ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ਸਮੇਤ ਲੋਕ ਸਭਾ ਚੋਣਾਂ ਬਾਰੇ ਚਰਚਾ ਹੋਈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਕੋਲ ਪੰਜਾਬ ਦੇ ਕਈ ਮੁੱਦੇ ਚੁੱਕੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਧਾਇਕਾਂ ਤੇ ਪਾਰਟੀ ਦੇ ਕੁਝੀ ਸੀਨੀਅਰ ਆਗੂਆਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ, ਪਾਰਟੀ ਦੇ ਜੱਥੇਬੰਦਕ ਢਾਂਚੇ 'ਚ ਤਬਦੀਲੀਆਂ ਕਰਨ, ਆਉਂਦੀਆਂ ਲੋਕ ਸਭਾ ਚੋਣਾਂ ਲਈ ਕਮੇਟੀਆਂ ਬਣਾਉਣ ਤੇ ਉਮੀਦਵਾਰਾਂ ਦੀ ਚੋਣ ਸਬੰਧੀ ਵੀ ਚਰਚਾ ਹੋਈ ਹੈ।
ਬੀ.ਐੱਸ.ਐੱਫ. ਦੀ ਚੈੱਕ ਪੋਸਟ ਤੋਂ ਬਰਾਮਦ 25 ਕਰੋੜ ਦੀ ਹੈਰੋਇਨ (ਵੀਡੀਓ)
NEXT STORY