ਪਟਿਆਲਾ : ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ ਗੱਠਜੋੜ ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਗੱਠਜੋੜ ਦੇ ਹੱਕ ਵਿਚ ਹਨ। ਇਸ ਬਾਰੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਗੱਲਬਾਤ ਕਰਨਗੇ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਲਈ ਤਿਆਰ ਹਾਂ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਂਡ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੋ ਜਾਂਦੇ ਹਨ ਤਾਂ ਇਨ੍ਹਾਂ ਨੂੰ ਕੋਈ ਹਰਾ ਨਹੀਂ ਸਕਦਾ ਹੈ।
ਇਹ ਵੀ ਪੜ੍ਹੋ : ਮਾਲੇਰਕੋਟਲਾ ’ਚ ਪੁਲਸ ਦੀ ਵੱਡੀ ਕਾਰਵਾਈ, 41 ਮੁਲਜ਼ਮ ਕੀਤੇ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀਆਂ ਨੂੰ ਹਰਾਉਣ ਹੈ ਤਾਂ ਅਕਾਲੀ-ਭਾਜਪਾ ਨੂੰ ਇਕੱਠਿਆਂ ਹੋਣਾ ਹੀ ਪਵੇਗਾ। ਗੱਠਜੋੜ ਨਾਲ ਹੀ ਬਾਕੀਆਂ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਸੀਟ ਸ਼ੇਅਰਿੰਗ ’ਤੇ ਅਕਾਲੀ ਦਲ ਨੂੰ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਕੋਡ ਆਫ ਕੰਡਕਟ ਲੱਗੇ ਜਾਂ ਨਾ ਲੱਗੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਮੇਰੀ ਕੋਸ਼ਿਸ਼ ਇਹੋ ਰਹੇਗੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਗੱਠਜੋੜ ਹੋਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਐਨਕਾਊਂਟਰ, ਮਾਰਿਆ ਗਿਆ ਚੋਟੀ ਦਾ ਗੈਂਗਸਟਰ
ਕਿਸਾਨਾਂ ਵਾਲੇ ਸਟੈਂਡ ’ਤੇ ਅੱਜ ਵੀ ਕਾਇਮ
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਆਪਣੇ ਪਹਿਲੇ ਸਟੈਂਟ ’ਤੇ ਅੱਜ ਵੀ ਕਾਇਮ ਹਨ। ਉਹ ਹੁਣ ਭਾਵੇਂ ਭਾਜਪਾ ਵਿਚ ਹਨ ਪਰ ਉਹ ਕਿਸਾਨਾਂ ਬਾਰੇ ਅੱਜ ਵੀ ਆਪਣੇ ਪਹਿਲੇ ਸਟੈਂਡ ਉਤੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਰੱਖ ਸਕਣ। ਉਨ੍ਹਾਂ ਆਖਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਗੱਲ ਚੱਲ ਰਹੀ ਹੈ। ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਮਸਲੇ ਦਾ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਆਖਿਆ ਕਿ ਉਹ ਇਨ੍ਹਾਂ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਜਲਦ ਹੱਲ ਕਰਨ ਦੀ ਅਪੀਲ ਕਰਨਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024 : ਕ੍ਰਿਕਟਰ ਸ਼ੁਭਮਨ ਗਿੱਲ ਨੂੰ ਬਣਾਇਆ ‘ਸਟੇਟ ਆਈਕੋਨ’
NEXT STORY