਮ ਤੋੜ ਦਿੱਤਾ।
ਸਾਰੀਆਂ ਬੀਬੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਗਈਆ ਹੋਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਬੀਬੀਆਂ ਵਿਚ ਅਮਰਜੀਤ ਕੌਰ (58) ਪਤਨੀ ਹਰਜੀਤ ਸਿੰਘ, ਗੁਰਮੇਲ ਕੌਰ (60) ਪਤਨੀ ਭੋਲਾ ਸਿੰਘ ਅਤੇ ਛਿੰਦਰ ਕੌਰ (61) ਪਤਨੀ ਭਾਨ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ ਅਤੇ ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਨਾਰਾਜ਼ ਕਾਂਗਰਸੀ ਆਗੂਆਂ ਨੂੰ ਮਿਲਣਾ ਸ਼ੁਰੂ ਕੀਤਾ, ਬਲਬੀਰ ਸਿੱਧੂ ਨਾਲ ਕੀਤੀ ਬੈਠਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਇਕੀ ਰੱਦ ਹੋਣ ਮਗਰੋਂ ਵੀ 'ਮਾਸਟਰ ਬਲਦੇਵ ਸਿੰਘ' ਨੂੰ ਮਿਲੇਗਾ ਫ਼ਾਇਦਾ, ਜਾਣੋ ਕਿਵੇਂ
NEXT STORY