ਚੰਡੀਗੜ੍ਹ— ਕਾਂਗਰਸ ਹਾਈਕਮਾਨ ਵੱਲੋਂ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ ’ਚ ਤੜਥੱਲੀ ਮਚ ਗਈ ਹੈ। ਪੰਜਾਬ ਕਾਂਗਰਸ ਭਵਨ ’ਚ ਸ਼ਾਮ ਨੂੰ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਹਾਈਕਮਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ਾ ਮੰਗਿਆ ਗਿਆ ਹੈ। ਅਸਤੀਫ਼ਾ ਮੰਗਣ ਦੀਆਂ ਚਰਚਾਵਾਂ ਤੋਂ ਬਾਅਦ ਅਤੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਫ਼ੋਨ ਕਰਕੇ ਇਤਰਾਜ਼ ਜਤਾਇਆ ਹੈ।
ਇਹ ਵੀ ਪੜ੍ਹੋ: ਅੱਤਵਾਦੀਆਂ ਦੇ ਨਿਸ਼ਾਨੇ ’ਤੇ ਪੰਜਾਬ, ਸੋਢਲ ਮੇਲੇ ’ਤੇ ਜਲੰਧਰ ਦੇ ਸੀ. ਪੀ. ਵੱਲੋਂ ਸੁਰੱਖਿਆ ਵਧਾਉਣ ਦੇ ਨਿਰਦੇਸ਼
ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਇਤਰਾਜ਼ ਜਤਾਉਂਦੇ ਹੋਏ ਕਿਹਾ ਹੈ ਕਿ ਬਿਨਾਂ ਸਹਿਮਤੀ ਦੇ ਵਿਧਾਇਕਾਂ ਦੀ ਬੈਠਕ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀ ਬੇਇਜ਼ੱਤੀ ਬਰਦਾਸ਼ਤ ਨਹੀਂ ਕਰ ਸਕਦੇ ਹਨ। ਜੇਕਰ ਇਹ ਕਲੇਸ਼ ਅੱਜ ਖ਼ਤਮ ਨਾ ਹੋਇਆ ਤਾਂ ਉਹ ਪਾਰਟੀ ਨੂੰ ਛੱਡ ਦੇਣਗੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਹਾਈ ਕਮਾਂਡ ਕਮਲਨਾਥ ਨਾਲ ਵੀ ਫ਼ੋਨ ਜ਼ਰੀਏ ਗੱਲਬਾਤ ਕੀਤੀ ਹੈ ਅਤੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਹਾਈਕਮਾਨ ਵੱਲੋਂ ਅਹੁਦੇ ਤੋਂ ਹਟਾਇਆ ਗਿਆ ਤਾਂ ਉਹ ਆਪਣੀ ਕੁਰਸੀ ਨਹੀਂਂ ਛੱਡਣਗੇ ਜਦਕਿ ਪਾਰਟੀ ਤੋਂ ਅਸਤੀਫ਼ਾ ਦੇ ਦੇਣਗੇ।
ਇਹ ਵੀ ਪੜ੍ਹੋ: ਰੂਪਨਗਰ ਤੋਂ ਵੱਡੀ ਖ਼ਬਰ: ਭੈਣ ਦੀ 'ਲਵ ਮੈਰਿਜ' ਦੇ 2 ਸਾਲ ਬਾਅਦ ਸਾਲੇ ਨੇ ਬੇਰਹਿਮੀ ਨਾਲ ਵੱਢਿਆ ਜੀਜਾ
ਜ਼ਿਕਰਯੋਗ ਹੈ ਕਿ ਵਿਧਾਇਕ ਦਲ ਦੀ ਬੈਠਕ ਦਾ ਏਜੰਡਾ ਬੇਸ਼ੱਕ ਜਨਤਕ ਨਹੀਂ ਕੀਤਾ ਗਿਆ ਹੈ ਪਰ ਇਥੇ ਇਹ ਦੱਸਣਯੋਗ ਹੈ ਕਿ ਇਹ ਮੀਟਿੰਗ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਦੇ ਇਕ ਦਿਨ ਬਾਅਦ ਬੁਲਾਈ ਗਈ ਹੈ। ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਇਨ੍ਹਾਂ ਵਿਧਾਇਕਾਂ ਨੇ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਸੀ. ਐੱਲ. ਪੀ. ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਾਂਗਰਸ ਤਖ਼ਤਾ ਪਲਟ ’ਤੇ ਵੇਖੋ ਕੀ ਬੋਲੇ ਬਰਿੰਦਰ ਢਿੱਲੋ
NEXT STORY