ਜਲੰਧਰ (ਧਵਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰਾਂ ’ਚ ਇਕਾਂਤਵਾਸ ’ਚ ਸਮਾਂ ਬਿਤਾ ਰਹੇ ਗਰੀਬ ਕੋਵਿਡ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਤੇਜ਼ ਕਰਨ ਦੇ ਨਿਰਦੇਸ਼ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮਹਿਕਮੇ ਨੂੰ ਦਿੱਤੇ ਹਨ।
ਇਹ ਵੀ ਪੜ੍ਹੋ : ਹੁਣ ਕੈਦੀਆਂ ਦੀਆਂ ਅਦਾਲਤੀ ਪੇਸ਼ੀਆਂ ਤੇ ਮੁਲਾਕਾਤਾਂ ਹੋਣਗੀਆਂ ‘ਆਨਲਾਈਨ’, ਅਦਾਲਤਾਂ ਨੇ ਦਿੱਤੀ ਸਿਧਾਂਤਕ ਸਹਿਮਤੀ
ਮੁੱਖ ਮੰਤਰੀ ਦੇ ਨਿਰਦੇਸ਼ਾਂ ਦੇ ਬਾਅਦ ਮੰਗਲਵਾਰ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਕੋਵਿਡ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਰਾਸ਼ਨ ਕਿੱਟਾਂ ਦੀ ਵੰਡ ਕਰਨ ਦਾ ਇਕ ਮਕਸਦ ਇਹ ਵੀ ਹੈ ਕਿ ਸਰਕਾਰ ਚਾਹੁੰਦੀ ਹੈ ਕਿ ਕੋਵਿਡ ਮਰੀਜ਼ ਕੰਮਕਾਜ ਲਈ ਬਾਹਰ ਨਾ ਨਿਕਲਣ ਅਤੇ ਆਪਣੇ ਘਰਾਂ ’ਚ ਬੈਠ ਕੇ ਕੁਆਰੰਟਾਈਨ ਦੀ ਸਥਿਤੀ ਬਣੀ ਰਹੇ।
ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਮਾਹਿਰਾਂ ਦੀ ਸਲਾਹ ਨਾਲ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਬਣਾਇਆ ਗਿਆ ਹੈ। ਲੋਕ ਰਾਸ਼ਨ ਕਿੱਟਾਂ ਨੂੰ ਸਵੀਕਾਰ ਵੀ ਕਰ ਰਹੇ ਹਨ। 14 ਦਿਨਾਂ ਦਾ ਸਮਾਂ ਬੀਤਣ ਉਤੇ ਇਨ੍ਹਾਂ ਲੋਕਾਂ ਨੂੰ ਦੁਬਾਰਾ ਆਪਣਾ ਕੋਵਿਡ ਦਾ ਇਲਾਜ ਕਰਨ ਲਈ ਕਿਹਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਨ ਕਿੱਟਾਂ ’ਤੇ ਆਉਣ ਵਾਲਾ ਖਰਚਾ ਸਰਕਾਰ ਖੁਦ ਚੁੱਕੇਗੀ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ
NEXT STORY