ਚੰਡੀਗੜ੍ਹ : ਪੰਜਾਬ ਗਾਇਕ ਸ਼੍ਰੀ ਬਰਾੜ ਦੀ ਗਿ੍ਰਫ਼ਤਾਰੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਹੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਢੰਗ ਨਾਲ ਗੈਂਗਸਟਰਵਾਦ ਅਤੇ ਬੰਦੂਕ ਸੱਭਿਆਚਾਰ ਦਾ ਪ੍ਰਚਾਰ ਕਰਨਾ ਬਿਲਕੁਲ ਗਲ਼ਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਕੇਸ ਸਹੀ ਢੰਗ ਨਾਲ ਦਰਜ ਕੀਤਾ ਗਿਆ ਹੈ ਜੋ ਇਸ ਗਾਇਕ ਦੇ ਪੁਰਾਣੇ ਗੀਤ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਗਿ੍ਰਫ਼ਤਾਰੀ ਦਾ ਗਾਇਕ ਦੀ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਪਾਈ ਵੀਡੀਓ ਨਾਲ ਕੋਈ ਸਬੰਧ ਨਹੀਂ ਹੈ ਜੋ ਅਸਲ ਵਿਚ ਸ਼ਲਾਘਾਯੋਗ ਹੈ। ਹਾਲਾਂਕਿ, ਗਾਇਕ ਵਲੋਂ ਕੀਤੇ ਚੰਗੇ ਕੰਮਾਂ ਦੇ ਬਾਵਜੂਦ ਵੀ ਨੌਜਵਾਨਾਂ ਦਰਮਿਆਨ ਬੰਦੂਕ ਸੱਭਿਆਚਾਰ ਦਾ ਪ੍ਰਚਾਰ ਕਰਨ ਵਾਲੇ ਉਸਦੇ ਪੁਰਾਣੇ ਗੀਤਾਂ ਦੇ ਮਾੜਾ ਪ੍ਰਭਾਵ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਪੰਜਾਬ ’ਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਿਆਨ ਦੀ ਮੁੱਖ ਮੰਤਰੀ ਨੇ ਦਿੱਤੀ ਸਫਾਈ
ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਸਰਹੱਦੋਂ ਪਾਰ ਖ਼ਤਰਿਆਂ ਦਾ ਸਾਹਮਣਾ ਕਰਦਾ ਆ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵਾਂਗੇ।” ਜੋ ਅਜਿਹੀਆਂ ਕੋਝੀਆਂ ਹਰਕਤਾਂ ਕਾਰਨ ਭੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ : ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ
ਨੋਟ - ਕੀ ਸ਼੍ਰੀ ਬਰਾੜ 'ਤੇ ਪੁਲਸ ਵਲੋਂ ਕੀਤੀ ਗਈ ਕਾਰਵਾਈ ਸਹੀ ਹੈ?
ਪੰਜਾਬ ’ਚ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਦੇ ਬਿਆਨ ਦੀ ਮੁੱਖ ਮੰਤਰੀ ਨੇ ਦਿੱਤੀ ਸਫਾਈ
NEXT STORY