ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਲੋਂ ਭਾਰਤ ਨਾਲ ਸਬੰਧਾਂ ਨੂੰ ਤੋੜਨ 'ਤੇ ਚਿੰਤਾ ਪ੍ਰਗਟ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਇਸ ਨਾਲ ਕਰਤਾਰਪੁਰ ਲਾਂਘੇ ਦੇ ਕੰਮਕਾਜ 'ਤੇ ਅਸਰ ਪੈਣ ਦੀ ਸੰਭਾਵਨਾ ਹੈ। ਪਾਕਿਸਤਾਨ ਵਲੋਂ ਭਾਰਤ ਦੇ ਰਾਜਦੂਤ ਨੂੰ ਵਾਪਸ ਭੇਜਣ ਅਤੇ ਵਾਹਗਾ ਬਾਰਡਰ ਨੂੰ ਬੰਦ ਕਰਨ ਦੇ ਫੈਸਲੇ ਬਾਰੇ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਇਹ ਫੈਸਲਾ ਜੰਮੂ-ਕਸ਼ਮੀਰ ਸਬੰਧੀ ਭਾਰਤ ਵਲੋਂ ਚੁੱਕੇ ਕਦਮਾਂ ਕਰਕੇ ਲਿਆ ਹੈ।
ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਭਾਰਤ ਇਸ ਬਾਰੇ ਕੋਈ ਵੀ ਫੈਸਲਾ ਲੈ ਸਕਦਾ ਹੈ।ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਧਾਰਾ-370 ਹਟਾਉਣ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਏਅਰਸਪੇਸ ਦਾ ਇਕ ਕਾਰੀਡੋਰ ਬੰਦ ਕਰ ਦਿੱਤਾ। ਇਸ ਦੇ ਨਾਲ ਹੀ ਪਾਕਿਸਤਾਨ ਨੇ ਭਾਰਤ ਨਾਲ ਦੋਪੱਖੀ ਵਪਾਰ ਖਤਮ ਕਰਨ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੂੰ ਭਾਰਤ ਵਾਪਸ ਭੇਜਣ ਦਾ ਫੈਸਲਾ ਲਿਆ ਹੈ।
ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ 'ਚ ਨਹੀਂ ਹੋਵੇਗਾ ਕੰਮ
NEXT STORY