ਜਲੰਧਰ/ਚੰਡੀਗੜ੍ਹ— ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਆਉਣ ਦੀ ਦਿੱਤੀ ਗਈ ਇਜਾਜ਼ਤ ਦੇ ਫ਼ੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਜ਼ਰੀਏ ਕੇਂਦਰ ਦੇ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਮੈਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸੁਆਗਤ ਕਰਦਾ ਹਾਂ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਜਮਹੂਰੀ ਅਧਿਕਾਰਾਂ ਦੀ ਵਰਤੋਂ ਕਰਨ ਲਈ ਦਿੱਲੀ ਆਉਣ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਹੁਣ ਉਨ੍ਹਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਇਸ ਸਮੱਸਿਆ ਦਾ ਹਲ ਕੱਢਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ
ਇਸ ਦੇ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ ਨੂੰ ਝਾੜ ਪਾਉਂਦੇ ਹੋਏ ਲਿਖਿਆ ਕਿ ਕੇਂਦਰ ਨੇ ਹੁਣ ਕਿਸਾਨਾਂ ਨੂੰ ਦਿੱਲੀ 'ਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਫਿਰ ਵੀ ਖੱਟੜ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਸ਼ਾਂਤੀ ਨਾਲ ਮਾਰਚ ਕਰਨ ਤੋਂ ਰੋਕਣ ਲਈ ਫ਼ੋਰਸ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਹੁਣ ਕੀ ਲੋੜ ਹੈ ਅਤੇ ਇਸ ਨੂੰ ਰੋਕਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ
ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਰੋਹ ਅੱਗੇ ਮੋਦੀ ਸਰਕਾਰ ਝੁਕ ਗਈ ਹੈ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਰੈਲੀ ਦੀ ਆਗਿਆ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਨੂੰ ਰਾਮਲੀਲਾ ਗਰਾਉਂਡ ਦੀ ਥਾਂ ਇਹ ਜਗ੍ਹਾ ਬੁਰਾਰੀ ਮੈਦਾਨ ਵਿਖੇ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਕਾਰਨ ਰਾਮਲੀਲਾ ਗਰਾਊਂਡ ਰੈਲੀ ਲਈ ਛੋਟਾ ਹੈ ਅਤੇ ਇਸ ਲਈ ਦਿੱਲੀ ਦੇ ਬੁਰਾਰੀ ਮੈਦਾਨ 'ਚ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਅਧਿਕਾਰੀ ਦੇ ਇਸ ਵਿਆਹ ਦੀ ਹੋਈ ਚਾਰੋਂ ਪਾਸੇ ਚਰਚਾ, ਪੇਸ਼ ਕੀਤੀ ਅਨੋਖੀ ਮਿਸਾਲ
ਇਥੇ ਇਹ ਵੀ ਦੱਸ ਦੇਈਏ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਫਿਰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੀ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਉਡੀਕ ਕਰਨ ਦੀ ਬਜਾਏ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਅਤੇ ਦਿੱਲੀ ਸਰਹੱਦ 'ਤੇ ਬਣੇ ਤਣਾਅਪੂਰਨ ਹਾਲਾਤ ਨੂੰ ਖ਼ਤਮ ਕਰਨ ਲਈ ਕੇਂਦਰ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇ।
ਇਸ ਦੇ ਨਾਲ ਹੀ ਕੇਂਦਰ ਦੇ ਕਾਂਗਰਸ ਵੱਲੋਂ ਕਿਸਾਨਾਂ ਦੇ ਭੜਕਾਉਣ ਦੇ ਮੁੱਦੇ 'ਤੇ ਬੋਲਦੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ 'ਚੋਂ ਲੱਖਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਜੀਵਨ ਅਤੇ ਹੋਂਦ ਦੀ ਲੜਾਈ ਹੈ ਅਤੇ ਕਿਸਾਨਾਂ ਨੂੰ ਕਿਸੇ ਦੇ ਵੀ ਸਰਮਥਨ ਅਤੇ ਉਕਸਾਵੇ ਦੀ ਲੋੜ ਨਹੀਂ ਹੈ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੇਂਦਰ ਨੂੰ ਫਿਰ ਦਿੱਤੀ ਚਿਤਾਵਨੀ
ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਐਂਬੂਲੈਂਸ ਵੱਲੋਂ ਕਿਸਾਨਾਂ ਦੀ ਦਿਨ ਰਾਤ ਹੋ ਰਹੀ ਹੈ ਸੇਵਾ-ਸੰਭਾਲ
NEXT STORY