ਹੁਸ਼ਿਆਰਪੁਰ, (ਘੁੰਮਣ)- ਕਾਂਗਰਸ ਆਪਣੀਆਂ ਕੋਝੀਆਂ ਚਾਲਾਂ ਨਾਲ ਸ਼੍ਰੋਮਣੀ ਕਮੇਟੀ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਿਸਨੂੰ ਕਿਸੇ ਵੀ ਹਾਲਤ ’ਚ ਸੰਗਤ ਬਰਦਾਸ਼ਤ ਨਹੀਂ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਸਾਬਕਾ ਵਿਧਾਇਕ ਨੇ ਅੱਜ ਸਥਾਨਕ ਸੈਸ਼ਨ ਚੌਕ ਵਿਖੇ ਮੁੱਖ ਮੰਤਰੀ ਪੰਜਾਬ ਕੈਪ. ਅਮਰਿੰਦਰ ਸਿੰਘ ਦਾ ਪੁਤਲਾ ਫੂਕਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਸਿੱਖੀ ਦਾ ਘਾਣ ਕੀਤਾ ਹੈ ਤੇ ਹਮੇਸ਼ਾਂ ਗੁਰਦੁਆਰਿਆਂ ਨੂੰ ਢਾਹਿਆ ਹੈ ਤੇ ਸਿੱਖਾਂ ’ਚ ਕਾਂਗਰਸ ਪਾਡ਼ਾ ਪਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਇਸਦਾ ਡੱਟ ਕੇ ਮੁਕਾਬਲਾ ਕਰੇਗਾ। ਉਨ੍ਹਾਂ ਪਿਛਲੇ ਦਿਨੀਂ ਪੰਜਾਬ ਅਸੈਂਬਲੀ ’ਚ ਪੇਸ਼ ਕੀਤੀ ਗਈ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਜਿਥੇ ਇਸ ਰਿਪੋਰਟ ਨੂੰ ਖੁਦ ਤਿਆਰ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਵਿਗਾਡ਼ਨ ਦੀ ਕੋਸ਼ਿਸ਼ ਕੀਤੀ ਹੈ, ਉਥੇ ਕਾਂਗਰਸ ਵੱਲੋਂ ਲੰਬੇ ਅਰਸੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਢਾਹ ਲਾਉਣ ਦੇ ਯਤਨ ਕੀਤੇ ਹਨ।
ਇਸ ਮੌਕੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼ਹਿਰੀ ਨੇ ਕਿਹਾ ਕਿ ਕਾਂਗਰਸ ਦਾ ਜੋ ਅੱਜ ਰਵੱਈਆ ਹੈ, ਉਹ ਅਕਾਲੀ ਦਲ ਨੂੰ ਨੀਵਾਂ ਦਿਖਾਉਣ ਵਾਲਾ ਹੈ। ਕਾਂਗਰਸ ਵੱਲੋਂ ਅਕਾਲੀ ਦਲ ਪ੍ਰਤੀ ਕੀਤੇ ਜਾ ਰਹੇ ਕੂਡ਼ ਪ੍ਰਚਾਰ ਨੂੰ ਲੋਕ ਭਲੀ ਭਾਂਤ ਜਾਣਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖਡ਼੍ਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਵੱਲ ਘੱਟ ਧਿਆਨ ਦੇ ਰਹੀ ਹੈ ਅਤੇ ਪੰਜਾਬ ਦੇ ਹਾਲਾਤਾਂ ਨੂੰ ਖਰਾਬ ਕਰਨ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਵਾਰ-ਵਾਰ ਕਹਿਣ ’ਤੇ ਕਿ ਇਹ ਇਨਕੁਆਰੀ ਜਸਟਿਸ ਰਣਜੀਤ ਸਿੰਘ ਨੂੰ ਛੱਡ ਕੇ ਕਿਸੇ ਹੋਰ ਜੱਜ ਤੋਂ ਕਰਵਾ ਲਈ ਜਾਵੇ, ਕਿਉਂਕਿ ਜਸਟਿਸ ਰਣਜੀਤ ਸਿੰਘ ਪਾਸੋਂ ਇਹ ਰਿਪੋਰਟ ਆਪਣੀ ਮਰਜ਼ੀ ਮੁਤਾਬਕ ਤਿਆਰ ਕਰਵਾ ਕੇ ਸੱਚ ਨੂੰ ਲੁਕਾਉਣ ਦਾ ਯਤਨ ਕੀਤਾ ਹੈ। ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਇਨ੍ਹਾਂ ਕਡ਼ੀਆਂ ਦਾ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਤੋਂ ਸਮੂਹ ਅਕਾਲੀ ਆਗੂ ਤੇ ਵਰਕਰ ਕੈਪ. ਅਮਰਿੰਦਰ ਸਿੰਘ ਦਾ ਪੁਤਲਾ ਚੁੱਕ ਕੇ ਰੋਸ ਮਾਰਚ ਕਰਦੇ ਹੋਏ ਸੈਸ਼ਨ ਚੌਕ ਵਿਖੇ ਪਹੁੰਚੇ।
ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੈਂਬਰ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਦਸੂਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਅਰਵਿੰਦਰ ਸਿੰਘ ਰਸੂਲਪੁਰ, ਰਵਿੰਦਰ ਸਿੰਘ ਚੱਕ, ਸੁਖਵਿੰਦਰ ਸਿੰਘ ਮੂਨਕ, ਇਕਬਾਲ ਸਿੰਘ ਜੌਹਲ, ਤੇਜਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਪੰਜੌਡ਼, ਬਲਰਾਜ ਸਿੰਘ ਚੌਹਾਨ, ਰਣਧੀਰ ਸਿੰਘ ਭਾਰਜ, ਰਣਜੀਤ ਕੌਰ, ਸਤਨਾਮ ਸਿੰਘ, ਗੱਜਣ ਸਿੰਘ ਮੁਕੇਰੀਆਂ, ਹਰਜਿੰਦਰ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਕੋਹਲੀ, ਜੁਪਿੰਦਰ ਸਿੰਘ, ਸੰਤੋਖ ਸਿੰਘ ਅੌਜਲਾ, ਮਨਜੀਤ ਸਿੰਘ ਰਾਏ, ਰੂਪ ਲਾਲ ਥਾਪਰ, ਗੁਰਮੇਲ ਧਾਲੀਵਾਲ, ਗੁਰਪ੍ਰੀਤ ਸਿੰਘ ਕੋਹਲੀ, ਈਸ਼ਰ ਸਿੰਘ ਮੰਝਪੁਰ, ਸੁਖਦੇਵ ਸਿੰਘ, ਆਸਾ ਸਿੰਘ ਕੌਲੀਆਂ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਮਨਮੋਹਣ ਸਿੰਘ, ਰਵਿੰਦਰ ਸਿੰਘ ਪਾਡ਼ਾ ਆਦਿ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਗਡ਼੍ਹਸ਼ੰਕਰ, (ਸ਼ੋਰੀ) -ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਗਡ਼੍ਹਸ਼ੰਕਰ ਦੇ ਪ੍ਰਧਾਨ ਹਰਜੀਤ ਸਿੰਘ ਭਾਤਪੁਰੀ ਅਤੇ ਮਾਹਿਲਪੁਰ ਤੋਂ ਪ੍ਰਧਾਨ ਦਇਆ ਸਿੰਘ ਦੀ ਅਗਵਾਈ ਹੇਠ ਅੱਜ ਇਥੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਵਿਧਾਨ ਸਭਾ ਵਿਚ ਕਾਂਗਰਸ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਲਾਏ ਗਏ ਇਲਜ਼ਾਮ ਬੇਬੁਨਿਆਦ ਅਤੇ ਮਨਘਡ਼ਤ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਖੇਡ਼ਾ, ਰਾਜਿੰਦਰ ਸਿੰਘ ਸ਼ੂਕਾ, ਹਰਪ੍ਰੀਤ ਸਿੰਘ ਰਿੰਕੂ, ਤਰਲੋਕ ਸਿੰਘ ਨਾਗਪਾਲ, ਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਨੀਟਾ, ਸੁੱਚਾ ਸਿੰਘ ਬਿਲਡ਼ੋਂ ਅਤੇ ਹੋਰ ਵੀ ਹਾਜ਼ਰ ਸਨ।
ਬਾਦਲਾਂ ਨੂੰ ਬਚਾਉਣਾ ਚਾਹੁੰਦੇ ਹਨ ਮੁੱਖ ਮੰਤਰੀ : ਡਾ. ਰਵਜੋਤ
ਹੁਸ਼ਿਆਰਪੁਰ, (ਘੁੰਮਣ)-ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਲੀਡਰਾਂ ਦੀ ਗ੍ਰਿਫ਼ਤਾਰੀ ਨਾ ਕਰਨ ਨਾਲ ਗੁੱਸੇ ’ਚ ਆਏ ਆਮ ਆਦਮੀ ਪਾਰਟੀ ਵਾਲੰਟੀਅਰਾਂ ਨੇ ਬਾਦਲਾਂ ਤੇ ਅਮਰਿੰਦਰ ਦਾ ਪੁਤਲਾ ਫੂਕਿਆ। ਬੱਸ ਸਟੈਂਡ ਚੌਕ ’ਚ ‘ਆਪ’ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਡਾ. ਰਵਜੋਤ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ’ਚ ਵੱਖ- ਵੱਖ ਜ਼ਿਲਿਆਂ ਤੋਂ ਵਾਲੰਟੀਅਰ ਸ਼ਾਮਲ ਹੋਏ।
ਇਸ ਮੌਕੇ ਡਾ. ਰਵਜੋਤ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਗੋਲੀਕਾਂਤ ਤੇ ਕੋਟਕਪੂਰਾ ਲਾਠੀਚਾਰਜ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ’ਚ ਨਾਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਹੋਰ ਨੇਤਾਵਾਂ ਨੂੰ ਬਚਾਉਣਾ ਚਾਹੁੰਦੀ ਹੈ। ਅਜਿਹਾ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਤੇ ਅਕਾਲੀ ਨੇਤਾਵਾਂ ਦੀ ਮਿਲੀਭੂਗਤ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਅਕਾਲੀ ਲੀਡਰਾਂ ਦੇ ਨਾਂ ਰਿਪੋਰਟ ’ਚ ਆਏ ਹਨ , ਉਨ੍ਹਾਂ ਵਿਰੁੱਧ ਤਤਕਾਲ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ।
ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਜਲੰਧਰ ਸ਼ਹਿਰੀ ਪ੍ਰਧਾਨ ਡਾ. ਸ਼ਿਵ ਦਿਆਲ ਮੱਲ੍ਹੀ, ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਰਜਿੰਦਰ ਸਿੰਘ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਸਤਨਾਮ ਸਿੰਘ, ਮੁਕੇਰੀਆਂ ਦੇ ਮੁਖੀ ਡਾ. ਸੁਲੱਖਣ ਜੱਗੀ, ਦੋਆਬਾ ਜ਼ੋਨ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ, ਦੋਆਬਾ ਜ਼ੋਨ ਯੂਥ ਵਿੰਗ ਦੇ ਪ੍ਰਧਾਨ ਰਾਬੀ ਕੰਗ, ਰਾਜੀਵ ਡੋਗਰਾ, ਮੁਕੇਸ਼, ਜਸਪਾਲ ਚੇਚੀ, ਨਾਜਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
ਲਡ਼ਕੀਆਂ ਦਾ ਸਰੀਰਕ ਸ਼ੋਸ਼ਣ ਕਰਨ ਦੇ ਮਾਮਲੇ ’ਚ ਦੋ ਭਰਾਵਾਂ ਨੂੰ ਕੈਦ ਅਤੇ ਜੁਰਮਾਨਾ
NEXT STORY