ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਤਾਂ ਅਕਾਲੀ-ਭਾਜਪਾ ਨੇ ਰੌਲਾ-ਰੱਪਾ ਪਾਉਂਦੇ ਹੋਏ ਉਨ੍ਹਾਂ ਦੇ ਭਾਸ਼ਣ ਦੌਰਾਨ ਹੀ ਸਦਨ 'ਚੋਂ ਵਾਕਆਊਟ ਕਰ ਦਿੱਤਾ। ਅਕਾਲੀਆਂ ਦੀ ਇਸ ਹਰਕਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਬਦਤਮੀਜ਼ੀ' ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਰਾਜਪਾਲ ਹੋਣ ਦੇ ਨਾਤੇ ਅਕਾਲੀਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਸੀ, ਨਾ ਕਿ ਰੌਲਾ ਪਾ ਕੇ ਵਾਕਆਊਟ ਕਰਨਾ ਚਾਹੀਦਾ ਸੀ। ਕੈਪਟਨ ਕੋਲੋਂ ਅਕਾਲੀਆਂ ਦੇ ਧਰਨੇ 'ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਿਰਫ ਡਰਾਮਾ ਕਰਦੇ ਹਨ ਅਤੇ ਉਨ੍ਹਾਂ ਨੂੰ ਕੋਈ ਦੂਜਾ ਕੰਮ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਅਤੇ ਬਜਟ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਰਹੇ। ਪਹਿਲੇ ਦਿਨ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ ਕਾਂਗਰਸ ਖਿਲਾਫ ਡਟਿਆ ਅਕਾਲੀ ਦਲ
NEXT STORY