ਰੂਪਨਗਰ (ਸੱਜਣ ਸੈਣੀ)— ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਇੰਸਟੀਚਿਊਟ ਦਾ ਨਿਰਮਾਣ 42 ਏਕੜ ਖੇਤਰ 'ਚ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 3 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਦਾ ਕੰਮ 8 ਮਹੀਨਿਆਂ 'ਚ ਪੂਰਾ ਕਰ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਵੱਲੋਂ 11.50 ਕਰੋੜ ਰੁਪਏ ਦੀ ਲਾਗਤ ਨਾਲ ਸ਼੍ਰੀ ਚਮਕੌਰ ਸਾਹਿਬ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ 'ਚ ਮੋਰਿੰਡਾ ਬੇਲਾ ਰੋਡ ਅਤੇ ਸੰਧੂਆਂ ਰੋਡ ਦੀ ਸੁੰਦਰਤਾ ਲਈ 30 ਲੱਖ ਰੁਪਏ, ਮੁੱਢਲੀ ਸਹੂਲਤਾਂ ਨਾਲ ਭਰਪੂਰ ਪਾਰਕਿੰਗ ਲਈ 05 ਕਰੋੜ ਰੁਪਏ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੀ ਮਾਰਕਿਟ ਦੇ ਵਿਕਾਸ ਲਈ 05 ਕਰੋੜ ਰੁਪਏ ਅਤੇ ਗੁਰਦੁਆਰੇ ਗੜ੍ਹੀ ਸਾਹਿਬ ਵਿਖ ਪਾਰਕਿੰਗ ਅਤੇ ਹੋਰ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਸ਼ਾਮਲ ਹਨ। ਮੁੱਖ ਮੰਤਰੀ ਦੀ ਫੇਰੀ ਨੂੰ ਧਿਆਨ 'ਚ ਰੱਖਦੇ ਹੋਏ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਪ੍ਰਸ਼ਾਸਨ ਵੱਲੋਂ ਪੰਜਾਬੀ ਗਾਇਕ ਦੁਰਗਾ ਰੰਗੀਲਾ ਨੂੰ ਲਗਾਇਆ ਗਿਆ, ਜੋ ਆਪਣੇ ਗੀਤਾਂ ਰਾਹੀਂ ਲੋਕਾਂ ਦਾ ਮਨੋਰੰਜਨ ਕਰਦੇ ਰਹੇ।
ਕਾਂਗਰਸ ਦੇ ਸੀਨੀਅਰ ਨੇਤਾ ਵਰਿੰਦਰ ਕਟਾਰੀਆਂ ਦਾ ਦੇਹਾਂਤ
NEXT STORY