ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਨੌਜਵਾਨਾਂ ਪ੍ਰਤੀ ਕਾਫੀ ਫਿਕਰਮੰਦ ਹਨ। ਵੀਰਵਾਰ ਨੂੰ ਪੰਜਾਬ ਯੂਥ ਕਾਂਗਰਸ ਦੇ ਸਹੁੰ ਚੁੱਕ ਸਮਾਮਗ ਦੌਰਾਨ ਸ਼ਿਰਕੱਤ ਕਰਨ ਪੁੱਜੇ ਕੈਪਟਨ ਨੇ ਇਹ ਗੱਲ ਆਪਣੇ ਮੂੰਹੋਂ ਕਹੀ ਹੈ। ਕੈਪਟਨ ਨੇ ਆਪਣੇ ਸਬੰਧੋਨ ਦੌਰਾਨ ਦਿੱਲੀ ਗੱਲਾਂ ਸਾਂਝੀਆਂ ਕਰਦਿਆਂ ਕਿਹਾ ਹੈ ਕਿ ਪੰਜਾਬ 'ਚ ਨਸ਼ਿਆਂ, ਗੁੰਡਾਗਰਦੀ ਅਤੇ ਬੇਰੋਜ਼ਗਾਰੀ ਕਾਰਨ ਨੌਜਵਾਨਾਂ ਨੂੰ ਆਪਣਾ ਭਵਿੱਖ ਦਿਖਾਈ ਨਹੀਂ ਦਿੰਦਾ, ਜਿਸ ਕਾਰਨ ਉਹ ਵਿਦੇਸ਼ਾਂ 'ਚ ਚਲੇ ਜਾਂਦੇ ਹਨ।
ਕੈਪਟਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਬੱਚੇ ਆਪਣੇ ਘਰ, ਮਾਤਾ-ਪਿਤਾ ਨੂੰ ਛੱਡ ਕੇ ਵਿਦੇਸ਼ ਜਾਣ, ਜਿਸ ਦੇ ਲਈ ਉਹ ਪੰਜਾਬ 'ਚ ਵੱਧ ਤੋਂ ਵੱਧ ਇੰਡਸਟਰੀ ਲਿਆਉਂ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਨੌਜਾਵਾਨਾਂ ਨੂੰ ਆਪਣਾ ਭਵਿੱਖ ਬਣਾਉਣ 'ਚ ਮਦਦ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸੇ ਲਈ ਕਾਂਗਰਸ ਸਰਕਾਰ ਵਲੋਂ ਰੋਜ਼ਗਾਰ ਮੇਲੇ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ 'ਚ ਕਰੀਬ 10 ਲੱਖ ਨੌਕਰੀਆਂ ਦਿੱਤੀਆਂ ਗਈਆਂ ਪਰ ਨਾਲ ਹੀ ਕੈਪਟਨ ਨੇ ਕਿਹਾ ਕਿ ਸਰਕਾਰ 'ਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਜਾ ਸਕਦੀਆਂ ਅਤੇ ਨੌਜਵਾਨ ਇਹ ਨਾ ਸੋਚਣ ਕਿ ਪ੍ਰਾਈਵੇਟ ਨੌਕਰੀਆਂ 'ਚ ਉਨ੍ਹਾਂ ਦਾ ਭਵਿੱਖ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਵੀ ਬਹੁਤ ਵਧੀਆ-ਵਧੀਆ ਪੈਕਜ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਿਰਫ ਇੰਨਾ ਹੀ ਮਕਸਦ ਹੈ ਕਿ ਪੰਜਾਬ ਦਾ ਨੌਜਵਾਨ ਸੂਬੇ ਨੂੰ ਛੱਡ ਕੇ ਨਾ ਜਾਵੇ ਅਤੇ ਇਸ ਦੇ ਲਈ ਉਹ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਤਲ ਦਾ ਖਦਸ਼ਾ
NEXT STORY