ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਹੈ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਚੋਣ ਕਮਿਸ਼ਨ ਨੂੰ ਹਲਫਨਾਮਾ (ਐਫੀਡੇਵਿਟ) ਦੇਣ ਕਿ ਜੇਕਰ ਉਨ੍ਹਾਂ ਵਲੋਂ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਪੂਰੇ ਨਹੀਂ ਹੁੰਦੇ ਤਾਂ ਚੋਣ ਕਮਿਸ਼ਨ ਉਨ੍ਹਾਂ ਦੀ ਪਾਰਟੀ ਦੀ ਮਾਨਤਾ ਦਾ ਰੱਦ ਕਰ ਦੇਵੇ। ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਚੋਣਾਂ ਸਮੇਂ ਪਾਰਟੀਆਂ ਵੋਟਰਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਕਰਦੀਆਂ ਹਨ ਪਰ ਬਾਅਦ ਵਿਚ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਜਿਹੜਾ ਵੋਟਰਾਂ ਨਾਲ ਸਿੱਧਾ-ਸਿੱਧਾ ਧੋਖਾ ਹੁੰਦਾ ਹੈ। ਅਜਿਹੀ ਸਥਿਤੀ ਵਿਚ ਸਿਆਸੀ ਪਾਰਟੀਆਂ ਨੂੰ ਬਕਾਇਦਾ ਇਕ ਹਲਫਨਾਮਾ ਚੋਣ ਕਮਿਸ਼ਨ ਨੂੰ ਦੇਣਾ ਚਾਹੀਦਾ ਹੈ ਜਿਸ 'ਤੇ ਚੋਣ ਵਾਅਦੇ ਪੂਰੇ ਨਾ ਹੋਣ 'ਤੇ ਪਾਰਟੀ ਦੀ ਮਾਨਤਾ ਰੱਦ ਹੋਣੀ ਚਾਹੀਦੀ ਹੈ।
ਇਸ ਦੌਰਾਨ ਖਹਿਰਾ ਵਲੋਂ ਸਾਬਕਾ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਡਾ. ਜਗਤਾਰ ਸਿੰਘ ਅਤੇ ਰਾਸ਼ਟਰੀ ਜਨਤਾ ਦਲ ਦੇ ਨੈਸ਼ਨਲ ਐਗਜ਼ੀਕਿਊਟਿਵ ਮੈਂਬਰ ਪ੍ਰੋਫੈਸਰ ਕ੍ਰਿਸ਼ਨ ਚੰਦਰ ਆਹੂਜਾ ਨੂੰ ਹਾਰ ਪਾ ਕੇ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।
ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼
NEXT STORY